BREAKING NEWS
ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ- ਪਾਰਦਰਸ਼ੀ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਕੌਮੀ ਮਾਰਗ ਬਿਊਰੋ | June 16, 2026 07:54 PM

ਐਸ.ਏ.ਐਸ. ਨਗਰ -ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਸ ਯੁੱਗ ਦਾ ਅੰਤ ਕਰ ਦਿੱਤਾ ਹੈ, ਜਦੋਂ ਸਰਕਾਰੀ ਨੌਕਰੀਆਂ ਪੈਸੇ ਬਦਲੇ ਵੇਚੀਆਂ ਅਤੇ ਰਾਜਨੀਤਿਕ ਪ੍ਰਭਾਵ ਰਾਹੀਂ ਦਿੱਤੀਆਂ ਜਾਂਦੀਆਂ ਸਨ, ਜਿਸ ਨਾਲ ਯੋਗ ਉਮੀਦਵਾਰ ਮੌਕਿਆਂ ਤੋਂ ਵਾਂਝੇ ਰਹਿ ਜਾਂਦੇ ਸਨ। ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਚਾਰ ਸਾਲਾਂ ਵਿੱਚ 67, 563 ਸਰਕਾਰੀ ਨੌਕਰੀਆਂ ਦੇਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦੇ ਵਿਸ਼ਵਾਸ ਨੂੰ ਬਹਾਲ ਕੀਤਾ ਹੈ, ਜਿਸ ਨਾਲ ਰੋਜ਼ਗਾਰ ਦੀ ਭਾਲ ਵਿੱਚ ਨੌਜਵਾਨਾਂ ਵੱਲੋਂ ਪੰਜਾਬ ਛੱਡ ਕੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਪਿਆ ਹੈ।

ਦੇਸ਼ ਦੇ ਕਈ ਹਿੱਸਿਆਂ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪ੍ਰੀਖਿਆ ਵਿਵਾਦਾਂ ਨਾਲ ਪੰਜਾਬ ਦੇ ਭਰਤੀ ਰਿਕਾਰਡ ਦੀ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਿਰਪੱਖਤਾ ਅਤੇ ਪਾਰਦਰਸ਼ਤਾ ਰਾਹੀਂ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੂਬੇ ਭਰ ਵਿੱਚ ਸਿਹਤ ਸੰਭਾਲ ਅਤੇ ਲੋਕ ਭਲਾਈ ਪਹਿਲਕਦਮੀਆਂ ਦਾ ਵੱਡੇ ਪੱਧਰ ‘ਤੇ ਵਿਸਥਾਰ ਕੀਤਾ ਗਿਆ ਹੈ।

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਭਰ ਵਿੱਚ ਨੌਜਵਾਨਾਂ ਨੂੰ 67, 500 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀਆਂ ਵਿੱਚ ਪੈਸੇ ਦੇ ਲੈਣ-ਦੇਣ ਅਤੇ ਪੱਖਪਾਤ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਹੁਣ ਨਿਯੁਕਤੀਆਂ ਸਿਰਫ਼ ਯੋਗਤਾ ਦੇ ਆਧਾਰ 'ਤੇ ਕੀਤੀਆਂ ਜਾਂਦੀਆਂ ਹਨ।”

ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਹਾਕਿਆਂ ਤੋਂ ਯੋਗ ਨੌਜਵਾਨਾਂ ਨੂੰ ਮੌਕਿਆਂ ਤੋਂ ਵਾਂਝਾ ਰੱਖਿਆ ਗਿਆ ਕਿਉਂਕਿ ਇਸ ਤੋਂ ਪਹਿਲਾਂ ਸਰਕਾਰੀ ਨੌਕਰੀਆਂ ਸਿਫਾਰਸ਼ਾਂ ਅਤੇ ਪੈਸੇ ਬਦਲੇ ਵੰਡੀਆਂ ਜਾਂਦੀਆਂ ਸਨ। ਅਸੀਂ ਇਸ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਅੱਜ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ। ਇਹੀ ਕਾਰਨ ਹੈ ਕਿ ਸਾਡੀ ਸਰਕਾਰ ਦੁਆਰਾ ਕੀਤੀ ਗਈ ਇੱਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਬਹਾਲ ਹੋ ਗਿਆ ਹੈ ਅਤੇ ਹਰ ਯੋਗ ਉਮੀਦਵਾਰ ਹੁਣ ਜਾਣਦਾ ਹੈ ਕਿ ਹੁਣ ਸਰਕਾਰੀ ਨੌਕਰੀ ਲੈਣ ਲਈ ਸਖ਼ਤ ਮਿਹਨਤ ਅਤੇ ਪ੍ਰਤਿਭਾ ਦਾ ਮੁੱਲ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਥਾਪਿਤ ਕੀਤੇ ਗਏ 990 ਆਮ ਆਦਮੀ ਕਲੀਨਿਕਾਂ ਰਾਹੀਂ ਮੁੱਢਲੀ ਸਿਹਤ ਸੰਭਾਲ ਸੇਵਾ ਪ੍ਰਣਾਲੀ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ, "ਇਹ ਕਲੀਨਿਕ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫ਼ਤ ਪ੍ਰਦਾਨ ਕਰਨ ਦੇ ਨਾਲ-ਨਾਲ ਕਿ ਆਈਟੀ-ਸਮਰਥਿਤ ਰੀਅਲ-ਟਾਈਮ ਰਿਪੋਰਟਿੰਗ ਅਤੇ ਕੁਸ਼ਲ ਢੰਗ ਨਾਲ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾ ਰਹੇ ਹਨ। ਲੋਕਾਂ ਵੱਲੋਂ ਸਰਕਾਰ ਦੀ ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਹੁਣ ਤੱਕ 5.54 ਕਰੋੜ ਤੋਂ ਵੱਧ ਓਪੀਡੀ ਵਿਜ਼ਿਟਸ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਹਰ ਰੋਜ਼ ਲਗਪਗ 84, 000 ਮਰੀਜ਼ ਸੇਵਾਵਾਂ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 90 ਫੀਸਦ ਤੋਂ ਵੱਧ ਨੂੰ ਮੁਫ਼ਤ ਦਵਾਈ ਕਲੀਨਿਕਾਂ 'ਤੇ ਹੀ ਮਿਲ ਜਾਂਦੀ ਹੈ।

ਭਗਵੰਤ ਮਾਨ ਸਰਕਾਰ ਨੇ 2022 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਇੱਕ ਪਾਰਦਰਸ਼ੀ ਅਤੇ ਯੋਗਤਾ ਅਧਾਰਤ ਭਰਤੀ ਪ੍ਰਕਿਰਿਆ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ 67, 563 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਿਸ ਨਾਲ ਸਰਕਾਰੀ ਨੌਕਰੀਆਂ ਲਈ ਸਿਫਾਰਸ਼ਾਂ ਅਤੇ ਪੈਸੇ ਦੀ ਤਾਕਤ ਦਾ ਕਲਚਰ ਖਤਮ ਹੋ ਗਿਆ ਹੈ। ਹਾਲ ਹੀ ਵਿੱਚ ਚਲਾਈ ਗਈ ਭਰਤੀ ਮੁਹਿੰਮ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 523 ਨਿਯੁਕਤੀ ਪੱਤਰ ਵੰਡੇ ਗਏ, ਜਿਨ੍ਹਾਂ ਵਿੱਚ 178 ਮੈਡੀਕਲ ਅਫਸਰ, 99 ਸਟਾਫ ਨਰਸਾਂ, 124 ਮਲਟੀ-ਪਰਪਜ਼ ਹੈਲਥ ਵਰਕਰ (ਪੁਰਸ਼), 64 ਮਲਟੀ-ਪਰਪਜ਼ ਹੈਲਥ ਵਰਕਰ (ਔਰਤਾਂ), 24 ਡੈਂਟਲ ਟੀਚਿੰਗ ਫੈਕਲਟੀ ਮੈਂਬਰ, 23 ਆਯੁਰਵੈਦਿਕ ਟੀਚਿੰਗ ਫੈਕਲਟੀ ਮੈਂਬਰ ਸਮੇਤ ਕਲੈਰੀਕਲ ਅਤੇ ਸਹਾਇਕ ਸਟਾਫ ਸ਼ਾਮਲ ਹਨ। ਇਸ ਦੇ ਨਾਲ ਹੀ ਸਕੂਲ ਸਿੱਖਿਆ (16, 316), ਗ੍ਰਹਿ ਮਾਮਲੇ (14, 723), ਬਿਜਲੀ (8, 306), ਸਥਾਨਕ ਸਰਕਾਰਾਂ (5, 681), ਸਿਹਤ ਅਤੇ ਪਰਿਵਾਰ ਭਲਾਈ (4, 235), ਮਾਲੀਆ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ (2, 355), ਮੈਡੀਕਲ ਸਿੱਖਿਆ ਅਤੇ ਖੋਜ (2, 143) ਅਤੇ ਜਲ ਸਰੋਤ (2, 168) ਸਮੇਤ ਵਿਭਾਗਾਂ ਵਿੱਚ ਵੀ ਵੱਡੀ ਭਰਤੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਹਰੇਕ ਭਰਤੀ ਪੂਰੀ ਤਰ੍ਹਾਂ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਕੀਤੀ ਗਈ ਹੈ, ਜਿਸ ਨਾਲ ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦਾ ਭਰੋਸਾ ਬਹਾਲ ਹੋਇਆ ਹੈ ਅਤੇ ਸੂਬੇ ਭਰ ਵਿੱਚ ਯੋਗ ਉਮੀਦਵਾਰਾਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਗਏ ਹਨ।

Have something to say? Post your comment

 
 
 
 

ਪੰਜਾਬ

ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਨਹੀਂ ਲਾਉਣਾ ਚਾਹੀਦਾ ਭਗਵੰਤ ਮਾਨ ਨੂੰ- ਕੇਵਲ ਸਿੰਘ ਢਿੱਲੋਂ

ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਖਿਲਾਫ਼ ਟਕਰਾਅ ਨਹੀਂ ਅਪਣਾਉਣਾ ਚਾਹੀਦਾ ਹੈ: ਵੜਿੰਗ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਬਜ਼ਰਵਰ ਕੀਤੇ ਗਏ ਨਿਯੁਕਤ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸ

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ 'ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ- ਚੀਮਾ

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ- ਬਲਤੇਜ ਪੰਨੂ