BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ 'ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ 'ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 14, 2026 07:23 PM

ਨਵੀਂ ਦਿੱਲੀ- ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੰਜਾਬੀ ਫ਼ਿਲਮ ਕੈਰੀ ਓਨ ਜੱਟਾ 4 ਦੇ ਪ੍ਰਚਾਰ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਪੰਥਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ. ਸੰਤ ਮੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 32 ਤੋਂ ਉੱਮੀਦੁਆਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਵਾਈ ਦੀ ਤਿੱਖੀ ਆਲੋਚਨਾ ਕੀਤੀ ਹੈ। ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਗੁਰੂਘਰ ਸਿੱਖੀ ਦੇ ਪ੍ਰਚਾਰ, ਗੁਰਬਾਣੀ ਦੇ ਉਪਦੇਸ਼ ਅਤੇ ਸੇਵਾ-ਸਿਮਰਨ ਦਾ ਕੇਂਦਰ ਹੈ। ਓਨ੍ਹਾ ਕਿਹਾ ਗੁਰਦੁਆਰਾ ਸਾਹਿਬ ਵਿਚ ਗੁਰਬਾਣੀ ਅਤੇ ਸਿੱਖੀ ਦਾ ਪ੍ਰਚਾਰ ਹੋ ਸਕਦਾ ਹੈ, ਨਾ ਕਿ ਕਿਸੇ ਫ਼ਿਲਮ ਜਾਂ ਵਪਾਰਕ ਪ੍ਰੋਜੈਕਟ ਦਾ ਪ੍ਰਮੋਸ਼ਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਪੰਥਕ ਮਰਿਆਦਾ ਦਾ ਵੱਡਾ ਘਾਣ ਹੁੰਦਾ ਹੈ ਅਤੇ ਸੰਗਤ ਵਿੱਚ ਗਲਤ ਸੰਦੇਸ਼ ਜਾਂਦਾ ਹੈ। ਜੇ ਗੁਰਦੁਆਰਿਆਂ ਵਿੱਚ ਫ਼ਿਲਮਾਂ ਜਾਂ ਹੋਰ ਵਪਾਰਕ ਉਪਰਾਲਿਆਂ ਦਾ ਪ੍ਰਚਾਰ ਕੀਤਾ ਜਾਵੇ, ਤਾਂ ਇਹ ਸਿੱਖ ਸਿਧਾਂਤਾਂ ਅਤੇ ਗੁਰੂਘਰ ਦੀ ਪਰੰਪਰਾਗਤ ਮਰਿਆਦਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਫ਼ਿਲਮ ਦੇ ਪ੍ਰਚਾਰ ਦੌਰਾਨ ਮੋਬਾਈਲ ਫ਼ੋਨਾਂ ਅਤੇ ਵੀਡੀਓਗ੍ਰਾਫੀ ਦੀ ਖੁੱਲ੍ਹੀ ਵਰਤੋਂ ਹੋਈ, ਜਿਸ ਨਾਲ ਗੁਰੂਘਰ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਅੰਤ ਵਿਚ ਸ. ਸੰਤ ਮੀਤ ਸਿੰਘ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਪੰਥਕ ਪੱਧਰ 'ਤੇ ਜਾਂਚ ਕਰਵਾਈ ਜਾਵੇ ਅਤੇ ਮਰਿਆਦਾ ਦੀ ਉਲੰਘਣਾ ਤਹਿਤ ਜ਼ਿੰਮੇਵਾਰ ਵਿਅਕਤੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਕਰਕੇ ਯੋਗ ਪੰਥਕ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।

Have something to say? Post your comment

 
 
 
 

ਨੈਸ਼ਨਲ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

ਰਾਜੌਰੀ ਗਾਰਡਨ ਦੇ ਗੁਰਦੁਆਰਾ ਸਿੰਘ ਸਭਾ ਵਿੱਚ 26ਵੇਂ ਨਿਤਨੇਮ ਕਲਾਸ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਕਮੇਟੀ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਕੀਤੇ ਨਿਯੁਕਤ

ਚੰਡੀਗੜ੍ਹ: ਦਿਨ-ਦਿਹਾੜੇ ਫਾਰਮੇਸੀ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ, ਸੀਸੀਟੀਵੀ ਨੇ ਘਟਨਾ ਕੈਦ

ਗੁਰਦੁਆਰਾ ਛੋਟੇ ਸਾਹਿਬਜਾਦਿਆਂ ਵਿਖ਼ੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 18 ਜੂਨ ਨੂੰ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ

ਸਰਨਾ ਨੇ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਵਿਰਾਸਤ ਦੀ ਯਾਦ ਦਿਵਾਈ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਮਾਮਲੇ ਵਿੱਚ ਪੁਰਾਣੀਆਂ ਧਾਰਾਵਾਂ ਲਗਾਉਣਾ ਨਵੇਂ ਕਾਨੂੰਨ ਦੀ ਭਾਵਨਾ ਦੇ ਉਲਟ: ਭਾਈ ਗੁਰਦੇਵ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ

ਅਕਾਲ ਤਖ਼ਤ ਦੀ ਮਰਿਆਦਾ ਤੇ ਖੁਦਮੁਖਤਿਆਰੀ ਨੂੰ ਚੁਣੌਤੀ ਦੇ ਰਹੇ ਹਨ ਹਾਲੀਆ ਘਟਨਾਕ੍ਰਮ: ਜੱਥੇਦਾਰ ਰੇਸ਼ਮ ਸਿੰਘ ਜਰਮਨੀ