ਨਵੀਂ ਦਿੱਲੀ- ਜੂਨ 1984 ਦੇ ਤੀਸਰੇ ਘੱਲੂਘਾਰੇ ਦੌਰਾਨ ਕੌਮ ਦੀ ਆਨ, ਬਾਨ ਅਤੇ ਸ਼ਾਨ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਗੁਰਦੁਆਰਾ ਬਾਬੇ ਸ਼ਹੀਦਾਂ ਸਾਹਿਬ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਉਪਰੰਤ ਸੂਰਮੇ ਸਿੰਘ ਰਾਗੀ ਭਾਈ ਭੁਪਿੰਦਰ ਸਿੰਘ ਜੀ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਕੀਰਤਨ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਗੱਜਣ ਸਿੰਘ ਔਲਖ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਭਾਈ ਮਨਜੀਤ ਸਿੰਘ ਸੀ.ਏ. ਸਮੇਤ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਇਤਿਹਾਸਕ ਅਤੇ ਭਾਵਪੂਰਤ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਸਮਾਗਮ ਦੌਰਾਨ ਸ਼ਹੀਦ ਭਾਈ ਬਲਦੇਵ ਸਿੰਘ ਜੀ ਦੀ ਸਪੁੱਤਰੀ ਬੀਬੀ ਜਸਬੀਰ ਕੌਰ ਅਤੇ ਸ਼ਹੀਦ ਭਾਈ ਜਗੀਰ ਸਿੰਘ ਮੱਖਣਵਿੰਡੀ ਦੀ ਭੈਣ ਬੀਬੀ ਸੁਰਜੀਤ ਕੌਰ ਸਮੇਤ ਹੋਰ ਸ਼ਹੀਦ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਾ ਕੌਮ ਲਈ ਪ੍ਰੇਰਣਾ ਸਰੋਤ ਰਹਿਣਗੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਇਤਿਹਾਸ ਨਾਲ ਜੋੜਦੀਆਂ ਰਹਿਣਗੀਆਂ। ਇਸ ਮੌਕੇ ਸਾਬਕਾ ਸਰਪੰਚ ਅਨੂਪ ਸਿੰਘ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਹਰਪਾਲ ਸਿੰਘ ਬੁੱਟਰ, ਕੁਲਦੀਪ ਸਿੰਘ ਸੈਕਟਰੀ, ਸ਼ਮਸ਼ੇਰ ਸਿੰਘ ਜੇਠੂਵਾਲ, ਕੁਲਦੀਪ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਲਾਲੀ, ਪਰਮਜੀਤ ਸਿੰਘ, ਸਾਹਿਬ ਸਿੰਘ ਢਿੱਲੋਂ, ਭਾਈ ਤਰਸੇਮ ਸਿੰਘ, ਜੁਝਾਰ ਸਿੰਘ ਸੰਧੂ, ਜਸਮੇਰ ਸਿੰਘ ਢਿੱਲੋਂ, ਹਰਬੰਸ ਸਿੰਘ ਢਿੱਲੋਂ, ਪ੍ਰਧਾਨ ਕੁਲਬੀਰ ਸਿੰਘ, ਦਿਲਬਾਗ ਸਿੰਘ, ਮਲੂਕ ਸਿੰਘ, ਭਾਈ ਕਰਨੈਲ ਸਿੰਘ, ਭਾਈ ਮਨਜੀਤ ਸਿੰਘ, ਗਗਨਦੀਪ ਸਿੰਘ ਬੁੱਟਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸਮੂਹ ਸੰਗਤ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਅਹਿਦ ਕੀਤਾ।