BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਥਕ, ਆਰਥਿਕ ਅਤੇ ਖੇਤੀ ਮੁੱਦਿਆਂ ‘ਤੇ ਯਾਦ ਪੱਤਰ ਪੇਸ਼

ਕੌਮੀ ਮਾਰਗ ਬਿਊਰੋ | June 14, 2026 07:29 PM

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇੱਕ ਸੀਨੀਅਰ ਵਫ਼ਦ ਨੇ ਅੱਜ ਰਾਜ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੂੰ ਮੁਲਾਕਾਤ ਕਰਕੇ ਇੱਕ ਵਿਸਥਾਰਤ ਯਾਦ ਪੱਤਰ ਸੌਂਪਿਆ। ਇਸ ਯਾਦ ਪੱਤਰ ਵਿੱਚ ਪੰਥ, ਪੰਜਾਬ ਦੇ ਸੰਵਿਧਾਨਕ ਅਤੇ ਸੰਘੀ ਅਧਿਕਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਸੂਬੇ ਦੀ ਆਰਥਿਕਤਾ ਨਾਲ ਜੁੜੇ ਕਈ ਗੰਭੀਰ ਮੁੱਦਿਆਂ ਵੱਲ ਤੁਰੰਤ ਧਿਆਨ ਖਿੱਚਿਆ ਗਿਆ।

ਯਾਦ ਪੱਤਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ (ਸੋਧ 2026) ਵਿੱਚ ਸਿੱਖ ਸੰਸਥਾਵਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਵਿਆਪਕ ਸੋਧਾਂ ਦੀ ਮੰਗ ਕੀਤੀ ਗਈ ਹੈ। 1984 ਦੇ ਸਿੱਖ ਕਤਲੇਆਮ ਲਈ ਕੇਂਦਰ ਸਰਕਾਰ ਨੂੰ ਸੰਸਦ ਵਿੱਚ ਮਾਫੀ ਮੰਗਣ, ਇੰਦਰਾ ਗਾਂਧੀ ਨੂੰ ਮੁੱਖ ਦੋਸ਼ੀ ਕਰਾਰ ਦੇਣ ਅਤੇ ਦਿੱਲੀ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਵੀ ਸ਼ਾਮਲ ਹੈ। ਪਾਰਟੀ ਨੇ 2015 ਦੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ (ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸਦੇ ਸਾਥੀਆਂ) ਨੂੰ ਫਾਸਟ-ਟ੍ਰੈਕ ਕੋਰਟ ਰਾਹੀਂ ਕਠੋਰ ਸਜ਼ਾ ਦੇਣ, 2011 ਤੋਂ ਬਾਅਦ ਨਾ ਹੋਈਆਂ ਐਸ.ਜੀ.ਪੀ.ਸੀ. ਚੋਣਾਂ ਤੁਰੰਤ ਕਰਵਾਉਣ ਅਤੇ ਸਾਰੇ ਯੋਗ “ਬੰਦੀ ਸਿੰਘਾਂ” (ਸਿੱਖ ਕੈਦੀਆਂ) ਦੀ ਰਿਹਾਈ ਦੀ ਮੰਗ ਕੀਤੀ।

ਖੇਤੀ ਅਤੇ ਆਰਥਿਕ ਮੋਰਚੇ ‘ਤੇ ਯਾਦ ਪੱਤਰ ਵਿੱਚ ਕਿਸਾਨਾਂ ਦਾ ਪੂਰਾ ਕਰਜ਼ਾ ਮੁਕਤੀ ਪੈਕੇਜ, ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਬੰਧ, ਅਤੇ ਵਪਾਰ ਲਈ ਵਾਘਾ ਬਾਰਡਰ ਖੋਲ੍ਹਣ ਦੀ ਮੰਗ ਸ਼ਾਮਲ ਹੈ। ਮਜ਼ਦੂਰਾਂ ਦੇ ਅਧਿਕਾਰਾਂ ਦੀ ਰੱਖਿਆ, ਲੈਂਡਲੈੱਸ ਕਾਮਿਆਂ ਦਾ ਕਰਜ਼ਾ ਮੁਆਫੀ, ਅਤੇ ਮਨਰੇਗਾ ਵਿੱਚ ਪੰਜਾਬ ਨੂੰ ਬੀ ਕੈਟਾਗਰੀ ਵਿੱਚੋਂ ਕੱਢ ਏ ਕੈਟਾਗਰੀ ਵਿੱਚ ਕੀਤਾ ਜਾਵੇ ਲਈ 90:10 ਦੀ ਕੇਂਦਰ-ਰਾਜ ਫੰਡਿੰਗ ਦੀ ਵੀ ਮੰਗ ਕੀਤੀ ਗਈ। ਇਸ ਤੋਂ ਇਲਾਵਾ, 1966 ਵਿੱਚ ਛੱਡੇ ਗਏ ਪੰਜਾਬੀ-ਬੋਲਦੇ ਇਲਾਕਿਆਂ ਨੂੰ ਸ਼ਾਮਲ ਕਰਕੇ ਪੰਜਾਬੀ ਸੂਬਾ ਮੁਕੰਮਲ ਕਰਨ, ਪੰਜਾਬ ਦੇ ਦਰਿਆਵੀ ਪਾਣੀਆਂ ਅਤੇ ਹਾਈਡ੍ਰੋ ਪ੍ਰੋਜੈਕਟਾਂ ‘ਤੇ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ, ਅਤੇ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਤੁਰੰਤ ਮੁੜ ਖੋਲ੍ਹ ਕੇ ਨਿਰਵਿਘਨ ਚਲਾਉਣ ਦੀ ਮੰਗ ਉਠਾਈ ਗਈ।

ਹੋਰ ਮੰਗਾਂ ਵਿੱਚ ਪੰਜਾਬ ਲਈ ਹੋਰ ਸਰਹੱਦੀ ਰਾਜਾਂ ਵਰਗਾ ਵਿਸ਼ੇਸ਼ ਆਰਥਿਕ ਅਤੇ ਉਦਯੋਗਿਕ ਪੈਕੇਜ, ਮਹਿੰਗਾਈ ਤੋਂ ਰਾਹਤ ਲਈ ਪੈਟਰੋਲ-ਡੀਜ਼ਲ ‘ਤੇ ਵੈਟ ਅਤੇ ਐਕਸਾਈਜ਼ ਡਿਊਟੀ 50% ਘਟਾਉਣ, ਖਾਦਾਂ (ਡੀ.ਏ.ਪੀ. ਤੇ ਯੂਰੀਆ) ਦੀ ਸਮੇਂ ਸਿਰ ਉਪਲਬਧੀ ਯਕੀਨੀ ਬਣਾਉਣ, ਬਲੈਕ ਮਾਰਕੀਟਿੰਗ ਅਤੇ ਜ਼ਬਰਦਸਤੀ ਬੰਡਲਿੰਗ ਖ਼ਿਲਾਫ ਕਾਰਵਾਈ, ਅਤੇ ਪੰਜਾਬ ਨੂੰ ਰਾਸ਼ਟਰੀ ਯੋਗਦਾਨ ਦੇ ਮੱਦੇਨਜ਼ਰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ (Special Category Status) ਦੇਣ ਦੀ ਮੰਗ ਵੀ ਸ਼ਾਮਲ ਹੈ।

ਵਫ਼ਦ ਵਿੱਚ ਸ਼ਾਮਲ ਸੀਨੀਅਰ ਆਗੂ ਇਸ ਪ੍ਰਕਾਰ ਸਨ: ਪ੍ਰੋ. ਪ੍ਰੇਮ ਸਿੰਘ ਚੰਦੁਮਾਜਰਾ (ਸਾਬਕਾ ਸੰਸਦ ਮੈਂਬਰ), ਐੱਸ. ਗੁਰਪ੍ਰਤਾਪ ਸਿੰਘ ਵਡਾਲਾ (ਸਕੱਤਰ ਜਨਰਲ, ਐੱਸ.ਏ.ਡੀ. ਪੁਨਰ ਸੁਰਜੀਤ ਤੇ ਸਾਬਕਾ ਵਿਧਾਇਕ), ਐੱਸ. ਗੋਬਿੰਦ ਸਿੰਘ ਲੌਂਗੋਵਾਲ (ਸਾਬਕਾ ਵਿਧਾਇਕ ਤੇ ਸਾਬਕਾ ਪ੍ਰਧਾਨ, ਐੱਸ.ਜੀ.ਪੀ.ਸੀ.), ਐੱਸ. ਸੁਚਾ ਸਿੰਘ ਛੋਟੇਪੁਰ (ਸਾਬਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ), ਐੱਸ. ਸਰਵਣ ਸਿੰਘ ਫਿਲੌਰ (ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ), ਬੀਬੀ ਪਰਮਜੀਤ ਕੌਰ ਗੁਲਸ਼ਨ (ਸਾਬਕਾ ਸੰਸਦ ਮੈਂਬਰ), ਐੱਸ. ਗਗਨਜੀਤ ਸਿੰਘ ਬਰਨਾਲਾ (ਸਾਬਕਾ ਵਿਧਾਇਕ), ਐੱਸ. ਅਜੈਪਾਲ ਸਿੰਘ ਮੀਰਾਕੋਟ (ਸਾਬਕਾ ਵਿਧਾਇਕ), ਐੱਸ. ਰਣਜੀਤ ਸਿੰਘ ਛੱਜਲੀਵਾੜੀ (ਸਾਬਕਾ ਵਿਧਾਇਕ), ਐੱਸ. ਗੁਰਜੀਤ ਸਿੰਘ ਤਲਵੰਡੀ (ਜਨਰਲ ਸਕੱਤਰ), ਐੱਸ. ਜਗਜੀਤ ਸਿੰਘ ਕੋਹਲੀ (ਦਫ਼ਤਰ ਸਕੱਤਰ), ਅਤੇ ਐੱਸ. ਰਵਿੰਦਰ ਸਿੰਘ ਸ਼ਾਹਪੁਰ।

ਯਾਦ ਪੱਤਰ ਸੌਂਪਣ ਉਪਰੰਤ ਆਗੂਆਂ ਨੇ ਰਾਜ ਭਵਨ ਦੇ ਬਾਹਰ ਪ੍ਰੈਸ ਨੂੰ ਸੰਬੋਧਨ ਕਰਦਿਆਂ ਰਾਜਪਾਲ ਸਾਹਿਬ ਨੂੰ ਅਪੀਲ ਕੀਤੀ ਕਿ ਇਹਨਾਂ ਮੁੱਦਿਆਂ ਨੂੰ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਛੇਤੀ, ਨਿਰਪੱਖ ਅਤੇ ਠੋਸ ਹੱਲ ਯਕੀਨੀ ਬਣਾਇਆ ਜਾਵੇ।

Have something to say? Post your comment

 
 
 
 

ਪੰਜਾਬ

ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਵਿਸ਼ੇਸ਼ ਸਮਾਗਮ

ਸਿੱਖ ਏਡ ਅਸਟਰੀਆ ਦੇ ਮੁੱਖ ਸੇਵਾਦਾਰ ਭਾਈ ਪੰਮਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹਮਾਇਤ ਦਾ ਐਲਾਨ

ਯੁੱਧ ਨਸ਼ਿਆਂ ਵਿਰੁੱਧ ਦੇ 470ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 70 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਲਮਰਗ ਗੁਰਦੁਆਰਾ ਸਾਹਿਬ ਵਿਵਾਦ ਕੀਤਾ ਹੱਲ, ਸਿੱਖ ’ਚ ਸਰਬਸੰਮਤੀ ਨਾਲ ਹੋਇਆ ਸਮਝੌਤਾ

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ