BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | June 13, 2026 09:04 PM

ਚੰਡੀਗੜ੍ਹ-ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ ਵੀ ਔਨੀ ਹੀ ਨਿਰਭਰ ਕਰੇਗੀ।

1 ਮਾਰਚ 2025 ਨੂੰ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ਦੀਆਂ ਸਭ ਤੋਂ ਮਹੱਤਵਪੂਰਨ ਨਸ਼ਾ ਵਿਰੋਧੀ ਪਹਿਲਕਦਮੀਆਂ ਵਿੱਚੋਂ ਇੱਕ ਬਣ ਚੁੱਕੀ ਹੈ, ਜਿਸ ਤਹਿਤ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਜਨ-ਜਾਗਰੂਕਤਾ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਰੋਕਥਾਮ ਅਤੇ ਮੁੜ ਵਸੇਬਾ ਯਤਨਾਂ ਤਹਿਤ 1 ਮਾਰਚ 2025 ਤੋਂ ਮਈ 2026 ਤੱਕ ਪੰਜਾਬ ਭਰ ਦੇ ਨਸ਼ਾ ਮੁਕਤੀ ਕੇਂਦਰਾਂ ਅਤੇ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ੳੳਏਟੀ) ਕੇਂਦਰਾਂ ਵਿੱਚ ਨਸ਼ੇ ਤੋਂ ਪ੍ਰਭਾਵਿਤ 90, 000 ਤੋਂ ਵੱਧ ਵਿਅਕਤੀਆਂ ਨੂੰ ਦਾਖ਼ਲ ਕਰਕੇ ਇਲਾਜ ਮੁਹੱਈਆ ਕਰਵਾਇਆ ਗਿਆ ਹੈ।” ਉਨ੍ਹਾਂ ਕਿਹਾ ਕਿ ਇਹ ਅੰਕੜਾ ਸਖ਼ਤ ਕਾਰਵਾਈ ਦੇ ਨਾਲ-ਨਾਲ ਇਲਾਜ ਅਤੇ ਰਿਕਵਰੀ ‘ਤੇ ਪੰਜਾਬ ਸਰਕਾਰ ਦੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਜਾਰੀ ਹੈ; ਪਰ ਅਜਿਹੇ ਸੰਵੇਦਨਸ਼ੀਲ ਵਿਅਕਤੀਆਂ ਜਿਨ੍ਹਾਂ ਵਿੱਚ ਨਸ਼ੇ ਦੀ ਆਦਤ ਵਿਕਸਤ ਹੋਣ ਦਾ ਖ਼ਤਰਾ ਹੁੰਦਾ ਹੈ, ਦੀ ਪਛਾਣ ਕਰਨ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੇ ਮੈਂਬਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ, “ਨਸ਼ੇ ਦੇ ਆਦਿ ਹੋਣ ਦੇ ਸ਼ੁਰੂਆਤੀ ਸੰਕੇਤ ਅਕਸਰ ਅਣਗੌਲਿਆਂ ਰਹਿ ਜਾਂਦੇ ਹਨ ਅਤੇ ਇਹ ਭਾਵਨਾਤਮਕ, ਵਿਵਹਾਰਕ ਅਤੇ ਸਰੀਰਕ ਤਬਦੀਲੀਆਂ ਦੇ ਰੂਪ ਵਿੱਚ ਸਾਹਮਣੇ ਆਉਂਦੇ ਹਨ।”

ਸ਼ੁਰੂਆਤੀ ਸੰਕੇਤਾਂ ਵਿੱਚ ਅਚਾਨਕ ਮੂਡ ਬਦਲਣਾ, ਚਿੜਚਿੜਾਪਣ, ਪੜ੍ਹਾਈ ਜਾਂ ਕੰਮਕਾਜ ਵਿੱਚ ਧਿਆਨ ਨਾ ਲਗਣਾ, ਪਰਿਵਾਰ ਤੋਂ ਦੂਰੀ ਬਣਾਉਣਾ, ਆਪਣੀਆਂ ਗਤੀਵਿਧੀਆਂ ਬਾਰੇ ਗੁਪਤਤਾ ਰੱਖਣਾ, ਪੈਸਿਆਂ ਦੀ ਵਾਰ-ਵਾਰ ਮੰਗ ਕਰਨਾ, ਨਵੇਂ ਦੋਸਤਾਂ ਦਾ ਸਾਥ ਬਣਨਾ, ਨੀਂਦ ਵਿੱਚ ਗੜਬੜ ਅਤੇ ਖੇਡਾਂ ਜਾਂ ਹੋਰ ਗਤੀਵਿਧੀਆਂ ਵਿੱਚ ਦਿਲਚਸਪੀ ਘਟਣਾ ਸ਼ਾਮਲ ਹੋ ਸਕਦਾ ਹੈ।

ਸਰੀਰਕ ਲੱਛਣਾਂ ਵਿੱਚ ਨਿੱਜੀ ਸਫ਼ਾਈ ਦੀ ਅਣਦੇਖੀ, ਥਕਾਵਟ, ਅੱਖਾਂ ਦਾ ਲਾਲ ਹੋਣਾ, ਬਹੁਤ ਜ਼ਿਆਦਾ ਨੀਂਦ ਆਉਣਾ, ਖਾਣ-ਪੀਣ ਦੀਆਂ ਆਦਤਾਂ ਵਿੱਚ ਤਬਦੀਲੀ ਅਤੇ ਵਜ਼ਨ ਵਿੱਚ ਬਿਨਾਂ ਕਾਰਨ ਉਤਾਰ-ਚੜ੍ਹਾਅ ਸ਼ਾਮਲ ਹੋ ਸਕਦੇ ਹਨ। ਮੁਹਿੰਮ ਨਾਲ ਜੁੜੇ ਮਾਹਿਰਾਂ ਨੇ ਪਰਿਵਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਜਿਹੀਆਂ ਵਿਵਹਾਰਕ ਤਬਦੀਲੀਆਂ ਨੂੰ ਅਣਗੌਲਿਆ ਨਾ ਕਰਨ। ਮਾਪਿਆਂ ਨੂੰ ਬਿਨਾਂ ਡਾਂਟ-ਫਟਕਾਰ ਜਾਂ ਦੋਸ਼ ਲਗਾਏ ਬੱਚਿਆਂ ਨਾਲ ਸ਼ਾਂਤ ਅਤੇ ਸਹਿਯੋਗੀ ਢੰਗ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਲੋੜ ਪੈਣ ‘ਤੇ ਮਾਹਿਰਾਂ ਦੀ ਮਦਦ ਲੈਣੀ ਚਾਹੀਦੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੀ ਗਈ ਕਾਰਵਾਈ ਤੋਂ ਬਾਅਦ ਕਈ ਵਿਅਕਤੀਆਂ ਨੇ ਸਫ਼ਲਤਾਪੂਰਵਕ ਇਲਾਜ ਅਤੇ ਮੁੜ ਵਸੇਬਾ ਦੀ ਸਹੂਲਤ ਪ੍ਰਾਪਤ ਕੀਤੀ ਹੈ ਅਤੇ ਹੁਣ ਸਿਹਤਮੰਦ ਜੀਵਨ ਬਤੀਤ ਕਰ ਰਹੇ ਹਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਲਮਰਗ ਗੁਰਦੁਆਰਾ ਸਾਹਿਬ ਵਿਵਾਦ ਕੀਤਾ ਹੱਲ, ਸਿੱਖ ’ਚ ਸਰਬਸੰਮਤੀ ਨਾਲ ਹੋਇਆ ਸਮਝੌਤਾ

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ

ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

1076 ਹੈਲਪਲਾਈਨ ਪੰਜਾਬ ਦੇ ਬਜ਼ੁਰਗਾਂ ਨੂੰ ਸਨਮਾਨ, ਆਤਮਨਿਰਭਰਤਾ ਅਤੇ ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਕਰਵਾ ਰਹੀ ਹੈ ਯਕੀਨੀ

ਸੰਤ ਬਾਬਾ ਭੂਰੀ ਵਾਲੇ ਸੀਨੀ ਸਕੈ ਸਕੂਲ ਦੇ ਵਿਦਿਆਰਥੀ ਨਿਰਵੈਰ ਸਿੰਘ ਨੂੰ ਕਵੀਸ਼ਰੀ ਸੁਣਾਉਣ ਤੇ ਜਥੇਦਾਰ ਗੜਗੱਜ ਨੇ ਸਨਮਾਨਿਤ ਕੀਤਾ

ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂ