BREAKING NEWS
ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਨੈਸ਼ਨਲ

ਅਕਾਲ ਤਖ਼ਤ ਦੀ ਮਰਿਆਦਾ ਤੇ ਖੁਦਮੁਖਤਿਆਰੀ ਨੂੰ ਚੁਣੌਤੀ ਦੇ ਰਹੇ ਹਨ ਹਾਲੀਆ ਘਟਨਾਕ੍ਰਮ: ਜੱਥੇਦਾਰ ਰੇਸ਼ਮ ਸਿੰਘ ਜਰਮਨੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 12, 2026 07:30 PM

ਨਵੀਂ ਦਿੱਲੀ - ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਸਬੰਧੀ ਐਸਆਈਟੀ ਅੱਗੇ ਦਿੱਤੇ ਬਿਆਨ ਤੋਂ ਬਾਅਦ ਪੰਥਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਨਵੀਂ ਬਹਿਸ ਛਿੜ ਗਈ ਹੈ। ਜਥੇਦਾਰ ਰੇਸ਼ਮ ਸਿੰਘ ਨੇ ਕਿਹਾ ਹੈ ਕਿ ਇਸ ਮਾਮਲੇ ਨੂੰ ਕੇਵਲ ਮੌਜੂਦਾ ਵਿਵਾਦ ਦੇ ਦਾਇਰੇ ਵਿੱਚ ਨਹੀਂ ਵੇਖਣਾ ਚਾਹੀਦਾ, ਸਗੋਂ ਇਸ ਦੇ ਪਿੱਛੇ ਰਹੇ ਘਟਨਾਕ੍ਰਮ ਅਤੇ ਸੰਸਥਾਗਤ ਹਾਲਾਤਾਂ ਨੂੰ ਵੀ ਧਿਆਨ ਵਿੱਚ ਰੱਖਣਾ ਲਾਜ਼ਮੀ ਹੈ। ਉਨ੍ਹਾਂ ਅਨੁਸਾਰ 2 ਦਸੰਬਰ 2025 ਦੇ ਹੁਕਮਨਾਮੇ ਨੂੰ ਰੱਦ ਕਰਨ ਦੀ ਘਟਨਾ ਨੇ ਅਕਾਲ ਤਖ਼ਤ ਸਾਹਿਬ ਦੀ ਪ੍ਰਮੁੱਖਤਾ, ਉਸ ਦੀਆਂ ਰਵਾਇਤਾਂ ਅਤੇ ਪੰਥਕ ਸੰਸਥਾਵਾਂ ਦੀ ਖੁਦਮੁਖਤਿਆਰੀ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਜਲਾਵਤਨੀ ਆਗੂ ਜਥੇਦਾਰ ਰੇਸ਼ਮ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਧਾਰਮਿਕ ਅਤੇ ਰਾਜਨੀਤਿਕ ਸੰਸਥਾਵਾਂ ਦੇ ਆਪਸੀ ਸਬੰਧਾਂ ਨੂੰ ਲੈ ਕੇ ਕਈ ਵਿਵਾਦ ਸਾਹਮਣੇ ਆਏ ਹਨ। ਹੁਕਮਨਾਮਿਆਂ ਤੋਂ ਬਾਅਦ ਹੋਈਆਂ ਤਬਦੀਲੀਆਂ ਅਤੇ ਵੱਖ-ਵੱਖ ਫ਼ੈਸਲਿਆਂ ਨੇ ਇਹ ਪ੍ਰਭਾਵ ਛੱਡਿਆ ਕਿ ਪੰਥਕ ਸੰਸਥਾਵਾਂ ਦੀ ਸੁਤੰਤਰਤਾ ਬਾਰੇ ਚਿੰਤਾਵਾਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਸੰਸਥਾਵਾਂ ਦੀ ਸਾਖ ਅਤੇ ਅਧਿਕਾਰ ਨੂੰ ਮਜ਼ਬੂਤ ਕਰਨਾ ਹੈ ਤਾਂ ਫ਼ੈਸਲੇ ਪੰਥਕ ਪਰੰਪਰਾਵਾਂ ਅਤੇ ਮਰਿਆਦਾਵਾਂ ਦੇ ਅਨੁਸਾਰ ਹੀ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਵਿਵਾਦ ਨੂੰ ਕੇਵਲ ਵਿਅਕਤੀਆਂ ਦੇ ਟਕਰਾਅ ਵਜੋਂ ਪੇਸ਼ ਕਰਨ ਦੀ ਬਜਾਏ ਇਸ ਨੂੰ ਪੰਥਕ ਸੰਸਥਾਵਾਂ ਦੀ ਕਾਰਗੁਜ਼ਾਰੀ ਅਤੇ ਜਵਾਬਦੇਹੀ ਨਾਲ ਜੋੜ ਕੇ ਵੇਖਣ ਦੀ ਲੋੜ ਹੈ। ਉਨ੍ਹਾਂ ਨੇ ਪੰਥਕ ਵਿਦਵਾਨਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਵਿਚਾਰ-ਵਟਾਂਦਰੇ ਰਾਹੀਂ ਅਕਾਲ ਤਖ਼ਤ ਸਾਹਿਬ ਦੀ ਪਰੰਪਰਾਗਤ ਮਰਿਆਦਾ ਅਤੇ ਖੁਦਮੁਖਤਿਆਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਾਂਝੇ ਉਪਰਾਲੇ ਕਰਨ। ਜਥੇਦਾਰ ਰੇਸ਼ਮ ਸਿੰਘ ਨੇ ਇਹ ਵੀ ਕਿਹਾ ਕਿ ਮੌਜੂਦਾ ਜਥੇਦਾਰਾਂ ਨੂੰ ਆਪਣੇ ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਹੋਰ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਨਵੇਂ ਵਿਵਾਦ ਨੂੰ ਜਨਮ ਲੈਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਤੀਤ ਦੀਆਂ ਘਟਨਾਵਾਂ ਤੋਂ ਸਬਕ ਲੈ ਕੇ ਪੰਥਕ ਸੰਸਥਾਵਾਂ ਦੀ ਮਜ਼ਬੂਤੀ, ਨਿਰਪੱਖਤਾ ਅਤੇ ਭਰੋਸੇਯੋਗਤਾ ਨੂੰ ਕਾਇਮ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਤੋਂ ਲਾਈ ਗਈ ਧਾਰਮਿਕ ਸਜ਼ਾ ਭੁਗਤਣ ਤੋਂ ਬਾਅਦ ਇਸ ਮਾਮਲੇ ਉੱਤੇ ਚੁੱਪ ਰਹਿੰਦੇ ਤਾਂ ਅੱਜ ਅਜਿਹੇ ਹਾਲਾਤ ਪੈਦਾ ਨਾ ਹੁੰਦੇ। ਉਨ੍ਹਾਂ ਦਾ ਕਹਿਣਾ ਸੀ ਕਿ ਮੌਜੂਦਾ ਵਿਵਾਦ ਨੇ ਇੱਕ ਵਾਰ ਫਿਰ ਸਿੱਖ ਸੰਸਥਾਵਾਂ ਦੀ ਖੁਦਮੁਖਤਿਆਰੀ ਅਤੇ ਪੰਥਕ ਅਧਿਕਾਰਾਂ ਦੇ ਸਵਾਲ ਨੂੰ ਉਭਾਰ ਦਿੱਤਾ ਹੈ। ਜਥੇਦਾਰ ਰੇਸ਼ਮ ਸਿੰਘ ਨੇ ਕਿਹਾ ਕਿ ਜੇ ਸਿੱਖ ਕੌਮ ਕੋਲ ਆਪਣਾ ਰਾਜ-ਭਾਗ ਹੁੰਦਾ ਤਾਂ ਵਿਰੋਧੀ ਤਾਕਤਾਂ ਦੀਆਂ ਅਦਾਲਤਾਂ ਵੀ ਪੰਥਕ ਮਾਮਲਿਆਂ ਵਿੱਚ ਸਿੱਖਾਂ ਦੇ ਵਿਰੁੱਧ ਵਰਤੀਆਂ ਨਾ ਜਾਂਦੀਆਂ। ਉਨ੍ਹਾਂ ਕਿਹਾ ਕਿ ਪੰਥਕ ਮਸਲਿਆਂ ਦਾ ਹੱਲ ਪੰਥਕ ਪਰੰਪਰਾਵਾਂ ਅਤੇ ਸੰਸਥਾਵਾਂ ਦੇ ਦਾਇਰੇ ਅੰਦਰ ਹੀ ਲੱਭਿਆ ਜਾਣਾ ਚਾਹੀਦਾ ਹੈ, ਤਾਂ ਜੋ ਸਿੱਖ ਕੌਮ ਦੀਆਂ ਸੰਸਥਾਵਾਂ ਦੀ ਮਰਿਆਦਾ ਅਤੇ ਅਧਿਕਾਰ ਬਰਕਰਾਰ ਰਹਿ ਸਕਣ।

Have something to say? Post your comment

 
 
 
 

ਨੈਸ਼ਨਲ

ਬੇਅਦਬੀਆਂ ਦੇ ਆੜ 'ਚ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜ਼ਿਸ਼, ਦੋਸ਼ੀ ਤੱਤਾਂ ਨੂੰ ਤੁਰੰਤ ਕੀਤਾ ਜਾਵੇ ਬੇਨਕਾਬ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

ਕਾਂਗਰਸ ਅਤੇ ਟੀਐਮਸੀ ਨੂੰ ਭਾਜਪਾ ਨੂੰ ਹਰਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ -ਸੌਗਤ ਰਾਏ

ਗਿਆਨੀ ਰਘਬੀਰ ਸਿੰਘ ਨੇ ਸਿੱਟ ਅੱਗੇ ਪੇਸ਼ ਹੋ ਕੇ ਸਿੱਖ ਰਵਾਇਤਾਂ ਅਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਕੀਤੀ ਉਲੰਘਣਾ: ਸਰਨਾ

ਜੂਨ 1984 ਦੇ ਘਲੂਘਾਰੇ ਦੀ ਯਾਦ ਵਿੱਚ ਓਟਾਵਾ ਪਾਰਲੀਮੈਂਟ ਮੂਹਰੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ, ਹਜ਼ਾਰਾਂ ਸੰਗਤਾਂ ਨੂੰ ਸ਼ਮੂਲੀਅਤ ਦਾ ਸੱਦਾ: ਬਾਬਾ ਖੇਲਾ

ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਸਿੱਖ ਧਰਮ ਬਾਰੇ ਹਾਸਲ ਕੀਤੀ ਜਾਣਕਾਰੀ

ਗਿਆਨੀ ਰਘਬੀਰ ਸਿੰਘ ਨੇ ਐੱਸ.ਆਈ.ਟੀ. ਅੱਗੇ ਪੇਸ਼ ਹੋ ਕੇ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਲਾਈ ਠੇਸ- ਪਰਮਜੀਤ ਸਿੰਘ

ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ "ਕਾਲਾ ਦਿਨ" ਕਿਹਾ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਹੈਨਰੀ ਨੋਵਾਕ ਦੀ ਯਾਦ ‘ਚ ਦਿੱਲੀ ਵਿੱਚ ਅਰਦਾਸ ਸਮਾਗਮ, ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਉਣ ਦਾ ਵਿਰੋਧ: ਸਰਨਾ

ਬੁੜੈਲ ਜੇਲ੍ਹ ਅੰਦਰ ਜੂਨ 1984 ਘਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਅਰਦਾਸ, ਬੰਦੀ ਸਿੰਘ ਹੋਏ ਭਾਵੁਕ