ਪੰਜਾਬ

ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜਾ ਲਗਾਉਣ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ  ਸਿੱਟ ਕੋਲ ਆਪਣੇ ਬਿਆਨ ਦਰਜ ਕਰਵਾਏ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | June 12, 2026 11:05 AM

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜਾ ਲਗਾਉਣ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਬਹਿਬਲ ਕਲਾਂ ਤੇ ਬਰਗਾੜੀ ਮਾਮਲੇ ਤੇ ਬਣੀ ਸਿੱਟ ਕੋਲ ਆਪਣੇ ਬਿਆਨ ਦਰਜ ਕਰਵਾਏ।ਪੱਤਰਕਾਰਾਂ ਨੂੰ ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਐਸਆਈਟੀ ਦੇ ਮੈਂਬਰਾਂ ਨੇ ਮੇਰੇ ਨਾਲ ਸੰਪਰਕ ਕੀਤਾ ਸੀ।  ਉਨਾਂ ਮੇਰੇ ਪਾਸੋ ਦੋ ਦਸੰਬਰ 2024 ਦੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਈ ਕਾਰਵਾਈ ਬਾਰੇ ਗਲ ਕੀਤੀ ਸੀ।ਸਿੱਟ ਨੇ ਬਰਗਾੜੀ ਵਿਖੇ ਦੋ ਸਿੰਘ ਭਾਈ ਗੁਰਜੀਤ ਸਿੰਘ ਸਰਾਵਾਂ ਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੀ ਸ਼ਹਾਦਤ ਬਾਰੇ ਵੀ ਗਲ ਕੀਤੀ ਸੀ।ਉਨਾਂ ਦਸਿਆ ਕਿ ਸਿੱਟ ਨੇ ਦੋ ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਤੇ ਉਹਨਾਂ ਦੇ ਬਾਕੀ ਸਾਥੀਆਂ ਨੂੰ ਸਿੰਘ ਸਾਹਿਬਾਨ ਨੇ ਜੋ ਸਵਾਲ ਕੀਤੇ ਸੀ ਉਸ ਬਾਰੇ ਵੀ  ਗਲਬਾਤ ਕੀਤੀ, ਜਿਸ ਵਿਚ  ਸ਼ਾਂਤਮਈ ਧਰਨਾਕਾਰੀਆਂ ਤੇ ਪ੍ਰਦਰਸ਼ਨਕਾਰੀਆਂ ਦੇ ਉੱਤੇ  ਉਸ ਵੇਲੇ ਪੁਲਿਸ ਨੇ ਗੋਲੀ ਚਲਾਈ ਸੀ ਜਿਸ ਵਿੱਚ ਦੋ ਸਿੰਘ ਸ਼ਹੀਦ ਹੋਏ ਸਨ ਤੁਸੀਂ ਇਸ ਗੁਨਾਹ ਨੂੰ ਕਬੂਲ ਕਰਦੇ ਹੋ ਤੇ ਉਹਨਾਂ ਨੇ ਉੱਥੇ ਸਿਰ ਝੁਕਾ ਕੇ ਇਸ ਗੱਲ ਨੂੰ ਕਬੂਲ ਕੀਤਾ ਸੀ।ਉਨਾਂ ਕਿਹਾ ਕਿ ਜਦੋ ਪੰਜ ਸਿੰਘ ਸਾਹਿਬਾਨ ਅਕਾਲ ਤਖਤ ਸਾਹਿਬ ਦੀ ਫਸੀਲ ਉੱਤੋ ਸਵਾਲ ਕਰ ਰਹੇ ਸਨ ਤਾਂ  ਸੈਂਕੜਿਆਂ ਦੀ ਗਿਣਤੀ ਸੰਗਤ ਬੈਠੀ ਹੋਈ ਸੀ। ਬਹੁਤ ਵੱਡੀ ਗਿਣਤੀ ਵਿੱਚ ਮੀਡੀਆ ਵਾਲੇ ਵੀ ਸਨ।  ਕੁਝ ਉੱਥੇ ਵਾਪਰਿਆ ਉਹ ਸੋਸ਼ਲ ਮੀਡੀਆ, ਇੰਟਰਨੈਟ, ਵੈਬਸਾਈਟਾਂ ਦੇ ਉੱਤੇ ਮੌਜੂਦ ਹੈ।  ਸਾਰਾ ਜਿਹੜਾ ਰਿਕਾਰਡ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੌਜੂਦ ਹੈ।ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਸੀਂ ਕੇਵਲ ਧਾਰਮਿਕ ਸਜ਼ਾ  ਲਗਾ ਸਕਦੇ ਹਾਂ।ਉਨਾ ਦਸਿਆ ਕਿ ਸਿੱਟ ਨੇ ਸੁਖਬੀਰ ਸਿੰਘ ਬਾਦਲ ਦੇ ਕਬੂਲਨਾਮੇ ਦੀ ਵੀਡੀਓਗ੍ਰਾਫੀ ਦੀ ਮੰਗ ਕੀਤੀ ਸੀ। ਜਿਸ ਦੇ ਰਵਾਬ ਵਿਚ ਉਨਾ ਕਿਹਾ ਕਿ  ਸਾਰਾ ਰਿਕਾਰਡ  ਸ਼੍ਰੀ ਅਕਾਲ ਤਖਤ ਸਾਹਿਬ ਤੇ ਹੈ। ਉਨਾ ਕਿਹਾ ਕਿ  7 ਮਾਰਚ  ਮੈਨੂੰ ਆਪਣੇ ਫੈਸਲੇ ਨੂੰ ਬਦਲਣ ਵਾਸਤੇ ਦਬਾਅ ਵੀ ਪਾਇਆ ਸੀ। 7 ਮਾਰਚ 2025 ਨੂੰ ਮੈਨੂੰ ਸੇਵਾ ਮੁਕਤ ਕਰ ਦਿੱਤਾ ਗਿਆ ਸੀ। ਮੇਰੇ ਕੋਲ ਜੋ ਰਿਕਾਰਡ ਸੀ ਉਹ  ਸਾਰਾ ਰਿਕਾਰਡ  ਸ਼੍ਰੀ ਅਕਾਲ ਤਖਤ ਸਾਹਿਬ ਤੇ ਹੀ ਰਹਿ ਗਿਆ।

Have something to say? Post your comment

 
 
 
 

ਪੰਜਾਬ

ਨਿਜੀ ਚੈਨਲ ਨੇ ਸ਼ੋ੍ਰਮਣੀ ਕਮੇਟੀ ਵਲ ਪੱਤਰ ਲਿਖ ਕੇ ਸ੍ਰੀ ਦਰਬਾਰ ਸਾਹਿਬ ਤੋ ਚਲਦੇ ਗੁਰਬਾਣੀ ਪ੍ਰਸਾਰਣ ਦੀ ਸੇਵਾ ਨਿਭਾਉਣ ਦੀ ਇੱਛਾ ਜਾਹਿਰ ਕੀਤੀ

184 ਸਾਲ ਬਾਅਦ ਵੀ ਭਰੀਆਂ ਅੱਖਾ ਨਾਲ ਪਰਿਵਾਰ ਨੇ ਕੀਤਾ ਮਹਾਰਾਣੀ ਚੰਦ ਕੌਰ ਨੂੰ ਯਾਦ

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ, ਸਰਕਾਰ ਬੇਅਦਬੀਆਂ ਰੋਕਣ ’ਚ ਫੇਲ੍ਹ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਐਸਆਈਟੀ ਨੂੰ ਦਿੱਤੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਪੁਸ਼ਟੀ ,ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ