BREAKING NEWS
ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

ਨੈਸ਼ਨਲ

ਸਿੱਖੀ ਦੇ ਪ੍ਰਚਾਰ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 16, 2026 07:39 PM

ਨਵੀਂ ਦਿੱਲੀ- ਭਾਰਤੀ ਸਰਵਉੱਚ ਅਦਾਲਤ ਦੇ ਸੀਨੀਅਰ ਐਡਵੋਕੇਟ ਅਤੇ ਬਹੁਜਨ ਦ੍ਰਵਿੜ ਪਾਰਟੀ ਦੇ ਕੌਮੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਾਮਿਲ ਨੇ ਪਿਛਲੇ ਦਿਨੀਂ ਜਲੰਧਰ ਵਿਖੇ ਪੰਥਕ ਵਿਦਵਾਨ ਸਰਦਾਰ ਰਤਿੰਦਰ ਸਿੰਘ ਇੰਦੌਰ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਭਾਰਤੀ ਸੰਵਿਧਾਨ, ਨਿਆਂਪਾਲਿਕਾ, ਭਾਰਤੀ ਸਮਾਜ ਵਿੱਚ ਦਲਿਤਾਂ ਦੀ ਸਥਿਤੀ, ਪੰਜਾਬ ਦੀ ਸਿਆਸਤ, ਸਿੱਖ ਪੰਥ ਦੇ ਮੂਲ ਸਿਧਾਂਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ, ਰਹਿਤਨਾਮਿਆਂ, ਮੌਜੂਦਾ ਰਾਜਨੀਤਿਕ ਹਾਲਾਤ ਅਤੇ ਵਿਸ਼ਵ ਭਾਈਚਾਰੇ ਵਿੱਚ ਸਿੱਖਾਂ ਦੀ ਸਥਿਤੀ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ ਉੱਤੇ ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਬਹੁਜਨ ਦ੍ਰਵਿੜ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸਰਦਾਰ ਤੀਰਥ ਸਿੰਘ, ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਅਜਨਾਲਾ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਤਾਲਿਬਪੁਰਾ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਮੁਲਾਕਾਤ ਦੌਰਾਨ ਐਡਵੋਕੇਟ ਜੀਵਨ ਸਿੰਘ ਤਾਮਿਲ ਨੇ ਸਿੱਖ ਧਰਮ ਅਤੇ ਭਾਰਤੀ ਸਮਾਜ ਨਾਲ ਸੰਬੰਧਿਤ ਹਿੰਦੀ ਭਾਸ਼ਾ ਵਿੱਚ ਲਿਖੀ ਆਪਣੀ ਪੁਸਤਕ "ਫੂਲ ਜੋ ਲਹੂ ਮੇਂ ਖਿਲੇ" ਸਰਦਾਰ ਰਤਿੰਦਰ ਸਿੰਘ ਇੰਦੌਰ ਨੂੰ ਆਪਣੇ ਦਸਤਖਤਾਂ ਸਮੇਤ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣਾ ਬਾਕੀ ਜੀਵਨ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਵਿੱਚ ਸਿਰਫ਼ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਿਤ ਕਰਨਾ ਚਾਹੁੰਦੇ ਹਨ। ਭਾਸ਼ਾਈ ਵੱਖਰਾਪਣ, ਤਾਮਿਲ, ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ ਬਾਵਜੂਦ ਵਿਚਾਰ-ਚਰਚਾ ਬਹੁਤ ਹੀ ਸਾਰਥਕ ਅਤੇ ਪ੍ਰਭਾਵਸ਼ਾਲੀ ਰਹੀ, ਜਿਸ ਨੂੰ ਹਾਜ਼ਰ ਸਾਰੇ ਸੱਜਣਾਂ ਨੇ ਬਹੁਤ ਚੰਗੀ ਤਰ੍ਹਾਂ ਸਮਝਿਆ ਅਤੇ ਸਰਾਹਿਆ। ਮਨੁੱਖਤਾ ਦੇ ਭਲੇ ਅਤੇ ਭਵਿੱਖ ਵਿੱਚ ਆਪਸੀ ਸਹਿਯੋਗ ਦੀ ਸੁਨਹਿਰੀ ਆਸ ਨਾਲ ਇਹ ਵਿਸ਼ੇਸ਼ ਮੀਟਿੰਗ ਸੰਪੰਨ ਹੋਈ।

Have something to say? Post your comment

 
 
 
 

ਨੈਸ਼ਨਲ

ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਤਖ਼ਤ ਸ੍ਰੀ ਪਟਨਾ ਸਾਹਿਬ ਵਾਲਾ ਮਿਊਜ਼ੀਅਮ

ਸਰਨਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ ਅਸਤੀਫੇ ਦੀ ਮੰਗ

ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਦੀ ਸੰਪਾਦਨਾ ਕਰ ਕੇ ਸਾਡੀ ਝੋਲੀ ਗੁਰਬਾਣੀ ਦੀ ਦਾਤ ਪਾਈ: ਕਾਲਕਾ

ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਵੀਡੀਓ ਸਬੰਧੀ ਸ੍ਰੀ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਜਾਇਜ਼ -ਵੀਰਜੀ

ਗੁਰਦੁਆਰਾ ਬੰਗਲਾ ਸਾਹਿਬ 'ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ 'ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

ਰਾਜੌਰੀ ਗਾਰਡਨ ਦੇ ਗੁਰਦੁਆਰਾ ਸਿੰਘ ਸਭਾ ਵਿੱਚ 26ਵੇਂ ਨਿਤਨੇਮ ਕਲਾਸ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਕਮੇਟੀ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਕੀਤੇ ਨਿਯੁਕਤ

ਚੰਡੀਗੜ੍ਹ: ਦਿਨ-ਦਿਹਾੜੇ ਫਾਰਮੇਸੀ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ, ਸੀਸੀਟੀਵੀ ਨੇ ਘਟਨਾ ਕੈਦ