BREAKING NEWS
ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾਪੰਜਾਬ ਸਰਕਾਰ ਨੇ ਦੇਸ਼ ਵਿਆਪੀ ਨਿਗਰਾਨੀ ਲਈ ਕੇਂਦਰ ਸਰਕਾਰ ਨੂੰ 5-ਨੁਕਾਤੀ ਪ੍ਰਸਤਾਵ ਭੇਜਿਆ: ਹਰਪਾਲ ਸਿੰਘ ਚੀਮਾਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ

ਨੈਸ਼ਨਲ

ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 17, 2026 07:37 PM

ਨਵੀਂ ਦਿੱਲੀ- ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੀਤੇ ਦਿਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਅਵਸਰ ਮੌਕੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਕੀਤਾ। ਇਥੇ ਦੱਸਣਯੋਗ ਹੈ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਰੱਦ ਕੀਤੇ ਗਏ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਹਰ ਸਾਲ 16 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਂਦੀ ਹੈ। ਭਾਰਤ ਤੋਂ ਸੰਗਤਾਂ ਦੇ ਜੱਥੇ 10 ਜੂਨ ਨੂੰ ਪਾਕਿਸਤਾਨ ਪੁੱਜੇ ਸਨ ਅਤੇ ਉਨ੍ਹਾਂ ਦੀ ਵਾਪਸੀ 19 ਜੂਨ ਨੂੰ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸ਼ਾਹ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਮਤਿ ਸਮਾਗਮ ਸਜਾਏ ਗਏ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਤਿਕਾਰ ਭੇਟ ਕੀਤਾ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ-ਦੀਦਾਰੇ ਲਈ ਸੰਗਤਾਂ ਦੇ ਜੱਥੇ ਭੇਜਣ ਵਾਸਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਜੱਥੇ ਪਾਕਿਸਤਾਨ ਆਉਂਦੇ ਰਹਿਣਗੇ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਰਹਿਣਗੇ। ਅੰਤ ਵਿੱਚ ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਦੀ ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਲਈ ਪਾਕਿਸਤਾਨੀ ਪ੍ਰਸ਼ਾਸਨ ਵੱਲੋਂ ਵੀ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਸਨ। ਇਸ ਮੌਕੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਕਈ ਪਤਵੰਤੇ ਸੱਜਣਾਂ ਨੇ ਵੀ ਹਾਜ਼ਰੀ ਭਰ ਕੇ ਸੰਗਤਾਂ ਦੇ ਦਰਸ਼ਨ ਕੀਤੇ।

Have something to say? Post your comment

 
 
 
 

ਨੈਸ਼ਨਲ

ਸਰਨਾ ਦਾ ਤਰਲੋਚਨ ਸਿੰਘ ਨੂੰ ਕਿਹਾ– ‘ਸੱਤਾ ਦੀ ਢਾਲ ਬਣਨੀ ਬੰਦ ਕਰੋ

ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਰਿਹਾ - ਹਰਮੀਤ ਸਿੰਘ ਕਾਲਕਾ

ਪੈਰਿਸ ਵਿੱਚ ‘ਮਨੁੱਖੀ ਅਧਿਕਾਰ ਸੈਮੀਨਾਰ-2026’ ਦਾ ਆਯੋਜਨ, ਸਿੱਖ ਕੌਮੀ ਮਸਲਿਆਂ ਦੇ ਨਾਲ ਮਨੁੱਖੀ ਅਧਿਕਾਰਾਂ ’ਤੇ ਗੂੰਜੀ ਤਿੱਖੀ ਆਵਾਜ਼

ਸਿੱਖੀ ਦੇ ਪ੍ਰਚਾਰ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਤਖ਼ਤ ਸ੍ਰੀ ਪਟਨਾ ਸਾਹਿਬ ਵਾਲਾ ਮਿਊਜ਼ੀਅਮ

ਸਰਨਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ ਅਸਤੀਫੇ ਦੀ ਮੰਗ

ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਦੀ ਸੰਪਾਦਨਾ ਕਰ ਕੇ ਸਾਡੀ ਝੋਲੀ ਗੁਰਬਾਣੀ ਦੀ ਦਾਤ ਪਾਈ: ਕਾਲਕਾ

ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਵੀਡੀਓ ਸਬੰਧੀ ਸ੍ਰੀ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਜਾਇਜ਼ -ਵੀਰਜੀ

ਗੁਰਦੁਆਰਾ ਬੰਗਲਾ ਸਾਹਿਬ 'ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ 'ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ