BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 13, 2026 07:35 PM

ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਵੱਲੋਂ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਪਰਮਜੀਤ ਸਿੰਘ ਵੀਰਜੀ ਨੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ, ਪਾਰਟੀ ਹਾਈਕਮਾਂਡ ਅਤੇ ਸਮੂਹ ਸੰਗਠਨ ਦਾ ਦਿਲੋਂ ਧੰਨਵਾਦ ਅਤੇ ਆਭਾਰ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਉੱਤੇ ਜਤਾਏ ਗਏ ਵਿਸ਼ਵਾਸ 'ਤੇ ਖਰਾ ਉਤਰਣ ਲਈ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਥਕ ਮੁੱਦਿਆਂ, ਧਰਮ ਪ੍ਰਚਾਰ ਲਹਿਰ, ਸਿੱਖ ਹਿੱਤਾਂ, ਕੌਮੀ ਏਕਤਾ ਅਤੇ ਜਨ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਜਿਕਰਯੋਗ ਹੈ ਕਿ ਪਰਮਜੀਤ ਸਿੰਘ ਵੀਰਜੀ ਲੰਬੇ ਸਮੇਂ ਤੋਂ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੁੜੇ ਹੋਏ ਹਨ। ਉਹ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਧਰਮ ਪ੍ਰਚਾਰ ਦੀ ਲਹਿਰ ਨੂੰ ਸਰਗਰਮੀ ਨਾਲ ਅੱਗੇ ਵਧਾ ਰਹੇ ਹਨ ਅਤੇ ਗੁਰੂਬਾਣੀ ਦੇ ਪ੍ਰਚਾਰ, ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ, ਬੱਚਿਆਂ ਦੀਆਂ ਸਕੂਲ ਫੀਸਾਂ, ਕਾਪੀਆਂ-ਕਿਤਾਬਾਂ, ਬਿਮਾਰਾਂ ਲਈ ਇਲਾਜ ਵਿਚ ਮਦਦ ਅਤੇ ਹੋਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਥੇ ਦਸਣਯੋਗ ਹੈ ਕਿ ਉਹ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਕੋ-ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਸ ਸਮੇਂ ਵੀ ਕਮੇਟੀ ਦੀ ਅਗਵਾਈ ਸਰਦਾਰ ਪਰਮਜੀਤ ਸਿੰਘ ਸਰਨਾ ਕਰ ਰਹੇ ਸਨ। ਪਾਰਟੀ ਵਰਕਰਾਂ ਅਤੇ ਆਗੂਆਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਹੈ ਕਿ ਪਰਮਜੀਤ ਸਿੰਘ ਵੀਰਜੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਂਦੇ ਹੋਏ ਪਾਰਟੀ ਅਤੇ ਪੰਥ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣਗੇ। ਇਸ ਮੌਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਮੈਂਬਰ ਮੰਜੀਤ ਸਿੰਘ ਜੀਕੇ, ਸਤਨਾਮ ਸਿੰਘ ਖੀਵਾ, ਯੂਥ ਵਿੰਗ ਪ੍ਰਧਾਨ ਰਮਨਦੀਪ ਸਿੰਘ ਸੋਨੂੰ ਵੀ ਹਾਜਿਰ ਸਨ।

 

Have something to say? Post your comment

 
 
 
 

ਨੈਸ਼ਨਲ

ਚੰਡੀਗੜ੍ਹ: ਦਿਨ-ਦਿਹਾੜੇ ਫਾਰਮੇਸੀ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ, ਸੀਸੀਟੀਵੀ ਨੇ ਘਟਨਾ ਕੈਦ

ਗੁਰਦੁਆਰਾ ਛੋਟੇ ਸਾਹਿਬਜਾਦਿਆਂ ਵਿਖ਼ੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 18 ਜੂਨ ਨੂੰ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ

ਸਰਨਾ ਨੇ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਵਿਰਾਸਤ ਦੀ ਯਾਦ ਦਿਵਾਈ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਮਾਮਲੇ ਵਿੱਚ ਪੁਰਾਣੀਆਂ ਧਾਰਾਵਾਂ ਲਗਾਉਣਾ ਨਵੇਂ ਕਾਨੂੰਨ ਦੀ ਭਾਵਨਾ ਦੇ ਉਲਟ: ਭਾਈ ਗੁਰਦੇਵ ਸਿੰਘ

ਅਕਾਲ ਤਖ਼ਤ ਦੀ ਮਰਿਆਦਾ ਤੇ ਖੁਦਮੁਖਤਿਆਰੀ ਨੂੰ ਚੁਣੌਤੀ ਦੇ ਰਹੇ ਹਨ ਹਾਲੀਆ ਘਟਨਾਕ੍ਰਮ: ਜੱਥੇਦਾਰ ਰੇਸ਼ਮ ਸਿੰਘ ਜਰਮਨੀ

ਬੇਅਦਬੀਆਂ ਦੇ ਆੜ 'ਚ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜ਼ਿਸ਼, ਦੋਸ਼ੀ ਤੱਤਾਂ ਨੂੰ ਤੁਰੰਤ ਕੀਤਾ ਜਾਵੇ ਬੇਨਕਾਬ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

ਕਾਂਗਰਸ ਅਤੇ ਟੀਐਮਸੀ ਨੂੰ ਭਾਜਪਾ ਨੂੰ ਹਰਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ -ਸੌਗਤ ਰਾਏ

ਗਿਆਨੀ ਰਘਬੀਰ ਸਿੰਘ ਨੇ ਸਿੱਟ ਅੱਗੇ ਪੇਸ਼ ਹੋ ਕੇ ਸਿੱਖ ਰਵਾਇਤਾਂ ਅਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਕੀਤੀ ਉਲੰਘਣਾ: ਸਰਨਾ

ਜੂਨ 1984 ਦੇ ਘਲੂਘਾਰੇ ਦੀ ਯਾਦ ਵਿੱਚ ਓਟਾਵਾ ਪਾਰਲੀਮੈਂਟ ਮੂਹਰੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ, ਹਜ਼ਾਰਾਂ ਸੰਗਤਾਂ ਨੂੰ ਸ਼ਮੂਲੀਅਤ ਦਾ ਸੱਦਾ: ਬਾਬਾ ਖੇਲਾ

ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਸਿੱਖ ਧਰਮ ਬਾਰੇ ਹਾਸਲ ਕੀਤੀ ਜਾਣਕਾਰੀ