BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ

ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਕੌਮੀ ਮਾਰਗ ਬਿਊਰੋ | June 14, 2026 07:35 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਤਿੰਨ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਡਾ. ਭੀਮ ਰਾਓ ਅੰਬੇਡਕਰ ਜੀ ਨਾਲ ਸੰਬੰਧਿਤ ਪੰਚ ਤੀਰਥ ਸਥਾਨਾਂ ਦੀ ਯਾਤਰਾ ਲਈ ਰਵਾਨਾ ਕੀਤਾ। ਇਹ ਯਾਤਰਾ ਸ਼ਰਧਾਲੂਆਂ ਨੂੰ ਉਨ੍ਹਾਂ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏਗੀ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵਿਕਸਿਤ ਅਤੇ ਸੰਵਾਰਿਆ ਗਿਆ ਹੈ।

ਸਰਦਾਰ ਢਿੱਲੋਂ ਨੇ ਦੱਸਿਆ ਕਿ 14 ਜੂਨ ਤੋਂ 21 ਜੂਨ 2026 ਤੱਕ ਚੱਲਣ ਵਾਲੀ ਇਹ ਯਾਤਰਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਨਾਲ ਜੁੜੇ ਪੰਜ ਪ੍ਰਮੁੱਖ ਤੀਰਥ ਸਥਾਨਾਂ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਨਾ ਸਿਰਫ਼ ਇਨ੍ਹਾਂ ਤੀਰਥ ਸਥਾਨਾਂ ਨੂੰ ਹਜ਼ਾਰਾਂ ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤਾ ਹੈ, ਸਗੋਂ ਲੋਕਾਂ ਨੂੰ ਉਨ੍ਹਾਂ ਦੇ ਇਤਿਹਾਸਕ ਅਤੇ ਸਮਾਜਿਕ ਮਹੱਤਵ ਬਾਰੇ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਹਨ।

ਯਾਤਰਾ ਦੌਰਾਨ ਸ਼ਰਧਾਲੂ ਮਹੂ (ਜਨਮ ਭੂਮੀ), ਦੀਕਸ਼ਾਭੂਮੀ ਨਾਗਪੁਰ, ਚੈਤਿਆ ਭੂਮੀ ਮੁੰਬਈ, ਮਹਾਪਰਿਨਿਰਵਾਣ ਸਥਲ ਦਿੱਲੀ ਅਤੇ ਦਿੱਲੀ ਵਿਖੇ ਸਥਾਪਿਤ ਵਰਚੁਅਲ ਸਿੱਖਿਆ ਭੂਮੀ (ਲੰਡਨ) ਦੇ ਦਰਸ਼ਨ ਕਰਨਗੇ।

ਇਹ ਸਾਰੇ ਸਥਾਨ ਡਾ. ਬੀ.ਆਰ. ਅੰਬੇਡਕਰ ਦੇ ਜੀਵਨ, ਸੰਘਰਸ਼ ਅਤੇ ਸਮਾਜਿਕ ਨਿਆਂ ਲਈ ਉਨ੍ਹਾਂ ਦੇ ਯੋਗਦਾਨ ਨਾਲ ਜੁੜੇ ਹੋਏ ਹਨ। ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਇਨ੍ਹਾਂ ਸਮਾਰਕਾਂ ਦੇ ਵਿਕਾਸ ਅਤੇ ਸੰਭਾਲ ਲਈ ਲਗਭਗ 2, 000 ਕਰੋੜ ਰੁਪਏ ਖਰਚ ਕੀਤੇ ਗਏ ਹਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਬਾਬਾ ਸਾਹਿਬ ਦੇ ਵਿਚਾਰਾਂ, ਆਦਰਸ਼ਾਂ ਅਤੇ ਯੋਗਦਾਨ ਤੋਂ ਪ੍ਰੇਰਣਾ ਪ੍ਰਾਪਤ ਕਰ ਸਕਣ।

ਆਪਣੀ ਕਿਸਮ ਦੀ ਇਸ ਵਿਲੱਖਣ ਯਾਤਰਾ ਵਿੱਚ ਲਗਭਗ 150 ਸ਼ਰਧਾਲੂ ਭਾਗ ਲੈ ਰਹੇ ਹਨ। ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਆਈਏਐਸ ਅਧਿਕਾਰੀ ਸ਼੍ਰੀ ਐੱਸ.ਆਰ. ਲੱਧੜ ਇਸ ਜਥੇ ਦੀ ਅਗਵਾਈ ਕਰਨਗੇ।

ਲੱਧੜ ਨੇ ਕਿਹਾ ਕਿ ਪੰਚ ਤੀਰਥ ਯਾਤਰਾ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਤੱਕ ਬਾਬਾ ਸਾਹਿਬ ਡਾ. ਅੰਬੇਡਕਰ ਦਾ ਸੰਦੇਸ਼ ਪਹੁੰਚਾਉਣਾ ਅਤੇ ਉਨ੍ਹਾਂ ਪ੍ਰਤੀ ਰਾਸ਼ਟਰ ਦੀ ਕ੍ਰਿਤਜਤਾ ਦਾ ਪ੍ਰਗਟਾਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਹਿਲੀ ਵਾਰ ਬਾਬਾ ਸਾਹਿਬ ਨਾਲ ਜੁੜੇ ਪੰਜਾਂ ਤੀਰਥ ਸਥਾਨਾਂ ਨੂੰ ਵਿਸ਼ੇਸ਼ ਰਾਸ਼ਟਰੀ ਪਛਾਣ ਅਤੇ ਮਾਣ-ਸਨਮਾਨ ਪ੍ਰਾਪਤ ਹੋਇਆ ਹੈ।

Have something to say? Post your comment

 
 
 
 

ਪੰਜਾਬ

ਹੁਣ ਸਾਲਾਸਰ-ਖਾਟੂ ਸ਼ਿਆਮ , ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਵਿਸ਼ੇਸ਼ ਸਮਾਗਮ

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਥਕ, ਆਰਥਿਕ ਅਤੇ ਖੇਤੀ ਮੁੱਦਿਆਂ ‘ਤੇ ਯਾਦ ਪੱਤਰ ਪੇਸ਼

ਸਿੱਖ ਏਡ ਅਸਟਰੀਆ ਦੇ ਮੁੱਖ ਸੇਵਾਦਾਰ ਭਾਈ ਪੰਮਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹਮਾਇਤ ਦਾ ਐਲਾਨ

ਯੁੱਧ ਨਸ਼ਿਆਂ ਵਿਰੁੱਧ ਦੇ 470ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 70 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ