BREAKING NEWS
ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾਪੰਜਾਬ ਸਰਕਾਰ ਨੇ ਦੇਸ਼ ਵਿਆਪੀ ਨਿਗਰਾਨੀ ਲਈ ਕੇਂਦਰ ਸਰਕਾਰ ਨੂੰ 5-ਨੁਕਾਤੀ ਪ੍ਰਸਤਾਵ ਭੇਜਿਆ: ਹਰਪਾਲ ਸਿੰਘ ਚੀਮਾਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ

ਪੰਜਾਬ

ਛੋਲਿਆਂ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ

ਕੌਮੀ ਮਾਰਗ ਬਿਊਰੋ | June 17, 2026 07:16 PM

ਚੰਡੀਗੜ੍ਹ-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ ਲੰਗਰ ਲਗਾਇਆ ਗਿਆ।

ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ 'ਕੜਾਹ - ਛੋਲਿਆਂ ਦਾ ਪ੍ਰਸ਼ਾਦ' ਵਰਤਾਇਆ।

ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ।

ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਰਧਾ ਭਾਵਨਾ ਨਾਲ ਸੰਗਤ ਦੀ ਸੇਵਾ ਕੀਤੀ।

ਇਸ ਨੇਕ ਕਾਰਜ ਵਿੱਚ ਵੱਡੀ ਗਿਣਤੀ 'ਚ ਮੀਡੀਆ ਕਰਮੀਆਂ ਨੇ ਵੀ ਹਾਜ਼ਰੀ ਭਰੀ। ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੀ ਲੰਗਰ ਸੇਵਾ ਦੌਰਾਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਕੀਰਤਨ ਰਾਹੀਂ ਵੀ ਸੰਗਤਾਂ ਨਿਹਾਲ ਹੋਈਆਂ ।

 

Have something to say? Post your comment

 
 
 
 

ਪੰਜਾਬ

ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ’ਤੇ ਹਮਲਾ ਸ਼ਰਮਨਾਕ, ਸਵੈਰੱਖਿਆ ਲਈ ਸ੍ਰੀ ਸਾਹਿਬ ਦੀ ਵਰਤੋਂ ਜਾਇਜ਼ : ਮਾਨ

ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾ

ਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਪੰਜਾਬ ਸਰਕਾਰ ਨੇ ਦੇਸ਼ ਵਿਆਪੀ ਨਿਗਰਾਨੀ ਲਈ ਕੇਂਦਰ ਸਰਕਾਰ ਨੂੰ 5-ਨੁਕਾਤੀ ਪ੍ਰਸਤਾਵ ਭੇਜਿਆ: ਹਰਪਾਲ ਸਿੰਘ ਚੀਮਾ

ਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ- ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ- ਪਾਰਦਰਸ਼ੀ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਨਹੀਂ ਲਾਉਣਾ ਚਾਹੀਦਾ ਭਗਵੰਤ ਮਾਨ ਨੂੰ- ਕੇਵਲ ਸਿੰਘ ਢਿੱਲੋਂ

ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਖਿਲਾਫ਼ ਟਕਰਾਅ ਨਹੀਂ ਅਪਣਾਉਣਾ ਚਾਹੀਦਾ ਹੈ: ਵੜਿੰਗ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਬਜ਼ਰਵਰ ਕੀਤੇ ਗਏ ਨਿਯੁਕਤ