BREAKING NEWS
ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਪੰਜਾਬ

7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

ਕੌਮੀ ਮਾਰਗ ਬਿਊਰੋ | June 12, 2026 06:59 PM

ਚੰਡੀਗੜ੍ਹ- ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਲਈ ਵੱਖ-ਵੱਖ ਸਮਾਂਬੱਧ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇੱਥੇ ਮਿਊਂਸੀਪਲ ਭਵਨ ਵਿਖੇ ਅੱਜ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਾਰੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕਰਨ ਦੇ ਹੁਕਮ ਦਿੱਤੇ।

ਸਮੀਖਿਆ ਮੀਟਿੰਗ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੱਤ ਕਸਬਿਆਂ ਵਿੱਚ ਇਸ ਸਮੇਂ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਬੰਧੀ ਮੁਹਿੰਮ ਤਹਿਤ ਕਈ ਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਯਾਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ। ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰ ਦੀ ਸੁੰਦਰਤਾ ਨੂੰ ਬਿਹਤਰ ਬਣਾਉਣ ਅਤੇ ਬਾਸ਼ਿੰਦਿਆਂ ਨੂੰ ਬਿਹਤਰ ਸੰਪਰਕ ਪ੍ਰਦਾਨ ਕਰਨ ਲਈ ਪ੍ਰਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ।"

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੀਵਰੇਜ ਦੀ ਸਫਾਈ ਦਾ ਕੰਮ ਵੱਡੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ 50 ਨਵੇਂ ਟਿਊਬਵੈੱਲ ਲਗਾਏ ਜਾਣਗੇ। ਇਨ੍ਹਾਂ ਟਿਊਬਵੈੱਲ ਵਿੱਚੋਂ ਖਰੜ ਵਿੱਚ 15 ਟਿਊਬਵੈੱਲ, ਜ਼ੀਰਕਪੁਰ ਅਤੇ ਨਵਾਂਗਾਓਂ ਵਿੱਚ 10-10, ਡੇਰਾ ਬੱਸੀ ਵਿੱਚ 5, ਲਾਲੜੂ ਵਿੱਚ 4, ਬਨੂੜ ਵਿੱਚ 3 ਅਤੇ ਕੁਰਾਲੀ ਵਿੱਚ 1 ਟਿਊਬਵੈੱਲ ਲਗਾਇਆ ਜਾਵੇਗਾ।" ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਫ਼ਾਈ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸੀਵਰੇਜ ਦੀ ਸਫਾਈ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਲੋਕਾਂ ਦੀ ਸਹੂਲਤ ਅਤੇ ਸ਼ਹਿਰੀ ਆਵਾਜਾਈ ਲਈ ਤਰਜੀਹੀ ਤੌਰ ’ਤੇ ਸ਼ਨਾਖ਼ਤ ਕੀਤੇ ਗਏ ਕਈ ਅਹਿਮ ਸੜਕ ਪ੍ਰਾਜੈਕਟਾਂ ਦਾ ਕੰਮ ਅਗਲੇ 15 ਦਿਨਾਂ ਵਿੱਚ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ, "ਬਨੂੜ ਵਿੱਚ ਹਸਪਤਾਲ ਤੋਂ ਤੇਪਲਾ ਰੋਡ; ਕੁਰਾਲੀ ਵਿੱਚ ਰੇਲਵੇ ਰੋਡ, ਮੇਨ ਬਾਜ਼ਾਰ ਰੋਡ ਅਤੇ ਬਡਾਲੀ ਰੋਡ; ਜ਼ੀਰਕਪੁਰ ਵਿੱਚ ਸਿੰਘਪੁਰਾ ਵੱਲ ਅੰਬਾਲਾ-ਚੰਡੀਗੜ੍ਹ ਰੋਡ ਅਤੇ ਹਾਈ ਗਰਾਊਂਡ ਰੋਡ; ਖਰੜ ਵਿੱਚ ਹਸਪਤਾਲ ਰੋਡ ਅਤੇ ਗੋਪਾਲ ਸਵੀਟਸ ਨੇੜੇ ਮੇਨ ਏਅਰਪੋਰਟ ਰੋਡ; ਡੇਰਾ ਬੱਸੀ ਵਿੱਚ ਹੈਬਤਪੁਰ ਰੋਡ; ਨਯਾਗਾਓਂ ਵਿੱਚ ਕਰੋਰਾਂ ਰੋਡ ਅਤੇ ਨਾਡਾ ਰੋਡ ਅਤੇ ਲਾਲੜੂ ਵਿੱਚ ਬਨੂੜ ਤੋਂ ਜਲਾਲਪੁਰ ਰੋਡ ਅਤੇ ਆਈ.ਟੀ.ਆਈ. ਤੋਂ ਕੌਲੀਮਾਜਰਾ ਰੋਡ ਦਾ ਕੰਮ ਅਗਲੇ 15 ਦਿਨਾਂ ਦੇ ਅੰਦਰ ਹਰ ਹਾਲ ਵਿੱਚ ਸ਼ੁਰੂ ਹੋ ਜਾਣਾ ਚਾਹੀਦਾ ਹੈ।"

ਜਵਾਬਦੇਹੀ ਯਕੀਨੀ ਬਣਾਉਣ ਅਤੇ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ 'ਤੇ ਜ਼ੋਰ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਪ੍ਰਾਜੈਕਟਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਤ ਤੌਰ 'ਤੇ ਉੱਚ ਪੱਧਰੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਸੜਕ ਦੇ ਹਰ ਕਿਲੋਮੀਟਰ, ਹਰ ਟਿਊਬਵੈੱਲ ਅਤੇ ਹਰ ਸਮਾਂ-ਸੀਮਾ ਦੀ ਨਿਗਰਾਨੀ ਕਰ ਰਹੇ ਹਾਂ। ਪੰਜਾਬ ਦੇ ਲੋਕ ਇਸ ਪ੍ਰਗਤੀ ਦੇ ਹੱਕਦਾਰ ਹਨ। ਸਾਰੇ ਚੱਲ ਰਹੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਵੇਗੀ ਅਤੇ ਬੇਲੋੜੀ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।"

ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਅਸਥਾਈ ਹੱਲਾਂ ਦੀ ਬਜਾਏ ਸਥਾਈ ਅਤੇ ਭਵਿੱਖ ਲਈ ਤਿਆਰ ਸ਼ਹਿਰੀ ਬੁਨਿਆਦੀ ਢਾਂਚਾ ਵਿਕਸਤ ਕਰਨ 'ਤੇ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ, “ਪੈਚਵਰਕ ਦਾ ਯੁੱਗ ਖ਼ਤਮ ਹੋ ਗਿਆ ਹੈ। ਅਸੀਂ ਭਵਿੱਖ ਲਈ ਤਿਆਰ-ਬਰ-ਤਿਆਰ ਪੰਜਾਬ ਸਿਰਜ ਰਹੇ ਹਾਂ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਪ੍ਰਸ਼ਾਸਨਿਕ ਮਾਡਲ ਪਾਰਦਰਸੀ, ਸਮਾਂਬੱਧ ਅਤੇ ਬਦਲਾਅ 'ਤੇ ਅਧਾਰਤ ਹੈ।”

 

Have something to say? Post your comment

 
 
 
 

ਪੰਜਾਬ

ਪੰਥਕ ਸਿਧਾਂਤਾਂ ਤੋਂ ਭਟਕਾਅ ਜਾਂ ਮਜਬੂਰੀ.? ਗਿਆਨੀ ਰਘਬੀਰ ਸਿੰਘ ਦੇ ਫ਼ੈਸਲੇ ਕਟਹਿਰੇ ਵਿੱਚ: ਬੀਬੀ ਕਿਰਨਜੋਤ ਕੌਰ

ਸ੍ਰੀ ਦਰਬਾਰ ਸਾਹਿਬ ਦੀ ਹਦੂਦ ਅੰਦਰ ਫਿਰ ਬੇਅਦਬੀ ਦੀ ਕੋਸ਼ਿਸ਼ ਬਹੁਤ ਵੱਡੀ ਸਾਜ਼ਿਸ਼ ਦਾ ਸੰਕੇਤ : ਬਾਪੂ ਤਰਸੇਮ ਸਿੰਘ

ਵਿਸ਼ਵ ਅਮਨ ਦੀ ਸਲਾਮਤੀ ਲਈ ਕਲਮਕਾਰਾਂ ਨੂੰ ਹੁਣ ਫੇਰ ਸਰਗਰਮ ਸਾਹਿੱਤ ਸਿਰਜਣਾ ਕਰਨ ਦੀ ਲੋੜ- ਡਾ. ਸ ਪ ਸਿੰਘ

ਯੂਪੀ ਤੋ ਆਏ ਇਕ ਵਿਅਕਤੀ ਵਲੋ ਗੁਰਦਵਾਰਾ ਬਾਬਾ ਗੁਰਬਖਸ਼ ਸਿੰਘ ਵਿਖੇ ਕੀਤੀ ਬੇਅਦਬੀ

ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪ੍ਰੀ-ਐਗਜ਼ਿਸਟਿੰਗ ਬੀਮਾਰੀਆਂ ਲਈ ਕੋਈ ਉਡੀਕ ਮਿਆਦ ਨਹੀਂ, 850 ਸੂਚੀਬੱਧ ਹਸਪਤਾਲਾਂ ਵਿੱਚ 2,300 ਤੋਂ ਵੱਧ ਇਲਾਜ ਪੈਕੇਜ ਉਪਲੱਬਧ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਆਧੁਨਿਕ ਸੁਰੱਖਿਆ ਅਤੇ ਜੋਖਮ ਪ੍ਰਬੰਧਨ ਵਿੱਚ ਲਗਭਗ 200 ਡਰਾਈਵਰਾਂ ਨੂੰ ਦਿੱਤੀ ਗਈ ਸਿਖਲਾਈ

ਨਿਜੀ ਚੈਨਲ ਨੇ ਸ਼ੋ੍ਰਮਣੀ ਕਮੇਟੀ ਵਲ ਪੱਤਰ ਲਿਖ ਕੇ ਸ੍ਰੀ ਦਰਬਾਰ ਸਾਹਿਬ ਤੋ ਚਲਦੇ ਗੁਰਬਾਣੀ ਪ੍ਰਸਾਰਣ ਦੀ ਸੇਵਾ ਨਿਭਾਉਣ ਦੀ ਇੱਛਾ ਜਾਹਿਰ ਕੀਤੀ

ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜਾ ਲਗਾਉਣ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ  ਸਿੱਟ ਕੋਲ ਆਪਣੇ ਬਿਆਨ ਦਰਜ ਕਰਵਾਏ