BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਵਿਸ਼ੇਸ਼ ਸਮਾਗਮ

ਕੌਮੀ ਮਾਰਗ ਬਿਊਰੋ | June 14, 2026 07:33 PM

ਚੰਡੀਗੜ੍ਹ - ਸ਼੍ਰੋਮਣੀ ਨਾਟਕਕਾਰ ਦਵਿੰਦਰ ਦਮਨ ਦੇ ਸ਼ਾਹਕਾਰ ਨਾਟਕ ‘ਕਤਰਾ ਕਤਰਾ ਜ਼ਿੰਦਗੀ’ ਦਾ ਨਾਟ ਪਾਠ ਸਮਾਗਮ ਅੱਜ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ਼ ਕਰਵਾਇਆ ਗਿਆ I ਪੰਜਾਬ ਕਲਾ ਭਵਨ ‘ਚ ਹੋਏ ਇਸ ਸਮਾਗਮ ਵਿੱਚ ਨਾਟ ਪਾਠ ਦਵਿੰਦਰ ਦਮਨ ਅਤੇ ਉਹਨਾਂ ਦੀ ਪਤਨੀ ਪ੍ਰਸਿੱਧ ਰੰਗਮੰਚ, ਟੈਲੀਵਿਜ਼ਨ ਅਤੇ ਫ਼ਿਲਮ ਅਦਾਕਾਰਾ ਜਸਵੰਤ ਦਮਨ ਨੇ ਕੀਤਾ I

ਲਗਭਗ ਡੇਢ ਘੰਟੇ ਦੀ ਇਸ ਪੇਸ਼ਕਾਰੀ ਨੂੰ ਵੱਡੀ ਗਿਣਤੀ ਵਿੱਚ ਹਾਜ਼ਰ ਸਰੋਤਿਆਂ ਨੇ ਰੀਝ ਨਾਲ਼ ਮਾਣਿਆ I
ਇਹ ਨਾਟ ਪਾਠ ਇੱਕ ਵਿਆਹੁਤਾ ਜੋੜੇ ਦੇ ਉਸ ਵਾਰਤਾਲਾਪ ’ਤੇ ਅਧਾਰਿਤ ਹੈ ਜਿਸ ਵਿੱਚ ਉਹ ਰਿਸ਼ਤਿਆਂ ਦੀ ਸੰਜੀਦਗੀ, ਜੀਵਨ ਦੇ ਦੁੱਖ ਸੁੱਖ, ਆਲ਼ੇ ਦੁਆਲ਼ੇ ਵਾਪਰ ਰਹੀਆਂ ਘਟਨਾਵਾਂ, ਸ਼ਿਕਾਇਤਾਂ, ਖੁਸ਼ੀਆਂ ਅਤੇ ਤਕਲੀਫ਼ਾਂ ਦੀ ਗੱਲ ਕਰਦੇ ਇਹ ਸੁਨੇਹਾ ਦਿੰਦੇ ਹਨ ਕਿ ਸਾਰੀ ਜ਼ਿੰਦਗੀ ਛੋਟੀਆਂ ਛੋਟੀਆਂ ਘਟਨਾਵਾਂ ਦਾ ਵੱਡਾ ਸੁਮੇਲ ਹੈ I
ਪੰਜਾਬੀ ਲੇਖਕ ਸਭਾ ਦੀ ਮੀਤ ਪ੍ਰਧਾਨ ਮਨਜੀਤ ਕੌਰ ਮੀਤ ਨੇ ਆਪਣੇ ਕਾਵਿਕ ਅੰਦਾਜ਼ ਵਿੱਚ ਸਭ ਨੂੰ ਜੀ ਆਇਆਂ ਕਹਿੰਦਿਆਂ ਦਮਨ ਜੋੜੇ ਦੇ ਰੰਗਮੰਚ ਦੇ ਸਫ਼ਰ ਨੂੰ ਸਰਾਹਿਆ I
ਮੰਚ ਸੰਚਾਲਨ ਕਰਦਿਆਂ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਆਖਿਆ ਕਿ ਇਹ ਨਾਟਕ ਉਹਨਾਂ ਕਦਮਾਂ ਨੂੰ ਸਮਰਪਿਤ ਹੈ ਜਿੰਨ੍ਹਾਂ ਦਾ ਸਫ਼ਰ ਜਾਰੀ ਹੈ I ਨਾਟ ਪਾਠ ਮਗਰੋਂ ਦਵਿੰਦਰ ਦਮਨ ਨੇ ਕਿਹਾ ਕਿ ਚਿਰਾਂ ਬਾਅਦ ਕੀਤੀ ਇਸ ਪੇਸ਼ਕਾਰੀ ਨੇ ਉਹਨਾਂ ਨੂੰ ਹੋਰ ਊਰਜਾ ਪ੍ਰਦਾਨ ਕੀਤੀ ਹੈ I ਜਸਵੰਤ ਦਮਨ ਆਪਣੀ ਬਾਕਮਾਲ ਅਦਾਕਾਰੀ ਮਗਰੋਂ ਕਿਹਾ ਕਿ ‘ਕਤਰਾ ਕਤਰਾ ਜ਼ਿੰਦਗੀ’ ਉਹਨਾਂ ਦੇ ਜੀਵਨ ਦੇ ਵਲਵਲਿਆਂ ਦੀ ਤਰਜਮਾਨੀ ਕਰਦਾ ਹੈ I
ਉੱਘੇ ਰੰਗਮੰਚ ਨਿਰਦੇਸ਼ਕ ਸ਼ਬਦੀਸ਼ ਨੇ ਕਿਹਾ ਕਿ ਦਵਿੰਦਰ ਦਮਨ ਉਹਨਾਂ ਵਰਗੇ ਬਹੁਤ ਸਾਰੇ ਰੰਗਕਰਮੀਆਂ ਦੇ ਰਾਹ ਦਸੇਰੇ ਹਨ I
ਅਕਾਦਮਿਕ ਮਾਹਿਰ ਡਾ. ਦੀਪਕ ਮਨਮੋਹਨ ਸਿੰਘ ਨੇ ਦਮਨ ਜੋੜੀ ਨਾਲ਼ ਆਪਣੀ ਪੁਰਾਣੀ ਸਾਂਝ ਦੇ ਹਵਾਲੇ ਨਾਲ਼ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਦੀ ਵੱਡੀ ਘਾਲਣਾ ਕਰ ਕੇ ਹੀ ਰੰਗਮੰਚ ਜਿਉਂਦਾ ਹੈ I ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਨਾਟਕ ਸਮਾਜ ਨੂੰ ਦਰਪਣ ਵਿਖਾਉਂਦੇ ਹਨ I
ਵੱਡੀ ਗਿਣਤੀ ਵਿੱਚ ਲੇਖਕਾਂ, ਰੰਗਮੰਚ ਅਤੇ ਫ਼ਿਲਮ ਕਲਾਕਾਰਾਂ ਅਤੇ ਬੁੱਧੀਜੀਵੀਆਂ ਦੀ ਸ਼ਮੂਲੀਅਤ ਇਸ ਸਮਾਗਮ ਦਾ ਹਾਸਿਲ ਸੀ I ਪ੍ਰਮੁੱਖ ਤੌਰ ‘ਤੇ ਇਹਨਾਂ ਵਿੱਚ ਗੁਰਨਾਮ ਕੰਵਰ, ਦਰਸ਼ਨ ਔਲਖ, ਬਲਕਾਰ ਸਿੱਧੂ, ਬਲਵਿੰਦਰ ਜੰਮੂ, ਜੈ ਸਿੰਘ ਛਿੱਬਰ, ਡਾ. ਗੁਰਮੇਲ ਸਿੰਘ, ਕਮਲ ਦੋਸਾਂਝ, ਸੁਖਵਿੰਦਰ ਸਿੱਧੂ, ਹਰਮਿੰਦਰ ਕਾਲੜਾ, ਜਗਦੀਪ ਕੌਰ ਨੂਰਾਨੀ, ਨਰਿੰਦਰ ਨਸਰੀਨ, ਅਜਾਇਬ ਔਜਲਾ, ਅਰਵਿੰਦ ਦਮਨ ਰਟੌਲ, ਸੁਰਜੀਤ ਸਿੰਘ ਧੀਰ, ਗੁਰਦਰਸ਼ਨ ਸਿੰਘ ਮਾਵੀ, ਸੰਜੀਵ ਸਿੰਘ ਸੈਣੀ, ਸੁਖਵਿੰਦਰ ਆਹੀ, ਵਰਿੰਦਰ ਸਿੰਘ ਚੱਠਾ, ਦਵਿੰਦਰ ਕੌਰ ਢਿੱਲੋਂ, ਊਸ਼ਾ ਕੰਵਰ, ਤੇਜਾ ਸਿੰਘ ਥੂਹਾ, ਲਾਭ ਸਿੰਘ ਲਹਿਲੀ, ਸਰਬਜੀਤ ਸਿੰਘ ਪੱਡਾ, ਪਰਮਿੰਦਰ ਸਿੰਘ ਮਦਾਨ, ਭੁਪਿੰਦਰ ਸਿੰਘ, ਜਗਜੀਤ ਸਿੰਘ ਸੈਣੀ, ਤਜਿੰਦਰ ਜੋਗਾ ਸਿੰਘ, ਰਘਬੀਰ ਭੁੱਲਰ, ਪੂਨਮ ਸਿੰਘ, ਦਿਲਦਾਰ ਸਿੰਘ, ਅਮੀਰ ਸੁਲਤਾਨਾ, ਮਿੰਨੀ ਸਰਕਾਰੀਆ, ਅਨੀਤਾ ਸ਼ਬਦੀਸ਼, ਸਿਮਰਜੀਤ ਗਰੇਵਾਲ, ਹਰਭਜਨ ਕੌਰ ਢਿੱਲੋਂ, ਚਰਨਜੀਤ ਕੌਰ ਬਾਠ, ਰਾਜ ਸਮੱਧਰ, ਮਹਿੰਦਰ ਸਿੰਘ ਸੰਧੂ, ਜਲੌਰ ਸਿੰਘ ਖੀਵਾ, ਸੁਰਿੰਦਰ ਕੁਮਾਰ, ਕੰਵਲਦੀਪ ਕੌਰ, ਅਸ਼ੋਕ ਕੁਮਾਰ ਗਿਰੀ, ਗਗਨਦੀਪ ਕੌਰ, ਰਿਤੂ ਕੇਸਰ, ਇੰਦਰਜੀਤ ਭੁੱਲਰ, ਸੰਜੀਤ, ਗੁਰਬਿੰਦਰ ਗੌਰੀ, ਪ੍ਰਿਯਮ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਸਿੰਗਲ, ਖਮੇਸ਼ ਸਿੰਗਲਾ, ਅਰਸ਼ਦੀਪ ਸਿੰਘ, ਅਵਤਾਰ ਸਿੰਘ, ਗੋਰਕੀ ਸਿੰਘ, ਸਤਬੀਰ ਕੌਰ, ਧਰਮਿੰਦਰ ਸਿੰਘ, ਮੰਦਰ ਗਿੱਲ, ਰਜਿੰਦਰ ਦੱਤ, ਕਾਬਲ ਵਿਰਕ, ਰਣਜੀਤ ਕੌਰ ਸੰਧੂ, ਦੋਹਨ ਵਰਮਾ, ਡਾ. ਵਿਨੋਦ ਸੋਨੀ, ਅਸ਼ਵਨੀ ਮਲਹੋਤਰਾ ਭੀਮ, ਰੂਪ ਸਿੰਘ ਦਿਓਲ, ਚਰਨਜੀਤ ਸਿੰਘ ਕਲੇਰ ਅਤੇ ਹਰਜੀਤ ਸਿੰਘ ਦੇ ਨਾਮ ਜ਼ਿਕਰੇ ਖ਼ਾਸ ਹਨ I

Have something to say? Post your comment

 
 
 
 

ਪੰਜਾਬ

ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਥਕ, ਆਰਥਿਕ ਅਤੇ ਖੇਤੀ ਮੁੱਦਿਆਂ ‘ਤੇ ਯਾਦ ਪੱਤਰ ਪੇਸ਼

ਸਿੱਖ ਏਡ ਅਸਟਰੀਆ ਦੇ ਮੁੱਖ ਸੇਵਾਦਾਰ ਭਾਈ ਪੰਮਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹਮਾਇਤ ਦਾ ਐਲਾਨ

ਯੁੱਧ ਨਸ਼ਿਆਂ ਵਿਰੁੱਧ ਦੇ 470ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 70 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗੁਲਮਰਗ ਗੁਰਦੁਆਰਾ ਸਾਹਿਬ ਵਿਵਾਦ ਕੀਤਾ ਹੱਲ, ਸਿੱਖ ’ਚ ਸਰਬਸੰਮਤੀ ਨਾਲ ਹੋਇਆ ਸਮਝੌਤਾ

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ