BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ

ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਕੌਮੀ ਮਾਰਗ ਬਿਊਰੋ | June 13, 2026 07:41 PM

ਲੁਧਿਆਣਾ-ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਕਲਾ ਫੁਲਕਾਰੀਆਂ ਅਤੇ ਸਿੱਖ ਇਤਿਹਾਸ ਨੂੰ ਵੱਖ ਵੱਖ ਪੇਟਿੰਗਜ਼ ਤੇ ਕੰਧ ਚਿੱਤਰਾਂ ਵਿੱਚ ਸੰਭਾਲਣ ਵਾਲੇ ਚਿੱਤਰਕਾਰ “ ਜਰਨੈਲ ਸਿੰਘ ਆਰਟਿਸਟ ਦੀ ਯਾਦ ਵਿੱਚ ਵੈਨਕੁਵਰ ਵਿਚਾਰ ਮੰਚ ਵੱਲੋਂ ਤਿਆਰ ਤੇ ਚੇਤਨਾ ਪ੍ਰਕਾਸ਼ਨ ਲੁਧਿਆਣਾ ਵੱਲੋਂ ਬਹੁਤ ਸੁੰਦਰ ਸਰੂਪ ਵਿੱਚ ਪੇਸ਼ ਪ੍ਰਕਾਸ਼ਨਾ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਸਿਵਲ ਲਾਈਨਜ਼ ਲੁਧਿਆਣਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਐੱਸ ਪੀ ਸਿੰਘ, ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ, ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨ ਕੌਂਸਲ ਦੇ ਆਨਰੇਰੀ ਸਕੱਤਰ ਸ. ਹਰਸ਼ਰਨ ਸਿੰਘ ਨਰੂਲਾ , ਡਾ. ਲ਼ਖਵਿੰਦਰ ਜੌਹਲ, ਮਨਦੀਪ ਕੌਰ ਭਮਰਾ, ਕਾਲਿਜ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਮਲਹੋਤਰਾ, ਪ੍ਰਕਾਸ਼ਕ ਸਤੀਸ਼ ਗੁਲਾਟੀ ਅਤੇ ਇਸ ਸਿਮਰਤੀ ਗ੍ਰੰਥ ਦੇ ਸੰਪਾਦਕੀ ਮੰਡਲ ਦੇ ਮੁਖੀ ਸ.ਜਰਨੈਲ ਸਿੰਘ ਸੇਖਾ ਦੇ ਸਪੁੱਤਰ ਨਵਨੀਤ ਸਿੰਘ ਸੇਖਾ ਨੇ ਲੋਕ ਅਰਪਣ ਕੀਤਾ।

ਇਸ ਸਿਮਰਤੀ ਗਰੱਥ ਦਾ ਸੰਪਾਦਨ ਜਰਨੈਲ ਸਿੰਘ ਸੇਖਾ, ਮੋਹਨ ਗਿੱਲ, ਹਰਦਮ ਸਿੰਘ ਮਾਨ, ਅੰਗਰੇਜ਼ ਸਿੰਘ ਬਰਾੜ ਤੇ ਜਕਨੈਲ ਸਿੰਘ ਦੀ ਬੇਟੀ ਨੀਤੀ ਸਿੰਘ ਨੇ ਕੀਤਾ ਹੈ।
ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਜਰਨੈਲ ਸਿੰਘ ਆਰਟਿਸਟ ਬਾਰੇ ਜਾਣਕਾਰੀ ਦੇਂਦਿਆਂ ਮੀਡੀਆ ਨੂੰ ਦੱਸਿਆ ਕਿ ਜਰਨੈਲ ਸਿੰਘ ਆਰਟਿਸਟ ਨਾਲ ਮੇਰੀ ਸਾਂਝ 1983 ਵਿੱਚ ਡਾ. ਆਤਮ ਹਮਰਾਹੀ ਜੀ ਨੇ ਪੁਆਈ ਜਦ ਉਰ ਪਹਿਲੀ ਕਲਾ ਪ੍ਰਦਰਸ਼ਨੀ ਲਾਉਣ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਆਏ। ਸਿੱਖ ਵਿਰਾਸਤ ਅਤੇ ਪੰਜਾਬੀ ਸੱਭਿਆਚਾਰ ਨੂੰ ਆਪਣੀਆਂ ਪੇਟਿੰਗਜ਼ ਰਾਹੀਂ ਉਹ ਉਸ ਤੋਂ ਬਾਦ ਦੁਨੀਆ ਭਰ ਵਿੱਚ ਪ੍ਰਸਿੱਧੀ ਪ੍ਰਾਪਤ ਕਰ ਗਏ। ਉਨ੍ਹਾਂ ਨੇ ਪੰਜਾਬ ਦੇ ਅਮੀਰ ਵਿਰਾਸਤੀ ਇਤਿਹਾਸ ਨੂੰ ਸੰਭਾਲਣ ਲਈ 40 ਸਾਲ ਤੋਂ ਵੱਧ ਸਮਾਂ ਗੁਜ਼ਾਰਿਆ। ਉਨ੍ਹਾਂ ਦੀ ਜੀਵਨ ਸਾਥਣ ਬਲਜੀਤ ਕੌਰ ਤੇ ਬੇਟੀ ਨੀਤੀ ਕੌਰ ਵੀ ਕਲਾ ਖੇਤਰ ਵਿੱਚ ਨਵੇਕਲੀ ਸ਼ਾਨ ਹਾਸਲ ਕੀਤੀ ਹੈ।
ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਚਿੱਤਰਕਾਰ ਸ. ਕਿਰਪਾਲ ਸਿੰਘ ਦੇ ਘਰ 12 ਜੂਨ 1956 ਨੂੰ ਜਨਮੇ ਇਸ ਕਲਾਕਾਰ ਨੇ 10 ਸਾਲ ਦੀ ਉਮਰ ਵਿੱਚ ਹੀ ਚਿੱਤਰਕਾਰੀ ਸ਼ੁਰੂ ਕਰ ਦਿੱਤੀ ਸੀ। ਉਹ ਸਾਲ 2000 ਵਿੱਚ ਭਾਰਤ ਤੋਂ ਕੈਨੇਡਾ ਚਲੇ ਗਏ ਸਨ ਅਤੇ ਸਰੀ ਵਿੱਚ ਰਹਿ ਕੇ ਆਪਣੀ ਕਲਾ ਦਾ ਪ੍ਰਕਾਸ਼ ਕਰ ਰਹੇ ਸਨ।
ਚਿੱਤਰਕਾਰੀ ਦੇ ਨਾਲ-ਨਾਲ ਉਨ੍ਹਾਂ ਨੇ ਲੇਖਕ ਵਜੋਂ ਵੀ ਕੰਮ ਪੁਸਤਕ "ਪੰਜਾਬੀ ਚਿੱਤਰਕਾਰ" ਲਿਖੀ।
ਜਰਨੈਲ ਸਿੰਘ ਆਰਟਿਸਟ ਦੀਆਂ ਭਾਰਤ ਨਿਵਾਸ ਦੌਰਾਨ ਸਰਗਰਮੀਆਂ ਦਾ ਕੇਂਦਰ ਚੰਡੀਗੜ੍ਹ ਤੋਂ ਇਲਾਵਾ ਲੁਧਿਆਣਾ ਹੀ ਰਿਹਾ ਹੈ। ਇਸ ਕਾਲਿਜ ਤੇ ਇਸ ਦੇ ਪ੍ਰਬੰਧਕਾਂ ਨਾਲ ਸ. ਜਰਨੈਲ ਸਿੰਘ ਆਰਟਿਸਟ ਦੇ ਸਬੰਧ ਬਹੁਤ ਗੂੜ੍ਹੇ ਸਨ।
ਇਸ ਸਮਾਗਮ ਵਿੱਚ ਡਾ. ਲਖਵਿੰਦਰ ਸਿੰਘ ਜੌਹਲ, ਸੁਰਿੰਦਰ ਰਾਮਪੁਰੀ, ਗੁਰਦਿਆਲ ਦਲਾਲ, ਤੇਲੂ ਰਾਮ ਕੋਹਾੜਾ, ਦੀਪ ਦਿਲਬਰ, ਰਾਜਦੀਪ ਸਿੰਘ ਤੂਰ, ਪੰਜਾਬੀ ਸਾਹਿੱਤ ਅਕਾਡਮੀ ਦੇ ਮੀਤ ਪ੍ਰਧਾਨ ਸਹਿਜਪ੍ਰੀਤ ਸਿੰਘ ਮਾਂਗਟ, ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ, ਲਿਖਾਰੀ ਸਭਾ ਰਾਮਪੁਰ ਦੇ ਸਾਬਕਾ ਪ੍ਰਧਾਨ, ਅਨਿਲ ਫਤਹਿਗੜ੍ਹ ਜੱਟਾਂ, ਪੰਜਾਬੀ ਸਾਹਿੱਤ ਸਭਾ ਭੈਣੀ ਸਾਹਿਬ ਦੇ ਪ੍ਰਧਾਨ ਸ. ਗੁਰਸੇਵਕ ਸਿੰਘ ਢਿੱਲੋਂ ਤਰਨ ਸਿੰਘ ਬੱਲ, ਅਜਾਇਬ ਚਿੱਤਰਕਾਰ ਦੇ ਸਪੁੱਤਰ ਸੁਖਪਾਲ ਸਿੰਘ, ਰੀਟਾਇਰਡ ਪ੍ਰਿੰਸੀਪਲ ਪਰਮਜੀਤ ਸਿੰਘ ਗਰੇਵਾਲ, ਮਨਦੀਪ ਕੌਰ ਭਮਰਾ, ਪ੍ਰੋ. ਅਮਨਜੀਤ ਕੌਰ, ਦੀਪ ਜਗਦੀਪ ਸਿੰਘ, ਪ੍ਰੋ. ਮਨੀਸ਼ਾ ਸ਼ਰਮਾ , ਸ . ਅਵਤਾਰ ਸਿੰਘ ਮੋਗਾ ਤੇ ਰਾਜਿੰਦਰ ਸਿੰਘ ਸੰਧੂ ਹਾਜ਼ਰ ਸਨ।
ਮੰਚ ਸੰਚਾਲਨ ਡਾ. ਮਨਦੀਪ ਕੌਰ ਰੰਧਾਵਾ ਨੇ ਕੀਤਾ ਜਦ ਕਿ ਆਏ ਮਹਿਮਾਨਾਂ ਤੇ ਲੇਖਕਾਂ ਦਾ ਧੰਨਵਾਦ ਕਾਲਿਜ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਮਲਹੋਤਰਾ ਨੇ ਕੀਤਾ।

Have something to say? Post your comment

 
 
 
 

ਪੰਜਾਬ

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਲਮਰਗ ਗੁਰਦੁਆਰਾ ਸਾਹਿਬ ਵਿਵਾਦ ਕੀਤਾ ਹੱਲ, ਸਿੱਖ ’ਚ ਸਰਬਸੰਮਤੀ ਨਾਲ ਹੋਇਆ ਸਮਝੌਤਾ

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’: 1076 ਹੈਲਪਲਾਈਨ ਪੰਜਾਬ ਦੇ ਬਜ਼ੁਰਗਾਂ ਨੂੰ ਸਨਮਾਨ, ਆਤਮਨਿਰਭਰਤਾ ਅਤੇ ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਕਰਵਾ ਰਹੀ ਹੈ ਯਕੀਨੀ

ਸੰਤ ਬਾਬਾ ਭੂਰੀ ਵਾਲੇ ਸੀਨੀ ਸਕੈ ਸਕੂਲ ਦੇ ਵਿਦਿਆਰਥੀ ਨਿਰਵੈਰ ਸਿੰਘ ਨੂੰ ਕਵੀਸ਼ਰੀ ਸੁਣਾਉਣ ਤੇ ਜਥੇਦਾਰ ਗੜਗੱਜ ਨੇ ਸਨਮਾਨਿਤ ਕੀਤਾ

ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਮੌਨਸੂਨ ਤੋਂ ਪਹਿਲਾਂ ਸਾਰੀਆਂ ਸੀਵਰ ਲਾਈਨਾਂ ਦੀ ਸਫਾਈ ਅਤੇ 24x7 ਵਾਰ ਰੂਮ ਸਥਾਪਤ ਕਰਨ ਦੇ ਹੁਕਮ ਦਿੱਤੇ