BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਕੌਮੀ ਮਾਰਗ ਬਿਊਰੋ | June 14, 2026 11:01 PM

ਮੋਹਾਲੀ-ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਗਿਆ ਸੀ, ਉਦੋਂ ਪੂਰੇ ਸੂਬੇ ਵਿੱਚ ਨਸ਼ੇ ਫੈਲ ਗਏ ਸਨ ਅਤੇ ਪੰਜਾਬ ਉੱਤੇ ਇੱਕ ਕਾਲਾ ਦੌਰ ਛਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਉਸ ਮੁਸ਼ਕਲ ਦੌਰ ਵਿੱਚੋਂ ਕੱਢ ਕੇ ਮੁੜ ਤਰੱਕੀ ਦੇ ਰਾਹ 'ਤੇ ਪਾਉਣ ਲਈ ਦਿਨ-ਰਾਤ ਮਿਹਨਤ ਕੀਤੀ ਹੈ।

ਲੋਕਾਂ ਨੂੰ ਇਸ ਬਦਲਾਅ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ ਨੂੰ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਇੰਨਾ ਪਿਆਰ ਅਤੇ ਜਨਤਾ ਦਾ ਸਮਰਥਨ ਨਹੀਂ ਮਿਲਿਆ, ਜਿੰਨਾ ਅੱਜ 'ਆਪ' ਸਰਕਾਰ ਨੂੰ ਮਿਲ ਰਿਹਾ ਹੈ। ਪਿਛਲੀਆਂ ਸਰਕਾਰਾਂ ਨਾਲ ਇਸ ਦੀ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਰਕਾਰਾਂ ਲੋਕਾਂ ਦਾ ਭਰੋਸਾ ਇਸ ਹੱਦ ਤੱਕ ਗੁਆ ਚੁੱਕੀਆਂ ਸਨ ਕਿ ਸੱਤਾ ਵਿੱਚ ਇੰਨਾ ਸਮਾਂ ਬੀਤਣ ਤੋਂ ਬਾਅਦ ਲੋਕ ਆਪਣੇ ਆਗੂਆਂ ਨੂੰ ਪਿੰਡਾਂ ਵਿੱਚ ਵੜਨ ਤੱਕ ਨਹੀਂ ਦਿੰਦੇ ਸਨ।

ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "ਮੋਹਾਲੀ ਦੇ ਲੋਕਾਂ ਨੇ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਜਿੱਤ ਦਿਵਾਈ ਹੈ। ਮੈਂ ਦਿੱਲੀ ਤੋਂ ਖਾਸ ਤੌਰ 'ਤੇ ਇੱਥੇ ਤੁਹਾਡੇ ਸਾਰਿਆਂ ਦਾ ਧੰਨਵਾਦ ਕਰਨ ਆਇਆ ਹਾਂ, ਜਿਸ ਤਰ੍ਹਾਂ ਤੁਸੀਂ ਆਮ ਆਦਮੀ ਪਾਰਟੀ ਦੇ ਕੰਮਾਂ 'ਤੇ ਮੋਹਰ ਲਗਾਈ ਹੈ।"

ਸਰਕਾਰ ਨੂੰ ਮਿਲੇ ਜਨਤਕ ਸਮਰਥਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਸਾਡੀ ਸਰਕਾਰ ਨੂੰ ਸੱਤਾ ਵਿੱਚ ਆਇਆਂ ਕਰੀਬ ਸਾਢੇ ਚਾਰ ਸਾਲ ਹੋ ਗਏ ਹਨ। ਪੰਜਾਬ ਵਿੱਚ ਪਹਿਲਾਂ ਕਦੇ ਵੀ ਕਿਸੇ ਪਾਰਟੀ ਨੂੰ ਚਾਰ ਸਾਲ ਦੇ ਕਾਰਜਕਾਲ ਤੋਂ ਬਾਅਦ ਇੰਨਾ ਪਿਆਰ ਨਹੀਂ ਮਿਲਿਆ। ਇਸ ਤੋਂ ਪਹਿਲਾਂ ਕਾਂਗਰਸ ਦੀਆਂ ਸਰਕਾਰਾਂ, ਭਾਜਪਾ ਦੀਆਂ ਸਰਕਾਰਾਂ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਰਹੀਆਂ ਹਨ। ਜਦੋਂ ਉਹ ਸੱਤਾ ਵਿੱਚ ਤਿੰਨ ਜਾਂ ਚਾਰ ਸਾਲ ਪੂਰੇ ਕਰਦੇ ਸਨ ਤਾਂ ਲੋਕ ਉਨ੍ਹਾਂ ਨੂੰ ਪਿੰਡਾਂ ਵਿੱਚ ਵੜਨ ਵੀ ਨਹੀਂ ਦਿੰਦੇ ਸਨ। ਜਦੋਂ ਉਹ ਜਨਤਾ ਦੇ ਵਿਚਕਾਰ ਜਾਂਦੇ ਸਨ ਤਾਂ ਲੋਕ ਉਨ੍ਹਾਂ ਨੂੰ ਮਾਰਨ ਲਈ ਹੱਥਾਂ ਵਿੱਚ ਜੁੱਤੀਆਂ ਲੈ ਕੇ ਖੜ੍ਹੇ ਹੁੰਦੇ ਸਨ।"

ਅਗਲੀ ਚੋਣ ਲਈ ਸਮਰਥਨ ਦੀ ਮੰਗ ਕਰਦਿਆਂ 'ਆਪ' ਮੁਖੀ ਨੇ ਕਿਹਾ, "ਹੁਣ ਸਾਡੇ ਕੋਲ ਸਿਰਫ਼ ਇੱਕ ਹੀ ਕੰਮ ਬਾਕੀ ਹੈ। ਅਸੀਂ ਪੰਜ ਸਾਲਾਂ ਵਿੱਚ ਬਹੁਤ ਕੰਮ ਕੀਤਾ ਹੈ, ਪਰ ਅਜੇ ਵੀ ਬਹੁਤ ਸਾਰਾ ਕੰਮ ਕਰਨਾ ਬਾਕੀ ਹੈ। ਸਾਨੂੰ ਭਗਵੰਤ ਮਾਨ ਨੂੰ ਫਿਰ ਤੋਂ ਮੁੱਖ ਮੰਤਰੀ ਬਣਾਉਣਾ ਪਵੇਗਾ।"

ਲੋਕਾਂ ਨੂੰ ਆਪਣੇ ਇਲਾਕਿਆਂ ਵਿੱਚ ਪ੍ਰਚਾਰ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, "ਤੁਹਾਨੂੰ ਆਪਣੀਆਂ ਗਲੀਆਂ, ਮੁਹੱਲਿਆਂ ਅਤੇ ਪਿੰਡਾਂ ਵਿੱਚ ਜਾ ਕੇ ਸਾਰਿਆਂ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਵਾਰ ਭਗਵੰਤ ਮਾਨ ਨੂੰ ਫਿਰ ਤੋਂ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣਾਉਣਾ ਹੈ। ਸਾਨੂੰ ਇੱਕ ਵੱਡਾ ਫਤਵਾ ਹਾਸਲ ਕਰਨਾ ਹੋਵੇਗਾ। ਬਾਕੀ ਰਹਿੰਦੇ ਕੰਮਾਂ ਨੂੰ ਵੀ ਪੂਰਾ ਕਰਨਾ ਹੋਵੇਗਾ।"

ਮੌਜੂਦਾ ਸਰਕਾਰ ਦੀ ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ, "ਉਨ੍ਹਾਂ ਦੀਆਂ ਸਰਕਾਰਾਂ ਦੌਰਾਨ ਪੂਰੇ ਪੰਜਾਬ ਵਿੱਚ ਨਸ਼ੇ ਵਿਕ ਰਹੇ ਸਨ। ਉਨ੍ਹਾਂ ਦੇ ਰਾਜ ਵਿੱਚ ਪੰਜਾਬ ਬਰਬਾਦੀ ਵੱਲ ਵਧ ਰਿਹਾ ਸੀ। ਪੰਜਾਬ ਇੱਕ ਕਾਲੇ ਦੌਰ ਵਿੱਚ ਦਾਖਲ ਹੋ ਚੁੱਕਾ ਸੀ। ਇਹ ਕੇਵਲ ਗੁਰੂ ਸਾਹਿਬ ਦੀ ਕਿਰਪਾ ਅਤੇ ਅਸ਼ੀਰਵਾਦ ਸਦਕਾ ਹੀ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ ਪੰਜਾਬ ਨੂੰ ਭਗਵੰਤ ਮਾਨ ਵਰਗਾ ਮੁੱਖ ਮੰਤਰੀ ਮਿਲਿਆ। ਹੁਣ ਚੰਗੇ ਕੰਮ ਸ਼ੁਰੂ ਹੋ ਗਏ ਹਨ। ਇਹ ਰੁਕਣੇ ਨਹੀਂ ਚਾਹੀਦੇ। ਤੁਸੀਂ ਇੱਕ ਵਾਰ ਫਿਰ ਭਗਵੰਤ ਮਾਨ ਨੂੰ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣਾਉਣਾ ਹੈ। ਉਨ੍ਹਾਂ ਨੂੰ ਆਪਣਾ ਅਸ਼ੀਰਵਾਦ ਅਤੇ ਆਪਣਾ ਪਿਆਰ ਦਿਓ, ਜਿਵੇਂ ਤੁਸੀਂ ਹਮੇਸ਼ਾ ਦਿੰਦੇ ਆਏ ਹੋ।"

ਸਰਬਜੀਤ ਸਿੰਘ ਨੂੰ ਮੇਅਰ ਬਣਨ 'ਤੇ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਰਬਜੀਤ ਸਿੰਘ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਧੰਨਵਾਦ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਉਹ ਆਪਣੇ ਪਿਤਾ ਦੇ ਨਕਸ਼ੇ-ਕਦਮਾਂ 'ਤੇ ਚੱਲਣਗੇ ਅਤੇ ਸਮਰਪਣ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ।"

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਨੂੰ ਦੁਨੀਆ ਦੀ ਕਿਸੇ ਵੀ ਕਰੰਸੀ ਨਾਲ ਨਹੀਂ ਮਾਪਿਆ ਜਾ ਸਕਦਾ। ਉਨ੍ਹਾਂ ਕਿਹਾ, "ਅਸੀਂ ਸੂਬੇ ਭਰ ਵਿੱਚ ਜਿੱਥੇ ਵੀ ਜਾਂਦੇ ਹਾਂ, ਸਾਨੂੰ ਲੋਕਾਂ ਵੱਲੋਂ ਬਹੁਤ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਦੁਕਾਨਦਾਰ ਆਪਣੇ ਕਾਰੋਬਾਰਾਂ ਵਿੱਚ ਅਤੇ ਕਿਸਾਨ ਆਪਣੀਆਂ ਫਸਲਾਂ ਬੀਜਣ ਵਿੱਚ ਰੁੱਝੇ ਹੋਏ ਹਨ, ਫਿਰ ਵੀ ਵੱਡੀ ਗਿਣਤੀ ਲੋਕ ਆਪਣਾ ਸਮਰਥਨ ਦਿਖਾਉਣ ਲਈ ਆ ਰਹੇ ਹਨ। ਮੈਂ ਇਸ ਪਿਆਰ ਲਈ ਤਹਿ ਦਿਲੋਂ ਧੰਨਵਾਦੀ ਹਾਂ। ਇੱਕ ਪਾਸੇ ਸਾਡੇ ਲਈ ਲੋਕਾਂ ਦਾ ਪਿਆਰ ਦਿਨੋਂ-ਦਿਨ ਵੱਧ ਰਿਹਾ ਹੈ ਅਤੇ ਦੂਜੇ ਪਾਸੇ ਲੋਕਾਂ ਨਾਲ ਧ੍ਰੋਹ ਕਮਾਉਣ ਵਾਲੇ ਰਾਜਨੀਤਿਕ ਨੇਤਾਵਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਟੁੱਟ ਰਿਹਾ ਹੈ।"

ਅੱਜ ਮੋਹਾਲੀ ਵਿਖੇ ਮੈਗਾ ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਜਿਵੇਂ ਹੀ ਆਗੂਆਂ ਦੀਆਂ ਗੱਡੀਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘੀਆਂ ਸੂਬਾ ਵਾਸੀ ਰਸਤਿਆਂ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ, ਬਾਲਕੋਨੀਆਂ ਤੋਂ ਫੁੱਲਾਂ ਦੀ ਵਰਖਾ ਕਰਦਿਆਂ ਉਤਸ਼ਾਹ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਪਾਰਟੀ ਦੇ ਝੰਡੇ ਲਹਿਰਾਏ, ਜਿਸ ਨਾਲ ਰੋਡ ਸ਼ੋਅ ਜਨਤਾ ਦੇ ਸਮਰਥਨ ਦੇ ਜਸ਼ਨ ਵਿੱਚ ਤਬਦੀਲ ਹੋ ਗਿਆ।

ਇਸ ਮੌਕੇ ਸੀਨੀਅਰ ਆਪ ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਕਈ ਹੋਰ ਆਗੂ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਸਵਰਗੀ ਸ ਤਰਲੋਚਨ ਸਿੰਘ ਨੇ ਆਪਣਾ ਪੁੱਤ ਮੇਜਰ ਸਿੰਘ ਹੱਕ ਸੱਚ ਦੀ ਲੜਾਈ ਲਈ ਤੋਰਨਾ ਵੱਡੀ ਗੱਲ

ਹੁਣ ਸਾਲਾਸਰ-ਖਾਟੂ ਸ਼ਿਆਮ , ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਵਿਸ਼ੇਸ਼ ਸਮਾਗਮ

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੰਥਕ, ਆਰਥਿਕ ਅਤੇ ਖੇਤੀ ਮੁੱਦਿਆਂ ‘ਤੇ ਯਾਦ ਪੱਤਰ ਪੇਸ਼

ਸਿੱਖ ਏਡ ਅਸਟਰੀਆ ਦੇ ਮੁੱਖ ਸੇਵਾਦਾਰ ਭਾਈ ਪੰਮਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਹਮਾਇਤ ਦਾ ਐਲਾਨ

ਯੁੱਧ ਨਸ਼ਿਆਂ ਵਿਰੁੱਧ ਦੇ 470ਵੇਂ ਦਿਨ 3.7 ਕਿਲੋ ਹੈਰੋਇਨ ਸਮੇਤ 70 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਹੋਇਆ: ਡਾ. ਬਲਬੀਰ ਸਿੰਘ

ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ