BREAKING NEWS
ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗ

ਪੰਜਾਬ

ਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬ

ਕੌਮੀ ਮਾਰਗ ਬਿਊਰੋ | June 15, 2026 08:55 PM


ਚੰਡੀਗੜ੍ਹ- ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ।

ਇਸ ਸੂਬੇ ਪੱਧਰੀ ਰਿਵੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅੱਜ ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਵੱਲੋਂ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਇੱਕ ਸਮੀਖਿਆ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੋਪੜ ਅਤੇ ਐਸ.ਬੀ.ਐਸ. ਨਗਰ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀ.ਈ.ਓਜ਼) ਨਾਲ ਕੀਤੀ ਗਈ।

ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਨੂੰ ਸੂਬੇ ਦੇ ਚੋਣ ਤੰਤਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਿੱਚ 5 ਡਿਵੀਜ਼ਨਾਂ, 23 ਜ਼ਿਲ੍ਹੇ ਅਤੇ 117 ਹਲਕੇ ਸ਼ਾਮਲ ਹਨ ਜਿਹਨਾਂ ਵਿੱਚ ਕੁੱਲ 14, 664 ਸਥਾਨਾਂ 'ਤੇ 24, 453 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਕੁੱਲ 85.82 ਫ਼ੀਸਦ ਵੋਟਰ ਮੈਪਿੰਗ ਮੁਕੰਮਲ ਹੋ ਚੁੱਕੀ ਹੈ।

ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਏ.ਡੀ.ਈ.ਓਜ਼, ਈ.ਆਰ.ਓਜ਼, ਏ.ਈ.ਆਰ.ਓਜ਼, ਚੋਣ ਤਹਿਸੀਲਦਾਰਾਂ ਅਤੇ ਤਕਨੀਕੀ ਸਟਾਫ ਲਈ ਕਰਵਾਇਆ ਗਿਆ ਤਿੰਨ-ਰੋਜ਼ਾ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ, ਜਦੋਂ ਕਿ ਬੀ.ਐਲ.ਓਜ਼ ਅਤੇ ਬੀ.ਐਲ.ਓਜ਼ ਸੁਪਰਵਾਈਜ਼ਰਾਂ ਲਈ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰਗਤੀ ਅਧੀਨ ਹੈ। ਚੋਣ ਸਮੱਗਰੀ ਦੀ ਛਪਾਈ ਦਾ ਕੰਮ ਜਾਰੀ ਹੈ ਅਤੇ ਘਰ-ਘਰ ਜਾ ਕੇ ਤਸਦੀਕ ਕਰਨ ਸਬੰਧੀ ਪੜਾਅ ਤੋਂ ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰਿਵੀਜ਼ਨ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਸੂਬੇ ਭਰ ਵਿੱਚ ਪੂਰੇ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।

ਸੈਸ਼ਨ ਦੌਰਾਨ, ਡਿਪਟੀ ਚੋਣ ਕਮਿਸ਼ਨਰ ਨੇ ਸਾਰੇ ਡੀ.ਈ.ਓਜ਼ ਨੂੰ ਵੋਟਰ ਸੂਚੀਆਂ ਦੀ ਸਟੀਕਤਾ, ਸੰਪੂਰਨਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਹਰੇਕ ਜ਼ਿਲ੍ਹੇ ਦੀ ਫੀਲਡ ਮਸ਼ੀਨਰੀ ਦੀਆਂ ਤਿਆਰੀਆਂ ਅਤੇ ਲਾਗੂਕਰਨ ਪ੍ਰੋਟੋਕੋਲ ਦੀ ਸਮੀਖਿਆ ਕੀਤੀ ਜਿਹਨਾਂ ਨੂੰ ਇਹ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ ਕਿ ਕਿਸੇ ਵੀ ਯੋਗ ਵੋਟਰ ਦਾ ਨਾਂ ਸੂਚੀ ਵਿੱਚ ਦਰਜ ਕਰਨ ਤੋਂ ਰਹਿ ਨਾ ਜਾਵੇ ਅਤੇ ਕੋਈ ਵੀ ਅਯੋਗ ਐਂਟਰੀ ਸ਼ਾਮਲ ਨਾ ਕੀਤੀ ਜਾਵੇ।

ਮੀਟਿੰਗ ਦੌਰਾਨ ਘਰ-ਘਰ ਜਾ ਕੇ ਤਸਦੀਕ ਕਰਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਵਿੱਚ ਸਹਾਇਤਾ ਕਰਨ ਵਿੱਚ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਦੀ ਮਹੱਤਵਪੂਰਨ ਭੂਮਿਕਾ 'ਤੇ ਵੀ ਜ਼ੋਰ ਦਿੱਤਾ ਗਿਆ। ਇਸ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਪ੍ਰਚਾਰ ਮੁਹਿੰਮਾਂ ਰਾਹੀਂ ਵੋਟਰ ਜਾਗਰੂਕਤਾ ਵਧਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ।

ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਪੰਜਾਬ ਦੇ ਤਿੰਨ ਰੋਜ਼ਾ ਦੌਰੇ 'ਤੇ ਹਨ ਅਤੇ ਅਗਲੇ ਦੋ ਦਿਨਾਂ ਵਿੱਚ ਹੋਰ ਜ਼ਿਲ੍ਹਿਆਂ ਨੂੰ ਕਵਰ ਕਰਨਗੇ ਅਤੇ ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਸੀ.ਈ.ਓ. ਪੰਜਾਬ ਵੀ ਹੋਣਗੇ।

 

Have something to say? Post your comment

 
 
 
 

ਪੰਜਾਬ

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ- ਬਲਤੇਜ ਪੰਨੂ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਦੀਆਂ ਇਤਰਾਜਯੋਗ ਮੱਦਾ ਨੂੰ ਹਟਾਉਣ ਲਈ ਜਥੇਦਾਰਾਂ ਦੀ ਅਗਵਾਈ ਹੇਠ ਪੰਥ ਹੋਇਆ ਇਕਜੁੱਟ

ਅਕਾਲ ਤਖ਼ਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੋਸ਼ੀ ਐਲਾਨਿਆ-29 ਜੂਨ ਨੂੰ ਸਾਰੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਨੂੰ ਕੀਤਾ ਤਲਬ

ਸੁਖਬੀਰ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਹਲਕਾ ਪ੍ਰਧਾਨਾਂ ਦੀ ਦੂਜੀ ਸੂਚੀ ਜਾਰੀ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਮਨਾਇਆ ਗਿਆ

ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਵਰਗੀ ਸ ਤਰਲੋਚਨ ਸਿੰਘ ਨੇ ਆਪਣਾ ਪੁੱਤ ਮੇਜਰ ਸਿੰਘ ਹੱਕ ਸੱਚ ਦੀ ਲੜਾਈ ਲਈ ਤੋਰਨਾ ਵੱਡੀ ਗੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਹੁਣ ਸਾਲਾਸਰ-ਖਾਟੂ ਸ਼ਿਆਮ , ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ