BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਨੈਸ਼ਨਲ

ਗੁਰਦੁਆਰਾ ਛੋਟੇ ਸਾਹਿਬਜਾਦਿਆਂ ਵਿਖ਼ੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 18 ਜੂਨ ਨੂੰ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 13, 2026 07:39 PM

ਨਵੀਂ ਦਿੱਲੀ - ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਫਤਿਹ ਸਿੰਘ ਜੀ, ਫਤਿਹ ਨਗਰ, ਦਿੱਲੀ ਵਿਖੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 18 ਜੂਨ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਗੁਰੂ ਮਹਿਮਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਮਾਗਮ ਦੌਰਾਨ ਪ੍ਰਸਿੱਧ ਕੀਰਤਨੀ ਜਥੇ ਭਾਈ ਗੁਰਕੀਰਤ ਸਿੰਘ ਜੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਹਰਜੋਤ ਸਿੰਘ ਜੀ ਅਤੇ ਭਾਈ ਮਨਿੰਦਰ ਸਿੰਘ ਜੀ ਫਤਹਿਗੜ੍ਹ ਚੂੜੀਆਂ ਸ਼੍ਰੀ ਅੰਮ੍ਰਿਤਸਰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਵਿਖੇ ਇਨ੍ਹਾਂ ਦਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਸੰਥਿਆ ਵੀ ਬੜੀ ਸ਼ਰਧਾ ਅਤੇ ਨਿਯਮਬੱਧ ਢੰਗ ਨਾਲ ਚੱਲ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਹਿੱਸਾ ਲੈ ਕੇ ਗੁਰਬਾਣੀ ਦੇ ਸ਼ੁੱਧ ਉਚਾਰਣ ਅਤੇ ਅਰਥਾਂ ਦੀ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ। ਸੰਥਿਆ ਦੀ ਸੇਵਾ ਹੈਡ ਗ੍ਰੰਥੀ ਭਾਈ ਪ੍ਰੀਤਮ ਸਿੰਘ ਚੱਕਪਖੀ, ਭਾਈ ਇਕਬਾਲ ਸਿੰਘ ਪਿੰਜ਼ੋਰ ਅਤੇ ਭਾਈ ਜਗਦੇਵ ਸਿੰਘ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਇਸ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਵੱਡੇ ਪੱਧਰ 'ਤੇ ਸੇਵਾ ਕਾਰਜ ਕੀਤੇ ਜਾ ਰਹੇ ਹਨ। ਲੋੜਵੰਦ ਪਰਿਵਾਰਾਂ ਦੀ ਸਹਾਇਤਾ, ਗੁਰੂ ਕਾ ਲੰਗਰ, ਧਾਰਮਿਕ ਅਤੇ ਸਮਾਜਿਕ ਸੇਵਾਵਾਂ ਰਾਹੀਂ ਗੁਰਦੁਆਰਾ ਸਾਹਿਬ ਇਲਾਕੇ ਵਿੱਚ ਸੇਵਾ ਅਤੇ ਸਿਮਰਨ ਦਾ ਕੇਂਦਰ ਬਣਿਆ ਹੋਇਆ ਹੈ। ਪ੍ਰਬੰਧਕਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਅਮਲ ਵਿੱਚ ਲਿਆਉਣਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ।

Have something to say? Post your comment

 
 
 
 

ਨੈਸ਼ਨਲ

ਚੰਡੀਗੜ੍ਹ: ਦਿਨ-ਦਿਹਾੜੇ ਫਾਰਮੇਸੀ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ, ਸੀਸੀਟੀਵੀ ਨੇ ਘਟਨਾ ਕੈਦ

ਸਰਨਾ ਨੇ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਵਿਰਾਸਤ ਦੀ ਯਾਦ ਦਿਵਾਈ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਮਾਮਲੇ ਵਿੱਚ ਪੁਰਾਣੀਆਂ ਧਾਰਾਵਾਂ ਲਗਾਉਣਾ ਨਵੇਂ ਕਾਨੂੰਨ ਦੀ ਭਾਵਨਾ ਦੇ ਉਲਟ: ਭਾਈ ਗੁਰਦੇਵ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ

ਅਕਾਲ ਤਖ਼ਤ ਦੀ ਮਰਿਆਦਾ ਤੇ ਖੁਦਮੁਖਤਿਆਰੀ ਨੂੰ ਚੁਣੌਤੀ ਦੇ ਰਹੇ ਹਨ ਹਾਲੀਆ ਘਟਨਾਕ੍ਰਮ: ਜੱਥੇਦਾਰ ਰੇਸ਼ਮ ਸਿੰਘ ਜਰਮਨੀ

ਬੇਅਦਬੀਆਂ ਦੇ ਆੜ 'ਚ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜ਼ਿਸ਼, ਦੋਸ਼ੀ ਤੱਤਾਂ ਨੂੰ ਤੁਰੰਤ ਕੀਤਾ ਜਾਵੇ ਬੇਨਕਾਬ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

ਕਾਂਗਰਸ ਅਤੇ ਟੀਐਮਸੀ ਨੂੰ ਭਾਜਪਾ ਨੂੰ ਹਰਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ -ਸੌਗਤ ਰਾਏ

ਗਿਆਨੀ ਰਘਬੀਰ ਸਿੰਘ ਨੇ ਸਿੱਟ ਅੱਗੇ ਪੇਸ਼ ਹੋ ਕੇ ਸਿੱਖ ਰਵਾਇਤਾਂ ਅਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਕੀਤੀ ਉਲੰਘਣਾ: ਸਰਨਾ

ਜੂਨ 1984 ਦੇ ਘਲੂਘਾਰੇ ਦੀ ਯਾਦ ਵਿੱਚ ਓਟਾਵਾ ਪਾਰਲੀਮੈਂਟ ਮੂਹਰੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ, ਹਜ਼ਾਰਾਂ ਸੰਗਤਾਂ ਨੂੰ ਸ਼ਮੂਲੀਅਤ ਦਾ ਸੱਦਾ: ਬਾਬਾ ਖੇਲਾ

ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਸਿੱਖ ਧਰਮ ਬਾਰੇ ਹਾਸਲ ਕੀਤੀ ਜਾਣਕਾਰੀ