BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ

ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਕੌਮੀ ਮਾਰਗ ਬਿਊਰੋ | June 14, 2026 09:15 PM


ਜਲੰਧਰ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਛੋਟੇ ਵਪਾਰੀਆਂ ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਪਰੇਸ਼ਾਨੀ ਤੇ ਜਬਰੀ ਉਗਰਾਹੀ ਦਾ ਸ਼ਿਕਾਰ ਬਣਾਇਆ, ਉੱਥੇ ਭਗਵੰਤ ਮਾਨ ਸਰਕਾਰ ਨੇ ਅਜਿਹੀਆਂ ਪ੍ਰਥਾਵਾਂ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਹੈ ਤਾਂ ਜੋ ਵਪਾਰੀ ਵਰਗ ਨੂੰ ਦਰਪੇਸ਼ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ।

ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਹਾਕਿਆਂ ਦੇ ਸ਼ੋਸ਼ਣ ਅਤੇ ਮਾੜੇ ਸ਼ਾਸਨ ਤੋਂ ਮੁਕਤ ਹੋ ਚੁੱਕਾ ਹੈ, ਜਿਸ ਨਾਲ ਜਨਤਕ ਭਲਾਈ 'ਤੇ ਕੇਂਦਰਿਤ ਪਾਰਦਰਸ਼ੀ ਅਤੇ ਵਿਕਾਸ-ਮੁਖੀ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, 'ਆਪ' ਸਰਕਾਰ ਵਿੱਚ ਸੱਤਾ ਵਿੱਚ ਚਾਰ ਸਾਲ ਪੂਰੇ ਕਰਨ ਤੋਂ ਬਾਅਦ ਸਿੱਧੇ ਤੌਰ 'ਤੇ ਲੋਕਾਂ ਤੋਂ ਫੀਡਬੈਕ ਮੰਗਣ ਦਾ ਭਰੋਸਾ ਹੈ, ਜਦੋਂ ਕਿ ਸਿੰਚਾਈ, ਰੁਜ਼ਗਾਰ, ਜਨਤਕ ਸੇਵਾਵਾਂ ਅਤੇ ਬੁਨਿਆਦੀ ਢਾਂਚੇ 'ਤੇ ਇਸ ਦੇ ਕੰਮ ਨੇ ਪੂਰੇ ਪੰਜਾਬ ਵਿੱਚ ਲੋਕਾਂ ਦੀ ਜ਼ਿੰਦਗੀ ਨੂੰ ਬਦਲ ਦਿੱਤਾ ਹੈ।

ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਚਾਰ ਸਾਲ ਪੂਰੇ ਕਰ ਲਏ ਹਨ। ਚਾਰ ਸਾਲ ਕੰਮ ਕਰਨ ਤੋਂ ਬਾਅਦ ਮੈਨੂੰ ਪੰਜਾਬ ਦੇ ਇਤਿਹਾਸ ਵਿੱਚ ਅਜਿਹੀ ਕੋਈ ਸਰਕਾਰ ਯਾਦ ਨਹੀਂ ਹੈ, ਜੋ ਲੋਕਾਂ ਦੇ ਆਹਮੋ-ਸਾਹਮਣੇ ਬੈਠ ਕੇ ਅਜਿਹੀ ਚਰਚਾ ਕਰ ਸਕੇ। ਇਸ ਤੋਂ ਪਹਿਲਾਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਆਈਆਂ। ਚਾਰ ਸਾਲ ਸੱਤਾ 'ਚ ਰਹਿਣ ਤੋਂ ਬਾਅਦ ਜਦੋਂ ਉਹ ਲੋਕਾਂ ਦੇ ਵਿਚਕਾਰ ਜਾਂਦੇ ਸਨ, ਤਾਂ ਪਿੰਡਾਂ ਵਾਲੇ ਉਨ੍ਹਾਂ ਨੂੰ ਵੜਨ ਵੀ ਨਹੀਂ ਦਿੰਦੇ ਸਨ। ਲੋਕ ਹੱਥਾਂ ਵਿੱਚ ਜੁੱਤੀਆਂ ਲੈ ਕੇ ਉਨ੍ਹਾਂ ਨੂੰ ਕੁੱਟਣ ਲਈ ਤਿਆਰ ਖੜ੍ਹੇ ਹੁੰਦੇ ਸਨ। ਅੱਜ ਜਦੋਂ ਅਸੀਂ ਲੋਕਾਂ ਦੇ ਵਿਚਕਾਰ ਜਾਂਦੇ ਹਾਂ, ਤਾਂ ਉਹ ਸਾਨੂੰ ਦੇਖ ਕੇ ਮੁਸਕਰਾਉਂਦੇ ਹਨ, ਸਾਡੀ ਤਾਰੀਫ਼ ਕਰਦੇ ਹਨ ਅਤੇ ਸਾਨੂੰ ਗਲੇ ਲਗਾਉਣ ਲਈ ਤਿਆਰ ਰਹਿੰਦੇ ਹਨ। ਉਹ ਸਾਡੇ ਕੰਮ ਦੀ ਸ਼ਲਾਘਾ ਕਰਦੇ ਹਨ।"

ਇੱਕ ਰੋਡ ਸ਼ੋਅ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਕੱਲ੍ਹ ਅਸੀਂ ਬਠਿੰਡਾ ਵਿੱਚ ਸੀ। ਨਗਰ ਨਿਗਮ ਦੇ ਸ਼ਾਨਦਾਰ ਨਤੀਜੇ ਹਾਸਲ ਕਰਨ ਅਤੇ ਮੇਅਰ ਬਣਾਉਣ ਤੋਂ ਬਾਅਦ ਅਸੀਂ ਉੱਥੇ ਇੱਕ ਰੋਡ ਸ਼ੋਅ ਕਰ ਰਹੇ ਸੀ। ਜਦੋਂ ਅਸੀਂ ਗਲੀਆਂ ਵਿੱਚੋਂ ਲੰਘ ਰਹੇ ਸੀ, ਤਾਂ ਲੋਕ ਸਾਡਾ ਸਵਾਗਤ ਕਰਨ ਲਈ ਆਪਣੀਆਂ ਦੁਕਾਨਾਂ ਤੋਂ ਬਾਹਰ ਆ ਗਏ। ਉਨ੍ਹਾਂ ਦੇ ਹਾਵ-ਭਾਵ ਤੋਂ ਸਾਫ਼ ਪਤਾ ਲੱਗ ਰਿਹਾ ਸੀ ਕਿ ਉਹ ਭਗਵੰਤ ਮਾਨ ਅਤੇ ਸਾਨੂੰ ਸਾਰਿਆਂ ਨੂੰ ਦੇਖ ਕੇ ਕਿੰਨੇ ਖੁਸ਼ ਸਨ। ਉਹ ਸੱਚਮੁੱਚ ਬਹੁਤ ਖੁਸ਼ ਸਨ। ਅੱਜ ਮੈਂ ਇੱਥੇ ਵੀ ਉਹੀ ਪ੍ਰਤੀਕਿਰਿਆ ਦੇਖ ਰਿਹਾ ਹਾਂ। ਜਿਸ ਤਰ੍ਹਾਂ ਤੁਸੀਂ ਸਾਰੇ ਸਰਕਾਰ ਦੀ ਤਾਰੀਫ਼ ਕਰ ਰਹੇ ਹੋ ਅਤੇ ਇਸ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹੋ, ਲੱਗਦਾ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਕੁਝ ਬਹੁਤ ਹੀ ਅਸਧਾਰਨ ਹੋ ਰਿਹਾ ਹੈ। ਪਹਿਲੀ ਵਾਰ ਕੋਈ ਸਰਕਾਰ ਆਪਣੇ ਚਾਰ ਸਾਲ ਪੂਰੇ ਕਰ ਚੁੱਕੀ ਹੈ ਅਤੇ ਲੋਕ ਅਜੇ ਵੀ ਉਸ ਸਰਕਾਰ ਨੂੰ ਪਸੰਦ ਕਰਦੇ ਹਨ ਅਤੇ ਉਸ ਨੂੰ ਦੁਬਾਰਾ ਵਾਪਸ ਲਿਆਉਣਾ ਚਾਹੁੰਦੇ ਹਨ।"

ਸਿਆਸੀ ਚੰਦੇ ਬਾਰੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ, "ਪਿਛਲੇ ਸਾਲ 'ਈਡੀ ਪਾਰਟੀ' ਨੂੰ ਪੰਜਾਬ ਤੋਂ 60 ਕਰੋੜ ਰੁਪਏ ਦਾ ਚੰਦਾ ਮਿਲਿਆ ਸੀ, ਜਦੋਂ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਤੋਂ ਸਿਰਫ਼ 70 ਲੱਖ ਰੁਪਏ ਮਿਲੇ ਸਨ। ਪੰਜਾਬ ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਹੈ, ਉਨ੍ਹਾਂ ਦੀ ਨਹੀਂ। ਪੰਜਾਬ ਵਿੱਚ ਉਨ੍ਹਾਂ ਦੀਆਂ ਸਿਰਫ਼ ਦੋ ਸੀਟਾਂ ਹਨ।"

'ਆਪ' ਮੁਖੀ ਨੇ ਕਿਹਾ, "'ਈਡੀ ਪਾਰਟੀ' ਨੇ ਪੰਜਾਬ ਦੇ ਵਪਾਰੀਆਂ, ਉਦਯੋਗਪਤੀਆਂ, ਕੰਪਨੀਆਂ ਅਤੇ ਕਾਰੋਬਾਰਾਂ ਤੋਂ 60 ਕਰੋੜ ਰੁਪਏ ਲਏ। ਉਨ੍ਹਾਂ ਨੂੰ ਇਹ ਪੈਸਾ ਕਿਵੇਂ ਮਿਲਿਆ? ਲੋਕਾਂ ਨੂੰ ਸੰਮਨ ਭੇਜੇ ਗਏ ਅਤੇ ਈਡੀ ਤੇ ਸੀਬੀਆਈ ਦੀ ਕਾਰਵਾਈ ਦੀਆਂ ਧਮਕੀਆਂ ਦਿੱਤੀਆਂ ਗਈਆਂ। ਜਿਨ੍ਹਾਂ ਨੇ ਪੈਸੇ ਨਹੀਂ ਦਿੱਤੇ, ਉਨ੍ਹਾਂ ਦੇ ਘਰਾਂ/ਦਫ਼ਤਰਾਂ 'ਤੇ ਈਡੀ ਦੇ ਛਾਪੇ ਮਾਰੇ ਗਏ। ਅਸੀਂ ਪਿਛਲੇ ਦਿਨਾਂ ਵਿੱਚ ਇੱਕ ਤੋਂ ਬਾਅਦ ਇੱਕ ਕਈ ਛਾਪੇਮਾਰੀਆਂ ਦੇਖੀਆਂ ਹਨ। ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ, ਜਦਕਿ ਕੁਝ ਮਾਮਲਿਆਂ ਵਿੱਚ ਈਡੀ ਦੇ ਛਾਪੇ ਪੈਂਦੇ ਹਨ ਅਤੇ ਅਚਾਨਕ ਉਹ ਗਾਇਬ ਹੋ ਜਾਂਦੇ ਹਨ। ਉਹ ਕਿਵੇਂ ਗਾਇਬ ਹੋ ਜਾਂਦੇ ਹਨ? ਚੰਦੇ ਦੇ ਭੁਗਤਾਨ ਤੋਂ ਬਾਅਦ ਮਾਮਲਾ ਰਫ਼ਾ-ਦਫ਼ਾ ਹੋ ਜਾਂਦਾ ਹੈ।"

ਉਨ੍ਹਾਂ ਅੱਗੇ ਕਿਹਾ, "ਆਪ ਸਰਕਾਰ ਤੁਹਾਡੇ ਕੋਲੋਂ ਪੈਸੇ ਨਹੀਂ ਵਸੂਲ ਰਹੀ। ਅਸੀਂ ਇਮਾਨਦਾਰੀ ਨਾਲ ਸਰਕਾਰ ਚਲਾ ਰਹੇ ਹਾਂ। ਕੇਂਦਰ ਵਿੱਚ ਬੈਠੀ 'ਈਡੀ ਪਾਰਟੀ' ਜਬਰੀ ਉਗਰਾਹੀ ਰਾਹੀਂ ਤੁਹਾਡੇ ਕੋਲੋਂ ਚੰਦਾ ਇਕੱਠਾ ਕਰ ਰਹੀ ਹੈ।"

ਕਾਨੂੰਨ ਵਿਵਸਥਾ ਵੱਲ ਰੁਖ਼ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, "ਜਦੋਂ ਅਸੀਂ ਸਰਕਾਰ ਦੀ ਵਾਗਡੋਰ ਸੰਭਾਲੀ ਸੀ, ਤਾਂ ਸਾਡੇ ਸਾਹਮਣੇ ਦੋ ਵੱਡੀਆਂ ਚੁਣੌਤੀਆਂ ਸਨ। ਇੱਕ ਗੈਂਗਸਟਰ ਅਤੇ ਦੂਜਾ ਨਸ਼ਾ। ਮੈਂ ਨਿੱਜੀ ਤੌਰ 'ਤੇ ਪੰਜਾਬ ਦੇ ਹਰ ਗੈਂਗਸਟਰ ਦੇ ਇਤਿਹਾਸ ਦਾ ਅਧਿਐਨ ਕੀਤਾ ਹੈ। ਉਹ ਸਾਰੇ ਜਾਂ ਤਾਂ ਇਨ੍ਹਾਂ ਪੁਰਾਣੀਆਂ ਪਾਰਟੀਆਂ ਦੇ ਰਿਸ਼ਤੇਦਾਰ ਹਨ, ਸਹਿਯੋਗੀ ਹਨ, ਜਾਂ ਉਨ੍ਹਾਂ ਦੀ ਹੀ ਦੇਣ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਸਾਲਾਂ ਦੌਰਾਨ ਇੱਕ ਵੀ ਗੈਂਗਸਟਰ ਪੈਦਾ ਨਹੀਂ ਹੋਇਆ। ਇਹ ਸਾਰੇ ਉਨ੍ਹਾਂ ਪਾਰਟੀਆਂ ਦੀ ਉਪਜ ਹਨ।"

ਉਨ੍ਹਾਂ ਅੱਗੇ ਕਿਹਾ, "ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਇੱਕ-ਇੱਕ ਕਰਕੇ ਖ਼ਤਮ ਕੀਤਾ ਜਾ ਰਿਹਾ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਉਹ ਸਾਰੇ ਚਲੇ ਗਏ ਹਨ, ਪਰ ਜ਼ਿਆਦਾਤਰ ਜਾਂ ਤਾਂ ਖ਼ਤਮ ਹੋ ਚੁੱਕੇ ਹਨ ਜਾਂ ਭੱਜ ਗਏ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੱਤ ਗੈਂਗਸਟਰਾਂ ਨੂੰ ਸੱਤ ਵੱਖ-ਵੱਖ ਦੇਸ਼ਾਂ ਤੋਂ ਡਿਪੋਰਟ ਕਰਕੇ ਪੰਜਾਬ ਵਾਪਸ ਲਿਆਂਦਾ ਗਿਆ ਹੈ। ਪਹਿਲਾਂ ਕਦੇ ਅਜਿਹਾ ਨਹੀਂ ਹੋਇਆ ਸੀ। ਪਹਿਲੀ ਵਾਰ, ਵਿਦੇਸ਼ੀ ਸਰਕਾਰਾਂ ਨਾਲ ਤਾਲਮੇਲ ਕਰਕੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਵਾਪਸ ਲਿਆਂਦਾ ਗਿਆ ਅਤੇ ਇੱਥੇ ਉਨ੍ਹਾਂ ਨੂੰ ਸਜ਼ਾਵਾਂ ਦਾ ਸਾਹਮਣਾ ਕਰਵਾਇਆ ਗਿਆ।"

ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, "ਇੱਕ ਗੈਂਗਸਟਰ ਅਜੇ ਵੀ ਬਾਕੀ ਹੈ, ਲਾਰੈਂਸ ਬਿਸ਼ਨੋਈ। ਉਹ ਸਾਬਰਮਤੀ ਜੇਲ੍ਹ ਵਿੱਚ ਬੈਠਾ ਹੈ। ਉਹ 'ਈਡੀ ਪਾਰਟੀ' ਦਾ ਜਵਾਈ ਹੈ ਅਤੇ ਉਸ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਹੈ। ਉਸ ਨੇ ਬਹੁਤ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਹੁਕਮ ਜਾਰੀ ਕੀਤੇ ਹੋਏ ਹਨ ਕਿ ਕੋਈ ਵੀ ਉਸ ਨੂੰ ਉਸ ਜੇਲ੍ਹ ਵਿੱਚੋਂ ਬਾਹਰ ਨਹੀਂ ਕੱਢ ਸਕਦਾ। ਉੱਥੇ ਬੈਠ ਕੇ ਉਹ ਪੂਰੀ ਦੁਨੀਆ ਵਿੱਚ ਆਪਣਾ ਨੈੱਟਵਰਕ ਚਲਾ ਰਿਹਾ ਹੈ। ਜੇਕਰ ਪੰਜਾਬ ਵਿੱਚ ਉਸ ਨਾਲ ਸਬੰਧਤ ਕੋਈ ਅਪਰਾਧ ਹੁੰਦਾ ਹੈ, ਤਾਂ ਪੰਜਾਬ ਪੁਲਿਸ ਉਸ ਨੂੰ ਇੱਥੇ ਨਹੀਂ ਲਿਆ ਸਕਦੀ। ਜਾਂਚਕਰਤਾਵਾਂ ਨੂੰ ਉਸ ਤੋਂ ਪੁੱਛਗਿੱਛ ਕਰਨ ਲਈ ਸਾਬਰਮਤੀ ਜੇਲ੍ਹ ਜਾਣਾ ਪੈਂਦਾ ਹੈ। ਉਸ ਨੂੰ ਹਰ ਪਾਸਿਓਂ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਅੱਜ ਪੰਜਾਬ ਵਿੱਚ ਗੈਂਗਸਟਰ ਰਾਜ ਦਾ ਜੋ ਵੀ ਅੰਸ਼ ਬਾਕੀ ਹੈ, ਉਹ 'ਈਡੀ ਪਾਰਟੀ' ਦੀ ਹੀ ਦੇਣ ਹੈ।"

ਨਸ਼ਿਆਂ ਬਾਰੇ ਬੋਲਦਿਆਂ 'ਆਪ' ਸੁਪਰੀਮੋ ਨੇ ਕਿਹਾ, "ਪੰਜਾਬ ਵਿੱਚ ਨਸ਼ਿਆਂ ਦੀ ਮਾਰ ਕਿਸ ਨੇ ਸ਼ੁਰੂ ਕੀਤੀ? ਜਦੋਂ ਪੰਜਾਬ ਵਿੱਚ 'ਈਡੀ ਪਾਰਟੀ' ਅਤੇ 'ਚਿੱਟਾ ਪਾਰਟੀ' ਦੀ ਗੱਠਜੋੜ ਸਰਕਾਰ ਚੱਲ ਰਹੀ ਸੀ, ਉਦੋਂ ਨਸ਼ਾ ਹਰ ਘਰ ਵਿੱਚ ਵੜ ਗਿਆ ਸੀ। ਉਨ੍ਹਾਂ ਦੇ ਮੰਤਰੀ ਆਪਣੀਆਂ ਗੱਡੀਆਂ ਵਿੱਚ ਨਸ਼ਾ ਢੋਹਂਦੇ ਅਤੇ ਵੰਡਦੇ ਹੁੰਦੇ ਸਨ। ਅੱਜ ਨਸ਼ੇੜੀਆਂ, ਨਸ਼ਾ ਤਸਕਰਾਂ ਅਤੇ ਵੱਡੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਢਾਹੀਆਂ ਜਾ ਰਹੀਆਂ ਹਨ। ਕੱਲ੍ਹ ਤੋਂ ਪੰਜਾਬ ਪੁਲਿਸ ਨੇ ਉਨ੍ਹਾਂ 'ਹਵਾਲਾ' ਆਪਰੇਟਰਾਂ ਖ਼ਿਲਾਫ਼ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜੋ ਨਸ਼ੇ ਦੇ ਪੈਸੇ ਨੂੰ ਵਿਦੇਸ਼ ਭੇਜਣ ਵਿੱਚ ਮਦਦ ਕਰਦੇ ਹਨ।"

ਉਨ੍ਹਾਂ ਅੱਗੇ ਕਿਹਾ, "ਜਦੋਂ ਅਸੀਂ ਜ਼ਿੰਮੇਵਾਰੀ ਸੰਭਾਲੀ ਸੀ, ਤਾਂ 70 ਫੀਸਦੀ ਨਸ਼ਾ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਆਉਂਦਾ ਸੀ ਅਤੇ 30 ਫੀਸਦੀ ਗੁਜਰਾਤ ਤੋਂ ਆਉਂਦਾ ਸੀ। ਅਸੀਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ੇ ਨੂੰ ਕਾਫੀ ਹੱਦ ਤੱਕ ਰੋਕ ਦਿੱਤਾ ਹੈ। ਪੰਜਾਬ-ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਲਗਾਏ ਗਏ ਹਨ। ਡਰੋਨਾਂ ਨੂੰ ਸਰਹੱਦ ਅੰਦਰ ਵੜਨ ਤੋਂ ਪਹਿਲਾਂ ਹੀ ਰੋਕ ਕੇ ਡੇਗ ਦਿੱਤਾ ਜਾਂਦਾ ਹੈ। ਹੁਣ 70 ਫੀਸਦੀ ਨਸ਼ਾ ਗੁਜਰਾਤ ਤੋਂ ਆ ਰਿਹਾ ਹੈ। 70 ਫੀਸਦੀ 'ਚਿੱਟਾ' ਗੁਜਰਾਤ ਤੋਂ ਆਉਂਦਾ ਹੈ।"

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਸ਼ਾਸਨ ਵਿੱਚ ਇਤਿਹਾਸਕ ਬਦਲਾਅ ਦੇਖਿਆ ਹੈ, ਜਿੱਥੇ ਚੁਣੇ ਹੋਏ ਨੁਮਾਇੰਦੇ ਸਿੱਧੇ ਤੌਰ 'ਤੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਚਾਰ ਸਾਲ ਪੂਰੇ ਕਰਨ ਤੋਂ ਬਾਅਦ ਉਨ੍ਹਾਂ ਤੋਂ ਫੀਡਬੈਕ ਮੰਗ ਰਹੇ ਹਨ, ਅਜਿਹਾ ਕਰਨ ਦੀ ਹਿੰਮਤ ਪਿਛਲੀ ਕਿਸੇ ਵੀ ਸਰਕਾਰ ਨੇ ਕਦੇ ਨਹੀਂ ਕੀਤੀ। ਉਨ੍ਹਾਂ ਅੱਗੇ ਕਿਹਾ, "ਜਿੱਥੇ ਰਵਾਇਤੀ ਤੌਰ 'ਤੇ ਸਰਕਾਰਾਂ ਸੱਤਾ ਵਿੱਚ ਰਹਿਣ ਦੇ ਸਾਲਾਂ ਬਾਅਦ ਸਰਕਾਰੀ ਦਫ਼ਤਰਾਂ ਤੱਕ ਹੀ ਸੀਮਤ ਹੋ ਜਾਂਦੀਆਂ ਹਨ, ਉੱਥੇ ਹੀ ਪੂਰੇ ਪੰਜਾਬ ਦੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਪਿਆਰ ਅਤੇ ਸ਼ਲਾਘਾ ਨੇ 'ਆਪ' ਸਰਕਾਰ ਦੇ ਜਨਤਾ ਦੀ ਭਲਾਈ ਲਈ ਅਣਥੱਕ ਕੰਮ ਕਰਨ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ।"

ਵਪਾਰੀਆਂ ਨੂੰ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਸਿਰਫ਼ ਆਮਦਨ ਅਤੇ ਸਿਆਸੀ ਫੰਡਿੰਗ ਦਾ ਸਾਧਨ ਮੰਨਿਆ। ਉਨ੍ਹਾਂ ਕਿਹਾ, "ਦਹਾਕਿਆਂ ਤੱਕ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਕਿਉਂਕਿ ਕਿਸੇ ਨੇ ਵੀ ਉਨ੍ਹਾਂ ਦੇ ਅਸਲ ਮੁੱਦਿਆਂ ਦੀ ਚਿੰਤਾ ਨਹੀਂ ਕੀਤੀ। ਵਪਾਰ ਲਈ ਸਾਜ਼ਗਾਰ ਮਾਹੌਲ ਸਿਰਜਣ ਅਤੇ ਵਪਾਰੀ ਵਰਗ ਦੀ ਹਰ ਜਾਇਜ਼ ਚਿੰਤਾ ਦਾ ਤੁਰੰਤ ਹੱਲ ਯਕੀਨੀ ਬਣਾਉਣ ਲਈ 'ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ' ਦਾ ਗਠਨ ਕੀਤਾ ਗਿਆ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਹੁਕਮਰਾਨ ਨਿੱਜੀ ਕਾਰੋਬਾਰ ਕਰਦੇ ਸਨ ਜਿਸ ਕਰਕੇ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਦੀ ਕੀਮਤ 'ਤੇ ਆਪਣੇ ਨਿੱਜੀ ਵਪਾਰਕ ਹਿੱਤਾਂ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ, "ਜਿਨ੍ਹਾਂ ਨੇ ਨਿੱਜੀ ਟਰਾਂਸਪੋਰਟ ਨੈੱਟਵਰਕ 'ਤੇ ਕੰਟਰੋਲ ਕੀਤਾ, ਉਨ੍ਹਾਂ ਨੇ ਯੋਜਨਾਬੱਧ ਤਰੀਕੇ ਨਾਲ ਸਰਕਾਰੀ ਬੱਸ ਸੇਵਾਵਾਂ ਨੂੰ ਕਮਜ਼ੋਰ ਕੀਤਾ। ਇਸੇ ਤਰ੍ਹਾਂ ਨਿੱਜੀ ਵਿਦਿਅਕ ਅਦਾਰਿਆਂ ਦੇ ਮਾਲਕਾਂ ਨੇ ਸਰਕਾਰੀ ਸਕੂਲਾਂ ਨੂੰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਦਾ ਸ਼ਾਸਨ ਮਾਡਲ ਜਨਤਕ ਭਲਾਈ ਦੀ ਬਜਾਏ ਨਿੱਜੀ ਮੁਨਾਫ਼ੇ ਤੋਂ ਪ੍ਰੇਰਿਤ ਸੀ।"

ਵਪਾਰੀਆਂ ਦੇ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨੌਕਰੀਆਂ ਮੰਗਣ ਵਾਲੇ ਨਹੀਂ ਬਲਕਿ ਨੌਕਰੀਆਂ ਦੇਣ ਵਾਲੇ (ਰੋਜ਼ਗਾਰ ਦਾਤਾ) ਹਨ ਜੋ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੇ ਹਨ ਅਤੇ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਦੇ ਹਨ। ਉਨ੍ਹਾਂ ਕਿਹਾ, "ਸਰਕਾਰ ਦੀ ਭੂਮਿਕਾ ਕਾਰੋਬਾਰ ਲਈ ਸਹੂਲਤਾਂ ਦੇਣਾ ਹੈ, ਨਾ ਕਿ ਉਨ੍ਹਾਂ ਵਿੱਚੋਂ ਹਿੱਸਾ ਮੰਗਣਾ। ਪਹਿਲਾਂ, ਵਪਾਰੀ ਆਪਣੇ ਕਾਰੋਬਾਰ ਵਧਾਉਣ ਤੋਂ ਝਿਜਕਦੇ ਸਨ ਕਿਉਂਕਿ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਅਤੇ ਹਿੱਸਾ ਮੰਗੇ ਜਾਣ ਦਾ ਡਰ ਰਹਿੰਦਾ ਸੀ। ਸਾਡੀ ਸਰਕਾਰ ਵਪਾਰੀਆਂ ਨੂੰ ਏ.ਟੀ.ਐਮ. ਨਹੀਂ ਮੰਨਦੀ। ਅਸੀਂ ਉਨ੍ਹਾਂ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਵਚਨਬੱਧ ਹਾਂ।"

ਰਵਾਇਤੀ ਸਿਆਸੀ ਪਾਰਟੀਆਂ 'ਤੇ ਸਿੱਧਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ, ਲੋਕਾਂ ਵਿੱਚ ਆਪਣੀ ਭਰੋਸੇਯੋਗਤਾ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਉਨ੍ਹਾਂ ਕਿਹਾ, "ਉਨ੍ਹਾਂ ਕੋਲ ਸਮਾਜ ਦੇ ਕਿਸੇ ਵੀ ਵਰਗ ਲਈ ਕੋਈ ਏਜੰਡਾ, ਕੋਈ ਰੋਡਮੈਪ ਅਤੇ ਕੋਈ ਵਿਜ਼ਨ ਨਹੀਂ ਹੈ। ਉਹ ਸਿਰਫ਼ ਸੱਤਾ ਵਿੱਚ ਵਾਪਸੀ ਅਤੇ ਪੰਜਾਬ ਦੇ ਖਜ਼ਾਨੇ ਨੂੰ ਮੁੜ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੇ ਹਨ। ਸਾਲਾਂ ਤੱਕ, ਕਾਂਗਰਸ ਅਤੇ ਅਕਾਲੀ ਆਗੂਆਂ ਨੇ ਕੁਰਸੀ ਲਈ ਸਿਆਸੀ ਖੇਡ ਖੇਡੀ, ਸੂਬੇ ਦੇ ਸਾਧਨਾਂ ਨੂੰ ਲੁੱਟਣ ਲਈ ਵਾਰੋ-ਵਾਰੀ ਸੱਤਾ ਬਦਲਦੇ ਰਹੇ। 'ਆਪ' ਸਰਕਾਰ ਨੇ ਪੰਜਾਬ ਨੂੰ ਤਬਾਹੀ ਦੇ ਰਾਹ ਤੋਰਨ ਵਾਲੇ ਵਿਨਾਸ਼ਕਾਰੀ ਚੱਕਰ ਨੂੰ ਖਤਮ ਕਰਕੇ ਬੇਮਿਸਾਲ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹੇ ਨਵੇਂ ਯੁੱਗ ਵਿੱਚ ਦਾਖਲ ਹੋ ਗਿਆ ਹੈ ਜਿੱਥੇ ਸ਼ਾਸਨ ਦੀ ਪਰਖ ਖੋਖਲੇ ਨਾਅਰਿਆਂ ਅਤੇ ਸਿਆਸੀ ਨੌਟੰਕੀਆਂ ਦੀ ਬਜਾਏ ਕਾਰਗੁਜ਼ਾਰੀ, ਪਾਰਦਰਸ਼ਤਾ ਅਤੇ ਸੇਵਾ ਨਿਭਾਉਣ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਪਾਸੋਂ ਤਹਿ ਦਿਲੋਂ ਸਹਿਯੋਗ ਮੰਗਦਿਆਂ ਕਿਹਾ, "ਪੰਜਾਬ ਦੇ ਲੋਕਾਂ ਨੇ ਫਰਕ ਦੇਖਿਆ ਹੈ। ਉਹ ਜਾਣਦੇ ਹਨ ਕਿ ਕਿਸ ਨੇ ਸੂਬੇ ਲਈ ਕੰਮ ਕੀਤਾ ਅਤੇ ਕਿਸ ਨੇ ਆਪਣੇ ਲਈ। ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਇਮਾਨਦਾਰੀ, ਲਗਨ ਅਤੇ ਜਵਾਬਦੇਹੀ ਨਾਲ ਸੇਵਾ ਕਰਦੀ ਰਹੇਗੀ।"

ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਮੋਹਿੰਦਰ ਭਗਤ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਸਵਰਗੀ ਸ ਤਰਲੋਚਨ ਸਿੰਘ ਨੇ ਆਪਣਾ ਪੁੱਤ ਮੇਜਰ ਸਿੰਘ ਹੱਕ ਸੱਚ ਦੀ ਲੜਾਈ ਲਈ ਤੋਰਨਾ ਵੱਡੀ ਗੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਹੁਣ ਸਾਲਾਸਰ-ਖਾਟੂ ਸ਼ਿਆਮ , ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਵਿਸ਼ੇਸ਼ ਸਮਾਗਮ

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਥਕ, ਆਰਥਿਕ ਅਤੇ ਖੇਤੀ ਮੁੱਦਿਆਂ ‘ਤੇ ਯਾਦ ਪੱਤਰ ਪੇਸ਼

ਸਿੱਖ ਏਡ ਅਸਟਰੀਆ ਦੇ ਮੁੱਖ ਸੇਵਾਦਾਰ ਭਾਈ ਪੰਮਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹਮਾਇਤ ਦਾ ਐਲਾਨ

ਯੁੱਧ ਨਸ਼ਿਆਂ ਵਿਰੁੱਧ ਦੇ 470ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 70 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ