BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ

ਸਿੱਖ ਏਡ ਅਸਟਰੀਆ ਦੇ ਮੁੱਖ ਸੇਵਾਦਾਰ ਭਾਈ ਪੰਮਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹਮਾਇਤ ਦਾ ਐਲਾਨ

ਕੌਮੀ ਮਾਰਗ ਬਿਊਰੋ | June 14, 2026 07:27 PM


ਅਸਟਰੀਆ - ਸਿੱਖ ਏਡ ਅਸਟਰੀਆ ਦੇ ਮੁੱਖ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਪੰਮਾ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦੀਆਂ ਆਸਾਂ ਦਾ ਕੇਂਦਰ ਬਣ ਚੁੱਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪੰਜਾਬ ਵਿੱਚ ਇੱਕ ਨਵਾਂ ਸਿਆਸੀ ਬਦਲਾਅ ਆਉਣ ਵਾਲਾ ਹੈ। ਭਾਈ ਪੰਮਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਪੰਜਾਬ ਦੀ ਨੌਜਵਾਨੀ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਅੱਜ ਪੰਜਾਬ ਦੀ ਸਭ ਤੋਂ ਵੱਡੀ ਉਮੀਦ ਬਣ ਕੇ ਉਭਰ ਰਿਹਾ ਹੈ ਅਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀ ਇਸ ਮਿਸ਼ਨ ਨਾਲ ਲਗਾਤਾਰ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਪੰਜਾਬ ਦੀ ਦਿਸ਼ਾ ਅਤੇ ਦਸ਼ਾ ਤੈਅ ਕਰਨਗੀਆਂ। ਇਸ ਲਈ ਸਿੱਖ ਏਡ ਅਸਟਰੀਆ ਦੀ ਪੂਰੀ ਟੀਮ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪੰਜਾਬ ਆਵੇਗੀ ਅਤੇ ਮਿਸ਼ਨ 2027 ਨੂੰ ਕਾਮਯਾਬ ਬਣਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ। ਭਾਈ ਹਰਪ੍ਰੀਤ ਸਿੰਘ ਪੰਮਾ ਨੇ ਕਿਹਾ, "ਅਸੀਂ ਪੰਜਾਬ ਦੇ ਲੋਕਾਂ ਵਿਚ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ਅਤੇ ਪੰਜਾਬ ਪੱਖੀ ਵਿਜ਼ਨ ਨੂੰ ਘਰ-ਘਰ ਤੱਕ ਪਹੁੰਚਾਵਾਂਗੇ। ਸਾਡਾ ਨਿਸ਼ਾਨਾ ਸਪੱਸ਼ਟ ਹੈ। ਅਸੀਂ ਮਿਸ਼ਨ 2027 ਦੀ ਜਿੱਤ ਲਈ ਪੂਰੀ ਮਿਹਨਤ ਕਰਾਂਗੇ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਕੇ ਹੀ ਵਾਪਸ ਜਾਵਾਂਗੇ।" ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਵਿੱਖ, ਨੌਜਵਾਨੀ ਦੀ ਤਰੱਕੀ ਅਤੇ ਸੂਬੇ ਦੇ ਸਵੈਮਾਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮਿਸ਼ਨ ਨਾਲ ਜੁੜਨ ਅਤੇ ਇੱਕ ਮਜ਼ਬੂਤ ਲੋਕ ਲਹਿਰ ਦਾ ਹਿੱਸਾ ਬਣਨ। ਭਾਈ ਪੰਮਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕ 2027 ਵਿੱਚ ਰਵਾਇਤੀ ਸਿਆਸਤ ਨੂੰ ਨਕਾਰ ਕੇ ਇੱਕ ਨਵੇਂ ਵਿਕਲਪ ਨੂੰ ਚੁਣਨਗੇ ਅਤੇ ਪੰਜਾਬ ਵਿੱਚ ਲੋਕਾਂ ਦੀ ਸਰਕਾਰ ਸਥਾਪਿਤ ਕਰਨ ਵਿੱਚ ਆਪਣਾ ਯੋਗਦਾਨ ਪਾਉਣਗੇ।

Have something to say? Post your comment

 
 
 
 

ਪੰਜਾਬ

ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਵਿਸ਼ੇਸ਼ ਸਮਾਗਮ

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਥਕ, ਆਰਥਿਕ ਅਤੇ ਖੇਤੀ ਮੁੱਦਿਆਂ ‘ਤੇ ਯਾਦ ਪੱਤਰ ਪੇਸ਼

ਯੁੱਧ ਨਸ਼ਿਆਂ ਵਿਰੁੱਧ ਦੇ 470ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 70 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਲਮਰਗ ਗੁਰਦੁਆਰਾ ਸਾਹਿਬ ਵਿਵਾਦ ਕੀਤਾ ਹੱਲ, ਸਿੱਖ ’ਚ ਸਰਬਸੰਮਤੀ ਨਾਲ ਹੋਇਆ ਸਮਝੌਤਾ

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ