BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਨੈਸ਼ਨਲ

ਦਿੱਲੀ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਕਮੇਟੀ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਕੀਤੇ ਨਿਯੁਕਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 14, 2026 07:17 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਸਰਦਾਰ ਸਰਬਜੀਤ ਸਿੰਘ ਮੱਕੜ ਨੂੰ ਧਰਮ ਪ੍ਰਚਾਰ ਵਿੰਗ ਦੀ ਸਬ ਕਮੇਟੀ ਦਾ ਸੀਨੀਅਰ ਵਾਈਸ ਚੇਅਰਮੈਨ ਅਤੇ ਸਰਦਾਰਨੀ ਮਨਦੀਪ ਕੌਰ ਮੱਕੜ ਨੂੰ ਧਰਮ ਪ੍ਰਚਾਰ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸਰਦਾਰ ਸਰਬਜੀਤ ਸਿੰਘ ਮੱਕੜ ਅਤੇ ਸਰਦਾਰਨੀ ਮਨਦੀਪ ਕੌਰ ਮੱਕੜ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਆਗੂਆਂ ਨੇ ਕਿਹਾ ਕਿ ਸਰਦਾਰ ਸਰਬਜੀਤ ਸਿੰਘ ਮੱਕੜ ਦੇ ਪਰਿਵਾਰ ਦੇ ਟੀਮ ਨਾਲ ਜੁੜਨ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸੰਗਤ ਵੱਲੋਂ ਲਗਾਤਾਰ ਮਿਲ ਰਹੇ ਸਮਰਥਨ ਕਾਰਨ ਟੀਮ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਧਾਰੀ ਬੱਚਿਆਂ ਦੀ ਫੀਸ ਮੁਆਫ਼ੀ ਲਈ ਬਣਾਈ ਗਈ ਕਮੇਟੀ ਵਿੱਚ ਸਰਦਾਰ ਸਰਬਜੀਤ ਸਿੰਘ ਮੱਕੜ ਨੂੰ ਕੋਰ ਕਮੇਟੀ ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮੁੱਚੀ ਟੀਮ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਲਾਰੈਂਸ ਰੋਡ ਸਥਿਤ ਏ-1 ਅਤੇ ਸੀ-3 ਗੁਰਦੁਆਰਾ ਸਾਹਿਬ ਨਾਲ ਸੰਬੰਧਿਤ ਗੁਰੂ ਤੇਗ ਬਹਾਦਰ ਸੇਵਾ ਸੋਸਾਇਟੀ ਦੇ ਮੈਂਬਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਆਪਣੀ ਨਿਯੁਕਤੀ ਲਈ ਸਰਦਾਰ ਸਰਬਜੀਤ ਸਿੰਘ ਮੱਕੜ ਨੇ ਸਰਦਾਰ ਹਰਮੀਤ ਸਿੰਘ ਕਾਲਕਾ, ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਦਾ ਧੰਨਵਾਦ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਗੁਰੂ ਸਾਹਿਬ ਦੀ ਕਿਰਪਾ ਸਦਕਾ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਿਰੰਤਰ ਕਾਰਜ ਕਰਦੇ ਰਹਿਣਗੇ।

Have something to say? Post your comment

 
 
 
 

ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ 'ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ 'ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

ਰਾਜੌਰੀ ਗਾਰਡਨ ਦੇ ਗੁਰਦੁਆਰਾ ਸਿੰਘ ਸਭਾ ਵਿੱਚ 26ਵੇਂ ਨਿਤਨੇਮ ਕਲਾਸ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ

ਚੰਡੀਗੜ੍ਹ: ਦਿਨ-ਦਿਹਾੜੇ ਫਾਰਮੇਸੀ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ, ਸੀਸੀਟੀਵੀ ਨੇ ਘਟਨਾ ਕੈਦ

ਗੁਰਦੁਆਰਾ ਛੋਟੇ ਸਾਹਿਬਜਾਦਿਆਂ ਵਿਖ਼ੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 18 ਜੂਨ ਨੂੰ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ

ਸਰਨਾ ਨੇ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਵਿਰਾਸਤ ਦੀ ਯਾਦ ਦਿਵਾਈ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਮਾਮਲੇ ਵਿੱਚ ਪੁਰਾਣੀਆਂ ਧਾਰਾਵਾਂ ਲਗਾਉਣਾ ਨਵੇਂ ਕਾਨੂੰਨ ਦੀ ਭਾਵਨਾ ਦੇ ਉਲਟ: ਭਾਈ ਗੁਰਦੇਵ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ

ਅਕਾਲ ਤਖ਼ਤ ਦੀ ਮਰਿਆਦਾ ਤੇ ਖੁਦਮੁਖਤਿਆਰੀ ਨੂੰ ਚੁਣੌਤੀ ਦੇ ਰਹੇ ਹਨ ਹਾਲੀਆ ਘਟਨਾਕ੍ਰਮ: ਜੱਥੇਦਾਰ ਰੇਸ਼ਮ ਸਿੰਘ ਜਰਮਨੀ