BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਨੈਸ਼ਨਲ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 14, 2026 07:21 PM

ਨਵੀਂ ਦਿੱਲੀ- ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਬਲ ਮਲਕੀਤ ਸਿੰਘ ਨੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਾਰੀ ਮਨੁੱਖਤਾ ਲਈ ਤਿਆਗ, ਸੱਚ, ਸਹਿਣਸ਼ੀਲਤਾ ਅਤੇ ਰੱਬੀ ਪ੍ਰੇਮ ਦਾ ਅਦੁੱਤੀ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਧਰਮ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਸਹਿ ਤਸ਼ੱਦਦ ਸਹਾਰ ਕੇ ਸ਼ਹੀਦੀ ਪ੍ਰਾਪਤ ਕੀਤੀ, ਪਰ ਸੱਚ ਅਤੇ ਧਰਮ ਦੇ ਮਾਰਗ ਤੋਂ ਕਦੇ ਵੀ ਪਿੱਛੇ ਨਹੀਂ ਹਟੇ। ਸ. ਬਲ ਮਲਕੀਤ ਸਿੰਘ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਾਨੂੰ ਮਨੁੱਖਤਾ ਦੀ ਭਲਾਈ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਲਈ ਹਰ ਹਾਲਤ ਵਿੱਚ ਡਟੇ ਰਹਿਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਗਈ ਬਾਣੀ ਅਤੇ ਉੱਚੇ ਆਦਰਸ਼ ਅੱਜ ਵੀ ਦੁਨੀਆ ਨੂੰ ਸ਼ਾਂਤੀ, ਪਿਆਰ ਅਤੇ ਏਕਤਾ ਦਾ ਰਾਹ ਦਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਸਮੂਹ ਮਨੁੱਖਤਾ ਨੂੰ ਅਜਿਹਾ ਰੂਹਾਨੀ ਖ਼ਜ਼ਾਨਾ ਬਖ਼ਸ਼ਿਆ, ਜੋ ਜਾਤ-ਪਾਤ, ਧਰਮ, ਭਾਸ਼ਾ ਅਤੇ ਖੇਤਰ ਦੀਆਂ ਸਾਰੀਆਂ ਹੱਦਾਂ ਤੋਂ ਉੱਪਰ ਉੱਠ ਕੇ ਮਨੁੱਖੀ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ, ਜਦੋਂ ਦੁਨੀਆ ਨੂੰ ਸ਼ਾਂਤੀ, ਸਹਿਣਸ਼ੀਲਤਾ ਅਤੇ ਆਪਸੀ ਸਤਿਕਾਰ ਦੀ ਸਭ ਤੋਂ ਵੱਧ ਲੋੜ ਹੈ, ਗੁਰੂ ਅਰਜਨ ਦੇਵ ਜੀ ਦੀ ਜੀਵਨ-ਜੋਤ ਸਾਡੇ ਲਈ ਮਾਰਗਦਰਸ਼ਕ ਬਣੀ ਹੋਈ ਹੈ। ਇਸ ਪਾਵਨ ਸ਼ਹੀਦੀ ਪੁਰਬ ਮੌਕੇ ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਰਸਤੇ ’ਤੇ ਚੱਲਣ, ਮਨੁੱਖਤਾ ਦੀ ਸੇਵਾ ਕਰਨ ਅਤੇ ਨਫ਼ਰਤ ਦੀ ਥਾਂ ਪਿਆਰ ਤੇ ਵੰਡ ਦੀ ਥਾਂ ਏਕਤਾ ਦਾ ਸੰਦੇਸ਼ ਫੈਲਾਉਣ ਦਾ ਸੱਦਾ ਦਿੱਤਾ। ਸ. ਬਲ ਮਲਕੀਤ ਸਿੰਘ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਦੀਵ ਮਨੁੱਖਤਾ ਲਈ ਰੌਸ਼ਨੀ ਦਾ ਮਿਨਾਰ ਬਣੀ ਰਹੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ, ਸੇਵਾ ਅਤੇ ਸਮਰਪਣ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਰਹੇਗੀ।

Have something to say? Post your comment

 
 
 
 

ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ 'ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ 'ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

ਰਾਜੌਰੀ ਗਾਰਡਨ ਦੇ ਗੁਰਦੁਆਰਾ ਸਿੰਘ ਸਭਾ ਵਿੱਚ 26ਵੇਂ ਨਿਤਨੇਮ ਕਲਾਸ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਕਮੇਟੀ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਕੀਤੇ ਨਿਯੁਕਤ

ਚੰਡੀਗੜ੍ਹ: ਦਿਨ-ਦਿਹਾੜੇ ਫਾਰਮੇਸੀ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ, ਸੀਸੀਟੀਵੀ ਨੇ ਘਟਨਾ ਕੈਦ

ਗੁਰਦੁਆਰਾ ਛੋਟੇ ਸਾਹਿਬਜਾਦਿਆਂ ਵਿਖ਼ੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 18 ਜੂਨ ਨੂੰ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ

ਸਰਨਾ ਨੇ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਵਿਰਾਸਤ ਦੀ ਯਾਦ ਦਿਵਾਈ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਮਾਮਲੇ ਵਿੱਚ ਪੁਰਾਣੀਆਂ ਧਾਰਾਵਾਂ ਲਗਾਉਣਾ ਨਵੇਂ ਕਾਨੂੰਨ ਦੀ ਭਾਵਨਾ ਦੇ ਉਲਟ: ਭਾਈ ਗੁਰਦੇਵ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ

ਅਕਾਲ ਤਖ਼ਤ ਦੀ ਮਰਿਆਦਾ ਤੇ ਖੁਦਮੁਖਤਿਆਰੀ ਨੂੰ ਚੁਣੌਤੀ ਦੇ ਰਹੇ ਹਨ ਹਾਲੀਆ ਘਟਨਾਕ੍ਰਮ: ਜੱਥੇਦਾਰ ਰੇਸ਼ਮ ਸਿੰਘ ਜਰਮਨੀ