BREAKING NEWS
ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗ

ਪੰਜਾਬ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਮਨਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 15, 2026 07:21 PM

ਅੰਮ੍ਰਿਤਸਰ- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਦੇ ਸਬੰਧ ’ਚ ‘ਹਰ ਥਾਂ ਸੁਰੱਖਿਅਤ ਖੁਰਾਕ’ ਵਿਸ਼ੇ ’ਤੇ ਸਮਾਗਮ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਲੀਕੇ ਗਏ ਗਏ ਉਕਤ ਪ੍ਰੋਗਰਾਮ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੈਕਲਟੀ ਆਫ਼ ਫੂਡ ਸਾਇੰਸ ਦੇ ਡੀਨ ਡਾ. ਦਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਫੂਡ ਸਾਇੰਸ ਵਿਭਾਗ ਮੁਖੀ ਡਾ. ਗੁਰਸ਼ਰਨ ਕੌਰ, ਡਾ. ਵਰਮਾ, ਮੈਨੇਜਿੰਗ ਡਾਇਰੈਕਟਰ ਡਾ. ਐਸ. ਕੇ. ਨਾਗਪਾਲ, ਪਸ਼ੂਧਨ ਉਤਪਾਦ ਤਕਨਾਲੋਜੀ ਵਿਭਾਗ (ਐੱਲਪੀਟੀ) ਮੁਖੀ ਡਾ. ਵੀ. ਵੀ. ਕੁਲਕਰਣੀ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ, ਅਧਿਆਪਕ ਅਤੇ ਇੰਟਰਨਸ਼ਿਪ ਵਿਦਿਆਰਥੀ ਹਾਜ਼ਰ ਸਨ।

ਇਸ ਸਮਾਗਮ ਦੀ ਸ਼ੁਰੂਆਤ ਕਰਦਿਆਂ ਡਾ. ਕੁਲਕਰਣੀ ਨੇ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਦਿਵਸ 2019 ਤੋਂ ਵਿਸ਼ਵ ਸਿਹਤ ਸੰਸਥਾ (ਡਬਲਯੂ. ਐੱਚ. ਓ.) ਅਤੇ ਖੁਰਾਕ ਅਤੇ ਖੇਤੀਬਾੜੀ ਸੰਸਥਾ (ਐੱਫ਼. ਏ. ਓ.) ਵੱਲੋਂ ਸਾਂਝੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਖੁਰਾਕ ਸੁਰੱਖਿਆ ਪ੍ਰਤੀ ਜਾਗਰੂਕਤਾ, ਐੱਫ. ਐੱਸ. ਐੱਸ. ਏ. ਆਈ. ਦੇ ਨਿਯਮਾਂ ਅਤੇ ਵਿਹਾਰਕ ਸੁਰੱਖਿਆ ਉਪਾਵਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਸਮਾਗਮ ਮੌਕੇ ਡਾ. ਦਲਬੀਰ ਸਿੰਘ ਨੇ ‘ਵਿਕਾਸਸ਼ੀਲ ਦੇਸ਼ਾਂ ’ਚ ਖੁਰਾਕ ਸੁਰੱਖਿਆ ਦੀਆਂ ਚੁਣੌਤੀਆਂ’ ਵਿਸ਼ੇ ’ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ 40–50 ਸਾਲਾਂ ਦੌਰਾਨ ਵੱਧਦੇ ਪ੍ਰਦੂਸ਼ਣ ਕਾਰਨ ਅਸੁਰੱਖਿਅਤ ਖੁਰਾਕ ਦੀ ਸਮੱਸਿਆ ਗੰਭੀਰ ਹੋਈ ਹੈ। ਉਨ੍ਹਾਂ ਖੁਰਾਕ-ਜਨਿਤ ਬਿਮਾਰੀਆਂ ਦੇ ਵਿਸ਼ਵ ਪੱਧਰੀ ਬੋਝ, ਰੋਗਕਾਰਕ ਜੀਵਾਣੂਆਂ, ਮਾਇਕੋਟਾਕਸਿਨਜ਼, ਭਾਰੀ ਧਾਤਾਂ, ਐਂਟੀਮਾਈਕ੍ਰੋਬੀਅਲ ਰੋਧਕਤਾ ਅਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਅਤੇ ਹੈਜ਼ੇ ਵਰਗੀਆਂ ਬਿਮਾਰੀਆਂ ਦੀਆਂ ਉਦਾਹਰਣਾਂ ਵੀ ਸਾਂਝੀਆਂ ਕੀਤੀਆਂ।

ਇਸ ਮੌਕੇ ਪ੍ਰਿੰ: ਡਾ. ਵਰਮਾ ਨੇ ਸਾਰਿਆਂ ਨੂੰ ਵਿਸ਼ਵ ਖੁਰਾਕ ਸੁਰੱਖਿਆ ਦਿਵਸ ਦੀ ਸਹੁੰ ਚੁਕਵਾਉਂਦਿਆਂ ‘ਬਿਹਤਰ ਸਿਹਤ ਲਈ ਸੁਰੱਖਿਅਤ ਖੁਰਾਕ’ ਪ੍ਰਤੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਭਾਰਤ ਦੁੱਧ ਉਤਪਾਦਨ ’ਚ ਵਿਸ਼ਵ ’ਚ ਪਹਿਲੇ ਸਥਾਨ ’ਤੇ ਹੈ, ਪਰ ਦੁੱਧ ਨਿਰਯਾਤ ਤੋਂ ਮਿਲਣ ਵਾਲਾ ਲਾਭ ਇਕ ਫ਼ੀਸਦੀ ਤੋਂ ਵੀ ਘੱਟ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੀ ਹਰੇਕ ਦੂਜੀ ਮੱਝ ਅਤੇ ਵੱਡੀ ਗਿਣਤੀ ’ਚ ਬੱਕਰੀਆਂ ਤੇ ਗਾਂਵਾਂ ਭਾਰਤ ’ਚ ਹਨ, ਪਰ ਉਨ੍ਹਾਂ ਦੀ ਉਤਪਾਦਕਤਾ ਵਧਾਉਣ ਅਤੇ ਵਿਗਿਆਨਕ ਪਸ਼ੂ ਪਾਲਣ ਅਪਣਾਉਣ ਦੀ ਲੋੜ ਹੈ, ਤਾਂ ਜੋ ਪਸ਼ੂ ਉਤਪਾਦਾਂ ਰਾਹੀਂ ਵਿਸ਼ਵ ਬਾਜ਼ਾਰ ’ਚ ਭਾਰਤ ਦੀ ਮਜ਼ਬੂਤੀ ਬਣੇ ਅਤੇ ਪਸ਼ੂ ਪਾਲਕਾਂ ਨੂੰ ਵਧੇਰੇ ਆਰਥਿਕ ਲਾਭ ਮਿਲ ਸਕਣ।

ਇਸ ਮੌਕੇ ਪਸ਼ੂ ਉਤਪਾਦ ਤਕਨਾਲੋਜੀ ਵਿਭਾਗ ਤੋਂ ਡਾ. ਸਾਕਸ਼ੀ ਸ਼ਰਮਾ ਨੇ ‘ਫ਼ਾਰਮ ਤੋਂ ਖਾਣੇ ਦੀ ਥਾਲੀ ਤੱਕ ਖੁਰਾਕ ਸੁਰੱਖਿਆ’ ਵਿਸ਼ੇ ’ਤੇ ਲੈਕਚਰ ਦਿੰਦਿਆਂ ਖੁਰਾਕ ਸਪਲਾਈ ਲੜੀ ਦੌਰਾਨ ਜੀਵਾਣੂ, ਰਸਾਇਣਕ ਅਤੇ ਭੌਤਿਕ ਖਤਰਿਆਂ ਨੂੰ ਰੋਕਣ ਲਈ ਜੋਖਮ-ਅਧਾਰਿਤ ਪਹੁੰਚ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਟਰੇਸੇਬਿਲਟੀ, ਚੰਗੀਆਂ ਸਫ਼ਾਈ ਪ੍ਰਥਾਵਾਂ, ਐੱਚ. ਏ. ਸੀ. ਸੀ. ਪੀ. ਸਿਧਾਂਤਾਂ, ਕੋਲਡ ਚੇਨ ਪ੍ਰਬੰਧਨ ਅਤੇ ਆਰ. ਐੱਫ਼. ਆਈ. ਡੀ., ਕਿਊਆਰ ਕੋਡ, ਬਲਾਕਚੇਨ ਅਤੇ ਏ. ਆਈ. ਨਿਗਰਾਨੀ ਵਰਗੀਆਂ ਨਵੀਂ ਤਕਨਾਲੋਜੀਆਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਜਦ ਕਿ ਵੈਟਰਨਰੀ ਪਬਲਿਕ ਹੈਲਥ ਵਿਭਾਗ ਦੀ ਮੁਖੀ ਡਾ. ਨਿਤਾਸ਼ਾ ਸਾਂਬਿਆਲ ਨੇ ‘ਅੱਜ ਦੀ ਸੁਰੱਖਿਅਤ ਖੁਰਾਕ, ਕੱਲ੍ਹ ਦੀ ਤੰਦਰੁਸਤ ਜ਼ਿੰਦਗੀ’ ਵਿਸ਼ੇ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗਲੋਬਲ ਫੂਡ ਸਕਿਓਰਿਟੀ ਇੰਡੈਕਸ ’ਚ ਭਾਰਤ 113 ਦੇਸ਼ਾਂ ’ਚੋਂ 74ਵੇਂ ਸਥਾਨ ’ਤੇ ਹੈ, ਦੇਸ਼ ’ਚ ਪ੍ਰੋਟੀਨ ਦੀ ਘਾਟ ਅਤੇ ਖੁਰਾਕੀ ਪਦਾਰਥਾਂ ’ਚ ਵੱਧ ਰਹੀ ਐਂਟੀਮਾਈਕ੍ਰੋਬੀਅਲ ਰੋਧਕਤਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਖੇਤਰ ’ਚ ਆਪਣੀ ਵਿਸ਼ੇਸ਼ਤਾ ਦੀ ਵਰਤੋਂ ਕਰਦਿਆਂ ਇਨ੍ਹਾਂ ਚੁਣੌਤੀਆਂ ਦਾ ਹੱਲ ਲੱਭਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਾ. ਗੁਰਸ਼ਰਨ ਕੌਰ ਨੇ ਕਿਹਾ ਕਿ ਖੁਰਾਕ ਸੁਰੱਖਿਆ ਸਾਂਝੀ ਅਤੇ ਵਿਅਕਤੀਗਤ ਜ਼ਿੰਮੇਵਾਰੀ ਹੈ, ਜਿਸ ਦੀ ਸ਼ੁਰੂਆਤ ਬੀਜ ਬੀਜਣ ਦੇ ਪੜਾਅ ਤੋਂ ਹੀ ਹੋ ਜਾਂਦੀ ਹੈ। ਉਨ੍ਹਾਂ ਜੈਵਿਕ, ਰਸਾਇਣਕ ਅਤੇ ਭੌਤਿਕ ਖਤਰਿਆਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਖੁਰਾਕ ਨਾਲ ਸਬੰਧਿਤ ਬਿਮਾਰੀਆਂ ’ਚ ਲਗਭਗ 73 ਫ਼ੀਸਦੀ ਹਿੱਸਾ ਰਸਾਇਣਕ ਖ਼ਤਰਿਆਂ ਦਾ ਹੁੰਦਾ ਹੈ। ਜਦਕਿ ਡਾ. ਨਾਗਪਾਲ ਨੇ ਖੁਰਾਕ-ਜਨਿਤ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ ਵੱਲ ਵਧੇਰੇ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸੁਰੱਖਿਅਤ ਖੁਰਾਕ ਨਾ ਸਿਰਫ਼ ਲੋਕ ਸਿਹਤ ਲਈ, ਸਗੋਂ ਦੇਸ਼ ਦੀ ਆਰਥਿਕ ਖੁਸ਼ਹਾਲੀ ਲਈ ਵੀ ਬਹੁਤ ਜ਼ਰੂਰੀ ਹੈ।

ਇਸ ਸਮਾਗਮ ’ਚ ਡਾ. ਕੁਲਕਰਣੀ ਨੇ ਸਮੂਹ ਬੁਲਾਰਿਆਂ ਅਤੇ ਪ੍ਰਬੰਧਕਾਂ ਦਾ ਸਨਮਾਨ ਕਰਦਿਆਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਡਾ. ਦੀਪਕ ਮਹਾਜਨ ਨੇ ਧੰਨਵਾਦੀ ਮਤਾ ਪੇਸ਼ ਕੀਤਾ, ਜਦਕਿ ਆਡੀਓ-ਵਿਜ਼ੂਅਲ ਪ੍ਰਬੰਧ ਅਤੇ ਤਕਨੀਕੀ ਸੈਸ਼ਨਾਂ ਦਾ ਸੰਚਾਲਨ ਡਾ. ਆਨੰਧੂ ਏ. ਕੁਮਾਰ ਵੱਲੋਂ ਕੀਤਾ ਗਿਆ।

Have something to say? Post your comment

 
 
 
 

ਪੰਜਾਬ

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ- ਬਲਤੇਜ ਪੰਨੂ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਦੀਆਂ ਇਤਰਾਜਯੋਗ ਮੱਦਾ ਨੂੰ ਹਟਾਉਣ ਲਈ ਜਥੇਦਾਰਾਂ ਦੀ ਅਗਵਾਈ ਹੇਠ ਪੰਥ ਹੋਇਆ ਇਕਜੁੱਟ

ਅਕਾਲ ਤਖ਼ਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੋਸ਼ੀ ਐਲਾਨਿਆ-29 ਜੂਨ ਨੂੰ ਸਾਰੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਨੂੰ ਕੀਤਾ ਤਲਬ

ਸੁਖਬੀਰ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਹਲਕਾ ਪ੍ਰਧਾਨਾਂ ਦੀ ਦੂਜੀ ਸੂਚੀ ਜਾਰੀ

ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬ

ਸਵਰਗੀ ਸ ਤਰਲੋਚਨ ਸਿੰਘ ਨੇ ਆਪਣਾ ਪੁੱਤ ਮੇਜਰ ਸਿੰਘ ਹੱਕ ਸੱਚ ਦੀ ਲੜਾਈ ਲਈ ਤੋਰਨਾ ਵੱਡੀ ਗੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਹੁਣ ਸਾਲਾਸਰ-ਖਾਟੂ ਸ਼ਿਆਮ , ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ