BREAKING NEWS
ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਨੈਸ਼ਨਲ

ਬੇਅਦਬੀਆਂ ਦੇ ਆੜ 'ਚ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜ਼ਿਸ਼, ਦੋਸ਼ੀ ਤੱਤਾਂ ਨੂੰ ਤੁਰੰਤ ਕੀਤਾ ਜਾਵੇ ਬੇਨਕਾਬ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 12, 2026 07:28 PM

ਨਵੀਂ ਦਿੱਲੀ - ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਘੋਰ ਨਿੰਦਾ ਕਰਦਿਆਂ ਇਸ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਉੱਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਉਂਕਾਰ ਸਿੰਘ ਦੇ ਨਾਲ ਭਾਈ ਸ਼ੁਭਦੀਪ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕਾਰਜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ, ਭਾਈ ਪਲਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਨਵਨੀਤ ਸਿੰਘ, ਭਾਈ ਕੰਵਲਦੀਪ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਸਿਮਰਨਜੀਤ ਸਿੰਘ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਅਤੇ ਖਾਸ ਕਰਕੇ ਸਿੱਖ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਵਾਰ-ਵਾਰ ਬੇਅਦਬੀ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਜਦੋਂ ਕੋਈ ਵਿਅਕਤੀ ਬਿਨਾਂ ਪੂਰੀ ਜਾਂਚ-ਪੜਤਾਲ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨੇੜੇ ਤੱਕ ਪਹੁੰਚ ਜਾਂਦਾ ਹੈ ਤਾਂ ਇਹ ਸੁਰੱਖਿਆ ਪ੍ਰਬੰਧਾਂ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਨੇ ਸਵਾਲ ਕੀਤਾ ਕਿ ਦਸੰਬਰ 2021 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਦੇ ਅਸਲ ਸੂਤਰਧਾਰ ਅੱਜ ਤੱਕ ਲੋਕਾਂ ਸਾਹਮਣੇ ਕਿਉਂ ਨਹੀਂ ਲਿਆਂਦੇ ਗਏ। ਸਭਾ ਨੇ ਕਿਹਾ ਕਿ ਬੇਅਦਬੀ ਕਾਂਡਾਂ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਅੱਜ ਤੱਕ ਬੇਨਕਾਬ ਨਾ ਕੀਤਾ ਜਾਣਾ ਚਿੰਤਾ ਦਾ ਵਿਸ਼ਾ ਹੈ। ਰਾਗੀ ਸਭਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਸਿਰਫ਼ ਦੋਸ਼ੀ ਨੂੰ ਗ੍ਰਿਫ਼ਤਾਰ ਕਰਨਾ ਕਾਫ਼ੀ ਨਹੀਂ, ਸਗੋਂ ਇਸ ਮਾਮਲੇ ਨਾਲ ਜੁੜੇ ਸਾਰੇ ਤੱਥ ਅਤੇ ਸਾਜ਼ਿਸ਼ ਵਿੱਚ ਸ਼ਾਮਲ ਲੋਕਾਂ ਨੂੰ ਵੀ ਸਾਹਮਣੇ ਲਿਆਂਦਾ ਜਾਵੇ। ਰਾਗੀ ਸਭਾ ਨੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਸੇਵਾਦਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਸਚੇਤਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਤੁਰੰਤ ਕਾਰਵਾਈ ਕਾਰਨ ਇੱਕ ਵੱਡੀ ਬੇਅਦਬੀ ਹੋਣ ਤੋਂ ਟਲ ਗਈ। ਨਾਲ ਹੀ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਅਤੇ ਹਰ ਸ਼ੱਕੀ ਗਤੀਵਿਧੀ ਉੱਤੇ ਨਿਗਰਾਨੀ ਰੱਖੀ ਜਾਵੇ।

Have something to say? Post your comment

 
 
 
 

ਨੈਸ਼ਨਲ

ਅਕਾਲ ਤਖ਼ਤ ਦੀ ਮਰਿਆਦਾ ਤੇ ਖੁਦਮੁਖਤਿਆਰੀ ਨੂੰ ਚੁਣੌਤੀ ਦੇ ਰਹੇ ਹਨ ਹਾਲੀਆ ਘਟਨਾਕ੍ਰਮ: ਜੱਥੇਦਾਰ ਰੇਸ਼ਮ ਸਿੰਘ ਜਰਮਨੀ

ਕਾਂਗਰਸ ਅਤੇ ਟੀਐਮਸੀ ਨੂੰ ਭਾਜਪਾ ਨੂੰ ਹਰਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ -ਸੌਗਤ ਰਾਏ

ਗਿਆਨੀ ਰਘਬੀਰ ਸਿੰਘ ਨੇ ਸਿੱਟ ਅੱਗੇ ਪੇਸ਼ ਹੋ ਕੇ ਸਿੱਖ ਰਵਾਇਤਾਂ ਅਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਕੀਤੀ ਉਲੰਘਣਾ: ਸਰਨਾ

ਜੂਨ 1984 ਦੇ ਘਲੂਘਾਰੇ ਦੀ ਯਾਦ ਵਿੱਚ ਓਟਾਵਾ ਪਾਰਲੀਮੈਂਟ ਮੂਹਰੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ, ਹਜ਼ਾਰਾਂ ਸੰਗਤਾਂ ਨੂੰ ਸ਼ਮੂਲੀਅਤ ਦਾ ਸੱਦਾ: ਬਾਬਾ ਖੇਲਾ

ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਸਿੱਖ ਧਰਮ ਬਾਰੇ ਹਾਸਲ ਕੀਤੀ ਜਾਣਕਾਰੀ

ਗਿਆਨੀ ਰਘਬੀਰ ਸਿੰਘ ਨੇ ਐੱਸ.ਆਈ.ਟੀ. ਅੱਗੇ ਪੇਸ਼ ਹੋ ਕੇ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਲਾਈ ਠੇਸ- ਪਰਮਜੀਤ ਸਿੰਘ

ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ "ਕਾਲਾ ਦਿਨ" ਕਿਹਾ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਹੈਨਰੀ ਨੋਵਾਕ ਦੀ ਯਾਦ ‘ਚ ਦਿੱਲੀ ਵਿੱਚ ਅਰਦਾਸ ਸਮਾਗਮ, ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਉਣ ਦਾ ਵਿਰੋਧ: ਸਰਨਾ

ਬੁੜੈਲ ਜੇਲ੍ਹ ਅੰਦਰ ਜੂਨ 1984 ਘਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਅਰਦਾਸ, ਬੰਦੀ ਸਿੰਘ ਹੋਏ ਭਾਵੁਕ