BREAKING NEWS
ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਪੰਜਾਬ

ਖਾਲਸਾ ਯੂਨੀਵਰਸਿਟੀ ਨੇ ਫਾਰਮੇਸੀ, ਫਿਜੀਓਥਰੈਪੀ ਅਤੇ ਨਰਸਿੰਗ ਦਾ ਲਿਆ ਦਾਖਲਾ ਟੈਸਟ

ਕੌਮੀ ਮਾਰਗ ਬਿਊਰੋ | June 12, 2026 08:53 PM


ਅੰਮ੍ਰਿਤਸਰ, -ਖਾਲਸਾ ਯੂਨੀਵਰਸਿਟੀ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਫਾਰਮੇਸੀ, ਫਿਜੀਓਥੈਰਪੀ ਅਤੇ ਨਰਸਿੰਗ ਵਿੱਚ ਦਾਖਲੇ ਲਈ ਐਂਟਰੈਂਸ ਟੈਸਟ ਸਫਲਤਾਪੂਰਵਕ ਕਰਵਾਇਆ ਗਿਆ। ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤੇ ਕਰਵਾਏ ਗਏ ਉਕਤ ਟੈਸਟ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਖਾਲਸਾ ਯੂਨੀਵਰਸਿਟੀ ਪ੍ਰਤੀ ਆਪਣਾ ਭਰੋਸਾ ਜਤਾਇਆ।
ਇਸ ਮੌਕੇ ਡਾ. ਮਹਿਲ ਸਿੰਘ ਨੇ ਯੂਨੀਵਰਸਿਟੀ ਦੇ ਰਿਸਰਚ ਡੀਨ ਡਾ. ਆਰ. ਕੇ. ਧਵਨ ਅਤੇ ਅਕਾਡਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਮੌਜੂਦਗੀ ਚ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਟੈਸਟ ਦੇ ਆਯੋਜਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸਹੂਲਤ ਲਈ ਰਜਿਸਟ੍ਰੇਸ਼ਨ ਡੈਸਕ, ਹੈਲਪ ਡੈਸਕ, ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ ਅਤੇ ਮੈਡੀਕਲ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਪ੍ਰੀਖਿਆ ਕੇਂਦਰਾਂ 'ਤੇ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ।
ਇਸ ਮੌਕੇ ਡਾ. ਮਹਿਲ ਸਿੰਘ ਦੀ ਹਾਜ਼ਰੀ ਚ ਡਾ. ਧਵਨ ਅਤੇ ਡਾ. ਸੁਰਿੰਦਰ ਕੌਰ ਨੇ ਸਾਂਝੇ ਤੌਰ ਤੇ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਰੁਜ਼ਗਾਰਮੁਖੀ ਸਿੱਖਣ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਐਂਟਰੈਂਸ ਟੈਸਟ ਰਾਹੀਂ ਯੋਗ ਅਤੇ ਹੁਨਰਮੰਦ ਵਿਦਿਆਰਥੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇੱਕ ਉਚਿਤ ਮੰਚ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਐਂਟਰੈਂਸ ਟੈਸਟ ਦੇ ਨਤੀਜੇ ਜਲਦ ਹੀ ਜਾਰੀ ਕੀਤੇ ਜਾਣਗੇ। ਚੁਣੇ ਗਏ ਉਮੀਦਵਾਰਾਂ ਨੂੰ ਕਾਊਂਸਲਿੰਗ ਅਤੇ ਦਾਖਲਾ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਸਮੇਂ ਸਿਰ ਮੁਹੱਈਆ ਕਰਵਾਈ ਜਾਵੇਗੀ।

Have something to say? Post your comment

 
 
 
 

ਪੰਜਾਬ

ਮੌਨਸੂਨ ਤੋਂ ਪਹਿਲਾਂ ਸਾਰੀਆਂ ਸੀਵਰ ਲਾਈਨਾਂ ਦੀ ਸਫਾਈ ਅਤੇ 24x7 ਵਾਰ ਰੂਮ ਸਥਾਪਤ ਕਰਨ ਦੇ ਹੁਕਮ ਦਿੱਤੇ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਪੰਥਕ ਸਿਧਾਂਤਾਂ ਤੋਂ ਭਟਕਾਅ ਜਾਂ ਮਜਬੂਰੀ.? ਗਿਆਨੀ ਰਘਬੀਰ ਸਿੰਘ ਦੇ ਫ਼ੈਸਲੇ ਕਟਹਿਰੇ ਵਿੱਚ: ਬੀਬੀ ਕਿਰਨਜੋਤ ਕੌਰ

ਸ੍ਰੀ ਦਰਬਾਰ ਸਾਹਿਬ ਦੀ ਹਦੂਦ ਅੰਦਰ ਫਿਰ ਬੇਅਦਬੀ ਦੀ ਕੋਸ਼ਿਸ਼ ਬਹੁਤ ਵੱਡੀ ਸਾਜ਼ਿਸ਼ ਦਾ ਸੰਕੇਤ : ਬਾਪੂ ਤਰਸੇਮ ਸਿੰਘ

ਵਿਸ਼ਵ ਅਮਨ ਦੀ ਸਲਾਮਤੀ ਲਈ ਕਲਮਕਾਰਾਂ ਨੂੰ ਹੁਣ ਫੇਰ ਸਰਗਰਮ ਸਾਹਿੱਤ ਸਿਰਜਣਾ ਕਰਨ ਦੀ ਲੋੜ- ਡਾ. ਸ ਪ ਸਿੰਘ

ਯੂਪੀ ਤੋ ਆਏ ਇਕ ਵਿਅਕਤੀ ਵਲੋ ਗੁਰਦਵਾਰਾ ਬਾਬਾ ਗੁਰਬਖਸ਼ ਸਿੰਘ ਵਿਖੇ ਕੀਤੀ ਬੇਅਦਬੀ

ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪ੍ਰੀ-ਐਗਜ਼ਿਸਟਿੰਗ ਬੀਮਾਰੀਆਂ ਲਈ ਕੋਈ ਉਡੀਕ ਮਿਆਦ ਨਹੀਂ, 850 ਸੂਚੀਬੱਧ ਹਸਪਤਾਲਾਂ ਵਿੱਚ 2,300 ਤੋਂ ਵੱਧ ਇਲਾਜ ਪੈਕੇਜ ਉਪਲੱਬਧ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ