BREAKING NEWS
ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗ

ਨੈਸ਼ਨਲ

ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਵੀਡੀਓ ਸਬੰਧੀ ਸ੍ਰੀ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਜਾਇਜ਼ -ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 15, 2026 07:55 PM

ਨਵੀਂ ਦਿੱਲੀ-ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਦੇ ਫ਼ੈਸਲੇ ਦੀ ਪ੍ਰੋੜਤਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਦੇ ਨਾਲ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਹੈ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਵੀਡੀਓ ਸਬੰਧੀ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਵਿੱਚ ਵੀਡੀਓ ਦੇ ਅਸਲੀ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਪੰਥ ਕੋਲ ਸਖ਼ਤ ਕਾਰਵਾਈ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਵੀਡੀਓ ਨੂੰ ਏ.ਆਈ. ਨਾਲ ਬਣੀ ਦੱਸਿਆ ਗਿਆ, ਪਰ ਬਾਅਦ ਵਿੱਚ ਫੋਰੈਂਸਿਕ ਜਾਂਚਾਂ ਨੇ ਇਸ ਦਾਅਵੇ ਨੂੰ ਗਲਤ ਸਾਬਤ ਕਰ ਦਿੱਤਾ। ਇਸ ਦੇ ਨਾਲ ਹੀ ਜਾਗਤ ਜੋਤ ਸਤਿਕਾਰ ਕਾਨੂੰਨ ਦੇ ਮਾਮਲੇ ਵਿੱਚ ਵੀ ਸਮੁੱਚੇ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਾਰ-ਵਾਰ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਹਠਧਰਮੀ ਦਾ ਪ੍ਰਗਟਾਵਾ ਕਰਦੇ ਹੋਏ ਪੰਥ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ। ਇਸ ਕਾਰਨ ਵੀ ਉਸ ਖ਼ਿਲਾਫ਼ ਸਖ਼ਤ ਪੰਥਕ ਕਾਰਵਾਈ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਗਿਆ ਇਹ ਫ਼ੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰਦਾ ਹੈ ਅਤੇ ਸਮੁੱਚੀ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਫ਼ੈਸਲਿਆਂ ਦੇ ਪਿੱਛੇ ਇੱਕਜੁੱਟ ਹੋ ਕੇ ਖੜ੍ਹਨਾ ਚਾਹੀਦਾ ਹੈ।

Have something to say? Post your comment

 
 
 
 

ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ 'ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ 'ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

ਰਾਜੌਰੀ ਗਾਰਡਨ ਦੇ ਗੁਰਦੁਆਰਾ ਸਿੰਘ ਸਭਾ ਵਿੱਚ 26ਵੇਂ ਨਿਤਨੇਮ ਕਲਾਸ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਕਮੇਟੀ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਕੀਤੇ ਨਿਯੁਕਤ

ਚੰਡੀਗੜ੍ਹ: ਦਿਨ-ਦਿਹਾੜੇ ਫਾਰਮੇਸੀ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ, ਸੀਸੀਟੀਵੀ ਨੇ ਘਟਨਾ ਕੈਦ

ਗੁਰਦੁਆਰਾ ਛੋਟੇ ਸਾਹਿਬਜਾਦਿਆਂ ਵਿਖ਼ੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 18 ਜੂਨ ਨੂੰ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ

ਸਰਨਾ ਨੇ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਵਿਰਾਸਤ ਦੀ ਯਾਦ ਦਿਵਾਈ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਮਾਮਲੇ ਵਿੱਚ ਪੁਰਾਣੀਆਂ ਧਾਰਾਵਾਂ ਲਗਾਉਣਾ ਨਵੇਂ ਕਾਨੂੰਨ ਦੀ ਭਾਵਨਾ ਦੇ ਉਲਟ: ਭਾਈ ਗੁਰਦੇਵ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ