ਪੰਜਾਬ

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ, ਸਰਕਾਰ ਬੇਅਦਬੀਆਂ ਰੋਕਣ ’ਚ ਫੇਲ੍ਹ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 11, 2026 10:21 PM


ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਰੱਖੀ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸਵਾਲ ਚੁੱਕਦਿਆਂ ਇਸ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਸਰਕਾਰਾਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਫੇਲ੍ਹ ਹਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਦੀ ਇਹ ਘਟਨਾ ਬਿਲਕੁਲ ਉਸੇ ਤਰਜ ਉੱਤੇ ਹੈ ਜਿਵੇਂ ਦਸੰਬਰ 2021 ਵਿੱਚ ਇੱਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਜੰਗਲਾ ਟੱਪ ਕੇ ਸ੍ਰੀ ਸਾਹਿਬ ਨੂੰ ਹੱਥ ਪਾਇਆ ਗਿਆ ਸੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਇਹ ਪੰਜਾਬ ਸਰਕਾਰ ਦੀ ਵੱਡੀ ਨਾਕਾਮਯਾਬੀ ਹੈ ਕਿ ਉਹ ਅੱਜ ਤੱਕ ਦਸੰਬਰ 2021 ਵਿੱਚ ਵਾਪਰੀ ਘਟਨਾ ਦੇ ਦੋਸ਼ੀ ਦੀ ਪਛਾਣ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਚੱਲਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਮੇਂ ਜਦੋਂ ਕੁਝ ਸ਼ਰਧਾਲੂ ਅਤੇ ਸੇਵਾਦਾਰ ਸਿੱਖ ਗੁਰਬਾਣੀ ਦਾ ਪਾਠ ਸਰਵਣ ਕਰ ਰਹੇ ਸਨ ਤਾਂ ਇੱਕ ਵਿਅਕਤੀ ਨੇ ਅਚਾਨਕ ਦਰਬਾਰ ਅੰਦਰ ਪ੍ਰਕਰਮਾ ਕਰਨ ਉਪਰੰਤ ਗੁਰੂ ਸਾਹਿਬ ਦੇ ਸਨਮੁਖ ਰੱਖੀ ਸ੍ਰੀ ਸਾਹਿਬ ਨੂੰ ਚੁੱਕ ਲਿਆ। ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਕੇ ਦੋਸ਼ੀ ਵਿਅਕਤੀ ਕੁਝ ਕਰ ਪਾਉਂਦਾ ਉਸ ਨੂੰ ਮੌਕੇ ਉੱਤੇ ਹੀ ਗੁਰੂ ਘਰ ਦੇ ਸਤਰਕ ਸੇਵਾਦਾਰ ਸਿੱਖਾਂ ਨੇ ਕਾਬੂ ਕਰ ਲਿਆ ਅਤੇ ਉਹ ਹੁਣ ਪੁਲਿਸ ਹਿਰਾਸਤ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਹਿਰਾਸਤ ਵਿੱਚ ਦੋਸ਼ੀ ਹੋਣ ਦੇ ਬਾਵਜੂਦ ਵੀ ਇਸ ਘਟਨਾ ਪਿੱਛੇ ਸਾਜ਼ਸ਼ ਨੂੰ ਨਸ਼ਰ ਨਹੀਂ ਕਰਦੀ ਤਾਂ ਵੱਡੇ ਸਵਾਲ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਖੜ੍ਹੇ ਹਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਸ਼ੀ ਵਿਅਕਤੀ ਕਿੱਥੋਂ ਦਾ ਰਹਿਣ ਵਾਲਾ ਹੈ, ਇਸ ਸਬੰਧੀ ਜਾਣਕਾਰੀ ਸਪੱਸ਼ਟ ਨਹੀਂ ਹੋ ਸਕੀ ਕਿਉਂਕਿ ਉਸ ਕੋਲੋਂ ਕੋਈ ਦਸਤਾਵੇਜ਼ ਜਾਂ ਪਛਾਣ ਪੱਤਰ ਪ੍ਰਾਪਤ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਕੋਲੋਂ ਪਛਾਣ ਦਾ ਕੋਈ ਦਸਤਾਵੇਜ਼ ਪ੍ਰਾਪਤ ਨਾ ਹੋਣਾ ਇਹ ਦਰਸਾਉਂਦਾ ਹੈ ਕਿ ਇਹ ਘਟਨਾ ਵੀ ਕਿਸੇ ਵੱਡੀ ਸਾਜ਼ਸ਼ ਜਾਂ ਸ਼ਰਾਰਤ ਦਾ ਹਿੱਸਾ ਹੈ ਜੋ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਧਰਮ ਦੇ ਧਾਰਮਿਕ ਮਾਮਲਿਆਂ ਅੰਦਰ ਦਖ਼ਲ ਦੇਣਾ ਹੋਵੇ ਤਾਂ ਸਰਕਾਰਾਂ ਤੁਰੰਤ ਹੀ ਕੰਮ ਕਰਦੀਆਂ ਹਨ ਪਰੰਤੂ ਅਜਿਹੇ ਦੋਸ਼ੀਆਂ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਵਿੱਚ ਸਰਕਾਰਾਂ ਪੂਰੀ ਤਰ੍ਹਾਂ ਫੇਲ੍ਹ ਹਨ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸਿੱਖ ਸੰਗਤ ਨੂੰ ਵਿਸ਼ੇਸ਼ ਤਾਕੀਦ ਕੀਤੀ ਕਿ ਹਰੇਕ ਪਿੰਡ, ਸ਼ਹਿਰ ਅਤੇ ਕਸਬੇ ਅੰਦਰ ਗੁਰਦੁਆਰਾ ਸਾਹਿਬਾਨ ਵਿਖੇ ਪੰਥਕ ਪਹਿਰੇਦਾਰੀ ਤਹਿਤ ਤਿਆਰ ਬਰ ਤਿਆਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਰੱਖੇ ਜਾਣ ਅਤੇ ਕਿਸੇ ਵੀ ਸ਼ਰਾਰਤੀ ਗਤੀਵਿਧੀ ਉੱਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾਵੇ। ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਦੋਸ਼ੀ ਵਿਅਕਤੀ ਨੂੰ ਕਾਬੂ ਕਰਨ ਵਾਲੇ ਸੇਵਾਦਾਰ ਸਿੱਖਾਂ ਦੀ ਸਤਰਕਤਾ ਨੂੰ ਵੀ ਸਲਾਹਿਆ।

Have something to say? Post your comment

 
 
 
 

ਪੰਜਾਬ

ਐਸਆਈਟੀ ਨੂੰ ਦਿੱਤੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਪੁਸ਼ਟੀ ,ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ