ਨੈਸ਼ਨਲ

ਗਿਆਨੀ ਰਘਬੀਰ ਸਿੰਘ ਨੇ ਸਿੱਟ ਅੱਗੇ ਪੇਸ਼ ਹੋ ਕੇ ਸਿੱਖ ਰਵਾਇਤਾਂ ਅਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਕੀਤੀ ਉਲੰਘਣਾ: ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 11, 2026 07:15 PM

ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਟ ਅੱਗੇ ਪੇਸ਼ ਹੋ ਕੇ ਬਿਆਨ ਦਰਜ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਹ ਕਦਮ ਸਿੱਖ ਰਵਾਇਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੇ ਉਲਟ ਹੈ। ਪੱਤਰਕਾਰਾਂ ਨੂੰ ਜਾਰੀ ਕੀਤੇ ਬਿਆਨ ਵਿੱਚ ਸਰਨਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਕੌਮ ਦੇ ਸਭ ਤੋਂ ਉੱਚੇ ਧਾਰਮਿਕ ਅਹੁਦਿਆਂ 'ਤੇ ਰਹਿ ਚੁੱਕੇ ਹਨ, ਇਸ ਲਈ ਉਨ੍ਹਾਂ ਤੋਂ ਸਿੱਖ ਮਰਯਾਦਾ ਅਤੇ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਦੀ ਵੱਧ ਉਮੀਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਟ ਅੱਗੇ ਪੇਸ਼ ਹੋ ਕੇ ਗਿਆਨੀ ਰਘਬੀਰ ਸਿੰਘ ਨੇ ਇਹ ਪ੍ਰਭਾਵ ਦਿੱਤਾ ਹੈ ਕਿ ਉਹ ਸਰਕਾਰੀ ਸੰਸਥਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਉੱਪਰ ਤਰਜੀਹ ਦੇ ਰਹੇ ਹਨ। ਸਰਨਾ ਨੇ ਯਾਦ ਦਿਵਾਇਆ ਕਿ 2 ਜਨਵਰੀ 2004 ਨੂੰ ਤਤਕਾਲੀ ਜਥੇਦਾਰ ਗਿਆਨੀ ਜੁਗਿੰਦਰ ਸਿੰਘ ਵੇਦਾਂਤੀ ਵੱਲੋਂ ਜਾਰੀ ਆਦੇਸ਼ ਅਤੇ 5 ਮਈ 2017 ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਲਏ ਗਏ ਫ਼ੈਸਲੇ ਵਿੱਚ ਸਪੱਸ਼ਟ ਕੀਤਾ ਗਿਆ ਸੀ ਕਿ ਗੁਰੂ ਘਰਾਂ ਨਾਲ ਸਬੰਧਤ ਮਸਲਿਆਂ ਨੂੰ ਅਦਾਲਤਾਂ ਜਾਂ ਹੋਰ ਸਰਕਾਰੀ ਮੰਚਾਂ 'ਤੇ ਨਾ ਲਿਜਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਗਿਆਨੀ ਰਘਬੀਰ ਸਿੰਘ ਦਾ ਸਿੱਟ ਅੱਗੇ ਪੇਸ਼ ਹੋਣਾ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਗਿਆਨੀ ਰਘਬੀਰ ਸਿੰਘ ਤੋਂ ਇਹ ਵੀ ਸਪੱਸ਼ਟ ਕਰਨ ਦੀ ਮੰਗ ਕੀਤੀ ਕਿ ਕੀ ਉਹ ਸਿੱਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਚਾ ਮੰਨਦੇ ਹਨ ਅਤੇ ਕੀ ਸਰਕਾਰੀ ਸਹੂਲਤਾਂ ਅਤੇ ਸੁਰੱਖਿਆ ਕੌਮੀ ਹਿੱਤਾਂ ਤੋਂ ਵੱਧ ਮਹੱਤਵ ਰੱਖਦੀਆਂ ਹਨ। ਸਰਨਾ ਨੇ ਕਿਹਾ ਕਿ ਸਿੱਖ ਕੌਮ ਨੂੰ ਵੀ ਇਸ ਮਾਮਲੇ 'ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਆਪਣੇ ਨਤੀਜੇ ਕੱਢਣੇ ਚਾਹੀਦੇ ਹਨ। ਉਨ੍ਹਾਂ ਦੇ ਅਨੁਸਾਰ, ਗਿਆਨੀ ਰਘਬੀਰ ਸਿੰਘ ਦਾ ਇਹ ਕਦਮ ਕੌਮੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ ਅਤੇ ਇਸ ਬਾਰੇ ਉਨ੍ਹਾਂ ਨੂੰ ਸੰਗਤ ਅੱਗੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।

Have something to say? Post your comment

 
 
 
 

ਨੈਸ਼ਨਲ

ਕਾਂਗਰਸ ਅਤੇ ਟੀਐਮਸੀ ਨੂੰ ਭਾਜਪਾ ਨੂੰ ਹਰਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ -ਸੌਗਤ ਰਾਏ

ਜੂਨ 1984 ਦੇ ਘਲੂਘਾਰੇ ਦੀ ਯਾਦ ਵਿੱਚ ਓਟਾਵਾ ਪਾਰਲੀਮੈਂਟ ਮੂਹਰੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ, ਹਜ਼ਾਰਾਂ ਸੰਗਤਾਂ ਨੂੰ ਸ਼ਮੂਲੀਅਤ ਦਾ ਸੱਦਾ: ਬਾਬਾ ਖੇਲਾ

ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਸਿੱਖ ਧਰਮ ਬਾਰੇ ਹਾਸਲ ਕੀਤੀ ਜਾਣਕਾਰੀ

ਗਿਆਨੀ ਰਘਬੀਰ ਸਿੰਘ ਨੇ ਐੱਸ.ਆਈ.ਟੀ. ਅੱਗੇ ਪੇਸ਼ ਹੋ ਕੇ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਲਾਈ ਠੇਸ- ਪਰਮਜੀਤ ਸਿੰਘ

ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ "ਕਾਲਾ ਦਿਨ" ਕਿਹਾ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਹੈਨਰੀ ਨੋਵਾਕ ਦੀ ਯਾਦ ‘ਚ ਦਿੱਲੀ ਵਿੱਚ ਅਰਦਾਸ ਸਮਾਗਮ, ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਉਣ ਦਾ ਵਿਰੋਧ: ਸਰਨਾ

ਬੁੜੈਲ ਜੇਲ੍ਹ ਅੰਦਰ ਜੂਨ 1984 ਘਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਅਰਦਾਸ, ਬੰਦੀ ਸਿੰਘ ਹੋਏ ਭਾਵੁਕ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੈਂਪ ਨੂੰ ਲੈ ਕੇ ਬੱਚਿਆਂ ਵਿੱਚ ਭਾਰੀ ਉਤਸ਼ਾਹ

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਦੇਣ ਤੋਂ ਗੁਰੇਜ਼ ਕਰਨ ਮਾਪੇ- ਕਰਮਸਰ ਨੇ ਕੀਤੀ ਅਪੀਲ