BREAKING NEWS
ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | June 12, 2026 08:56 PM

ਚੰਡੀਗੜ੍ਹ- ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 143ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

143ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36, 381 ਹੋ ਗਈਆਂ।

ਇਸ ਤੋਂ ਇਲਾਵਾ 119 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 7 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 466ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 208 ਗ੍ਰਾਮ ਹੈਰੋਇਨ, 150 ਕਿਲੋ ਭੁੱਕੀ, 1119 ਨਸ਼ੀਲੀਆਂ ਗੋਲੀਆਂ ਅਤੇ 2.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 468 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67, 933 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 
 

ਪੰਜਾਬ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਖਾਲਸਾ ਯੂਨੀਵਰਸਿਟੀ ਨੇ ਫਾਰਮੇਸੀ, ਫਿਜੀਓਥਰੈਪੀ ਅਤੇ ਨਰਸਿੰਗ ਦਾ ਲਿਆ ਦਾਖਲਾ ਟੈਸਟ

ਪੰਥਕ ਸਿਧਾਂਤਾਂ ਤੋਂ ਭਟਕਾਅ ਜਾਂ ਮਜਬੂਰੀ.? ਗਿਆਨੀ ਰਘਬੀਰ ਸਿੰਘ ਦੇ ਫ਼ੈਸਲੇ ਕਟਹਿਰੇ ਵਿੱਚ: ਬੀਬੀ ਕਿਰਨਜੋਤ ਕੌਰ

ਸ੍ਰੀ ਦਰਬਾਰ ਸਾਹਿਬ ਦੀ ਹਦੂਦ ਅੰਦਰ ਫਿਰ ਬੇਅਦਬੀ ਦੀ ਕੋਸ਼ਿਸ਼ ਬਹੁਤ ਵੱਡੀ ਸਾਜ਼ਿਸ਼ ਦਾ ਸੰਕੇਤ : ਬਾਪੂ ਤਰਸੇਮ ਸਿੰਘ

ਵਿਸ਼ਵ ਅਮਨ ਦੀ ਸਲਾਮਤੀ ਲਈ ਕਲਮਕਾਰਾਂ ਨੂੰ ਹੁਣ ਫੇਰ ਸਰਗਰਮ ਸਾਹਿੱਤ ਸਿਰਜਣਾ ਕਰਨ ਦੀ ਲੋੜ- ਡਾ. ਸ ਪ ਸਿੰਘ

ਯੂਪੀ ਤੋ ਆਏ ਇਕ ਵਿਅਕਤੀ ਵਲੋ ਗੁਰਦਵਾਰਾ ਬਾਬਾ ਗੁਰਬਖਸ਼ ਸਿੰਘ ਵਿਖੇ ਕੀਤੀ ਬੇਅਦਬੀ

ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪ੍ਰੀ-ਐਗਜ਼ਿਸਟਿੰਗ ਬੀਮਾਰੀਆਂ ਲਈ ਕੋਈ ਉਡੀਕ ਮਿਆਦ ਨਹੀਂ, 850 ਸੂਚੀਬੱਧ ਹਸਪਤਾਲਾਂ ਵਿੱਚ 2,300 ਤੋਂ ਵੱਧ ਇਲਾਜ ਪੈਕੇਜ ਉਪਲੱਬਧ: ਡਾ. ਬਲਬੀਰ ਸਿੰਘ

7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

ਆਧੁਨਿਕ ਸੁਰੱਖਿਆ ਅਤੇ ਜੋਖਮ ਪ੍ਰਬੰਧਨ ਵਿੱਚ ਲਗਭਗ 200 ਡਰਾਈਵਰਾਂ ਨੂੰ ਦਿੱਤੀ ਗਈ ਸਿਖਲਾਈ