BREAKING NEWS
ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਪੰਜਾਬ ਦਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ. ਪੰਜਾਬਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸ

ਪੰਜਾਬ

ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ- ਮੁੱਖ ਮੰਤਰੀ ਭਗਵੰਤ ਮਾਨ

ਕੌਮੀ ਮਾਰਗ ਬਿਊਰੋ | June 16, 2026 10:05 PM

ਐਸ.ਏ.ਐਸ. ਨਗਰ -ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ।

ਇਹ ਫ਼ੈਸਲਾ, ਜਿਸ ਦਾ ਉਦੇਸ਼ ਮਹਿਲਾ ਕਰਮਚਾਰੀਆਂ ਦੇ ਨਿੱਜੀ ਜੀਵਨ ਅਤੇ ਦਫ਼ਤਰੀ ਕੰਮ ਦਰਮਿਆਨ ਸੰਤੁਲਨ ਨੂੰ ਬਿਹਤਰ ਬਣਾਉਣਾ ਹੈ, ਨੂੰ ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਲਾਭ ਹੋਵੇਗਾ।

ਹੋਰ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, "ਹਜ਼ਾਰਾਂ ਮਹਿਲਾ ਕਰਮਚਾਰੀਆਂ, ਖਾਸ ਕਰਕੇ ਸਿਹਤ ਵਿਭਾਗ ਵਿੱਚ ਤਾਇਨਾਤ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਇਸ ਪਹਿਲ ਦਾ ਲਾਭ ਮਿਲੇਗਾ।"

ਮੁੱਖ ਮੰਤਰੀ ਨੇ ਕਿਹਾ, “ਮੈਂ ਨਿੱਜੀ ਤੌਰ 'ਤੇ ਕਈ ਮਹਿਲਾ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਘਰਾਂ ਤੋਂ ਲਗਪਗ 200 ਕਿਲੋਮੀਟਰ ਦੂਰ ਤਾਇਨਾਤ ਕੀਤਾ ਹੋਇਆ ਹੈ। ਇਸ ਕਾਰਨ ਉਹ ਹਫ਼ਤੇ ਵਿੱਚ ਸਿਰਫ਼ ਦੋ ਦਿਨ ਹੀ ਆਪਣੇ ਪਰਿਵਾਰਾਂ ਨੂੰ ਮਿਲ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਡੀ ਸਰਕਾਰ ਨੇ ਇੱਕ ਅਜਿਹੀ ਨੀਤੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀਆਂ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਅਧਿਆਪਕ ਅਤੇ ਮਹਿਲਾ ਪੁਲਿਸ ਕਰਮਚਾਰੀ ਸ਼ਾਮਲ ਹਨ, ਨੂੰ ਪਰਖਕਾਲ ਪੂਰਾ ਹੋਣ ਉਪਰੰਤ ਆਪਣੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਵਿੱਚ ਤਾਇਨਾਤ ਕੀਤਾ ਜਾਵੇਗਾ।”

ਉਨ੍ਹਾਂ ਅੱਗੇ ਕਿਹਾ, “ਮਹਿਲਾ ਕਰਮਚਾਰੀ ਅਧਿਕਾਰਤ ਫਾਰਮ ਭਰਦੇ ਸਮੇਂ ਆਪਣੇ ਮਾਪਿਆਂ ਦੇ ਘਰ ਜਾਂ ਵਿਆਹੁਤਾ ਘਰ ਬਾਰੇ ਜਾਣਕਾਰੀ ਦੇ ਸਕਣਗੀਆਂ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਉਹ ਲਗਪਗ ਇੱਕ ਘੰਟੇ ਦੇ ਅੰਦਰ ਆਪਣੇ ਪਰਿਵਾਰਾਂ ਤੱਕ ਪਹੁੰਚ ਸਕਣ ਕਿਉਂਕਿ ਇੱਕ ਖੁਸ਼ ਕਰਮਚਾਰੀ ਹੀ ਹਮੇਸ਼ਾ ਬਿਹਤਰ ਪ੍ਰਦਰਸ਼ਨ ਕਰਦਾ ਹੈ। 40 ਕਿਲੋਮੀਟਰ ਸਿਰਫ਼ ਉੱਪਰਲੀ ਸੀਮਾ ਹੈ ਅਤੇ ਇਹ ਤਾਇਨਾਤੀਆਂ ਹੋਰ ਵੀ ਨੇੜੇ, ਜਿਵੇਂ ਕਿ 15 ਜਾਂ 20 ਕਿਲੋਮੀਟਰ ਤੱਕ ਹੋ ਸਕਦੀਆਂ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ ਉਨ੍ਹਾਂ ਨਾਲ ਹਮੇਸ਼ਾ ਆਪਣੀਆਂ ਚਿੰਤਾਵਾਂ ਅਤੇ ਮੁਸ਼ਕਲਾਂ ਖੁੱਲ੍ਹ ਕੇ ਸਾਂਝੀਆਂ ਕੀਤੀਆਂ ਹਨ, ਜਿਸ ਨਾਲ ਸਰਕਾਰ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਸਿੱਧੇ ਤੌਰ 'ਤੇ ਹੱਲ ਕਰਨ ਵਾਲੀਆਂ ਨੀਤੀਆਂ ਤਿਆਰ ਕਰ ਸਕਦੀ ਹੈ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ- ਪਾਰਦਰਸ਼ੀ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਨਹੀਂ ਲਾਉਣਾ ਚਾਹੀਦਾ ਭਗਵੰਤ ਮਾਨ ਨੂੰ- ਕੇਵਲ ਸਿੰਘ ਢਿੱਲੋਂ

ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਖਿਲਾਫ਼ ਟਕਰਾਅ ਨਹੀਂ ਅਪਣਾਉਣਾ ਚਾਹੀਦਾ ਹੈ: ਵੜਿੰਗ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਬਜ਼ਰਵਰ ਕੀਤੇ ਗਏ ਨਿਯੁਕਤ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸ

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਸੂਬੇ ਦੇ 15 ਸਰਕਾਰੀ ਸਹਾਇਤਾ ਪ੍ਰਾਪਤ ਬਿਰਧ ਘਰਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਲਈ ਵਿੱਤੀ ਸਹਾਇਤਾ

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ 'ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ- ਚੀਮਾ