BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਕੌਮੀ ਮਾਰਗ ਬਿਊਰੋ | June 13, 2026 07:37 PM

ਗੜ੍ਹਸ਼ੰਕਰ-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਹਰ ਯੋਗ ਮਹਿਲਾ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਲੋੜੀਂਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣਾ ਸੀ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਉਸੇ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਉਨ੍ਹਾਂ ਦਾ ਲਾਭ ਆਖ਼ਰੀ ਯੋਗ ਵਿਅਕਤੀ ਤੱਕ ਪਹੁੰਚੇ ਅਤੇ ਇਹੀ ਸਰਕਾਰ ਦਾ ਸੰਕਲਪ ਹੈ।

ਡਿਪਟੀ ਸਪੀਕਰ ਰੌੜੀ ਨੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਯੋਗ ਮਹਿਲਾਵਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਮਹਿਲਾ ਸਿਰਫ਼ ਜਾਣਕਾਰੀ ਦੀ ਘਾਟ ਕਾਰਨ ਸਰਕਾਰੀ ਸਹੂਲਤਾਂ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ।

ਟ੍ਰੇਨਿੰਗ ਕੈਂਪ ਦੌਰਾਨ ਯੋਜਨਾ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗਤਾ ਸ਼ਰਤਾਂ, ਰਜਿਸਟ੍ਰੇਸ਼ਨ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ, ਅਰਜ਼ੀਆਂ ਦੀ ਜਾਂਚ ਅਤੇ ਲਾਭਪਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਿਖਲਾਈ ਵਿੱਚ ਸ਼ਮੂਲੀਅਤ ਕਰਨ ਵਾਲੇ ਹਰ ਵਿਅਕਤੀ ਦੀਆਂ ਸ਼ੰਕਾਵਾਂ ਦਾ ਨਿਪਟਾਰਾ ਕਰਦਿਆਂ ਯੋਜਨਾ ਦੇ ਸਫ਼ਲ ਲਾਗੂਕਰਨ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਭਲਾਈ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਕਾਰੀ, ਕਰਮਚਾਰੀ, ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ, ਜਿਨ੍ਹਾਂ ਨੇ ਯੋਜਨਾ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

 

Have something to say? Post your comment

 
 
 
 

ਪੰਜਾਬ

ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਲਮਰਗ ਗੁਰਦੁਆਰਾ ਸਾਹਿਬ ਵਿਵਾਦ ਕੀਤਾ ਹੱਲ, ਸਿੱਖ ’ਚ ਸਰਬਸੰਮਤੀ ਨਾਲ ਹੋਇਆ ਸਮਝੌਤਾ

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ

ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’: 1076 ਹੈਲਪਲਾਈਨ ਪੰਜਾਬ ਦੇ ਬਜ਼ੁਰਗਾਂ ਨੂੰ ਸਨਮਾਨ, ਆਤਮਨਿਰਭਰਤਾ ਅਤੇ ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਕਰਵਾ ਰਹੀ ਹੈ ਯਕੀਨੀ

ਸੰਤ ਬਾਬਾ ਭੂਰੀ ਵਾਲੇ ਸੀਨੀ ਸਕੈ ਸਕੂਲ ਦੇ ਵਿਦਿਆਰਥੀ ਨਿਰਵੈਰ ਸਿੰਘ ਨੂੰ ਕਵੀਸ਼ਰੀ ਸੁਣਾਉਣ ਤੇ ਜਥੇਦਾਰ ਗੜਗੱਜ ਨੇ ਸਨਮਾਨਿਤ ਕੀਤਾ

ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ