BREAKING NEWS
ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

ਨੈਸ਼ਨਲ

ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਦੀ ਸੰਪਾਦਨਾ ਕਰ ਕੇ ਸਾਡੀ ਝੋਲੀ ਗੁਰਬਾਣੀ ਦੀ ਦਾਤ ਪਾਈ: ਕਾਲਕਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 16, 2026 07:25 PM

ਨਵੀਂ ਦਿੱਲੀ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀ ਬਲਾਕ ਕਾਲਕਾ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਨੇ ਪਹਿਲੇ ਚਾਰ ਗੁਰੂ ਸਾਹਿਬਾਨ, ਆਪਣੀ ਬਾਣੀ ਅਤੇ ਭਗਤਾਂ-ਭੱਟਾਂ ਦੀ ਬਾਣੀ ਦੀ ਸੰਪਾਦਨਾ ਕਰਕੇ ਆਦਿ ਗ੍ਰੰਥ ਦੀ ਰਚਨਾ ਕੀਤੀ ਅਤੇ ਸਿੱਖ ਕੌਮ ਨੂੰ ਗੁਰਬਾਣੀ ਦਾ ਅਨਮੋਲ ਖ਼ਜ਼ਾਨਾ ਬਖ਼ਸ਼ਿਆ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਰੂਪ ਦੇ ਕੇ ਸਿੱਖਾਂ ਨੂੰ ਇਸੇ ਨੂੰ ਆਪਣਾ ਗੁਰੂ ਮੰਨਣ ਦਾ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਮੁਗਲ ਹਕੂਮਤ ਅੱਗੇ ਝੁਕਣ ਦੀ ਬਜਾਏ ਪਰਮਾਤਮਾ ਦਾ ਨਾਮ ਜਪਦਿਆਂ ਸ਼ਹਾਦਤ ਦਿੱਤੀ। ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਨੌਜਵਾਨ ਪੀੜੀ ਨੂੰ ਗੁਰਬਾਣੀ, ਦਸਤਾਰ ਅਤੇ ਗੁਰਸਿੱਖੀ ਜੀਵਨ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਉਨ੍ਹਾਂ ਇਸਤਰੀ ਸਤਿਸੰਗ ਦੀਆਂ ਮੈਂਬਰਾਂ ਅਤੇ ਸਮਾਗਮ ਦੇ ਪ੍ਰਬੰਧਕਾਂ ਦੀ ਵੀ ਸ਼ਲਾਘਾ ਕੀਤੀ।

Have something to say? Post your comment

 
 
 
 

ਨੈਸ਼ਨਲ

ਸਿੱਖੀ ਦੇ ਪ੍ਰਚਾਰ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਤਖ਼ਤ ਸ੍ਰੀ ਪਟਨਾ ਸਾਹਿਬ ਵਾਲਾ ਮਿਊਜ਼ੀਅਮ

ਸਰਨਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ ਅਸਤੀਫੇ ਦੀ ਮੰਗ

ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਵੀਡੀਓ ਸਬੰਧੀ ਸ੍ਰੀ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਜਾਇਜ਼ -ਵੀਰਜੀ

ਗੁਰਦੁਆਰਾ ਬੰਗਲਾ ਸਾਹਿਬ 'ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ 'ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

ਰਾਜੌਰੀ ਗਾਰਡਨ ਦੇ ਗੁਰਦੁਆਰਾ ਸਿੰਘ ਸਭਾ ਵਿੱਚ 26ਵੇਂ ਨਿਤਨੇਮ ਕਲਾਸ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਕਮੇਟੀ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਕੀਤੇ ਨਿਯੁਕਤ

ਚੰਡੀਗੜ੍ਹ: ਦਿਨ-ਦਿਹਾੜੇ ਫਾਰਮੇਸੀ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ, ਸੀਸੀਟੀਵੀ ਨੇ ਘਟਨਾ ਕੈਦ