BREAKING NEWS
ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾਪੰਜਾਬ ਸਰਕਾਰ ਨੇ ਦੇਸ਼ ਵਿਆਪੀ ਨਿਗਰਾਨੀ ਲਈ ਕੇਂਦਰ ਸਰਕਾਰ ਨੂੰ 5-ਨੁਕਾਤੀ ਪ੍ਰਸਤਾਵ ਭੇਜਿਆ: ਹਰਪਾਲ ਸਿੰਘ ਚੀਮਾਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ

ਪੰਜਾਬ

ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ’ਤੇ ਹਮਲਾ ਸ਼ਰਮਨਾਕ, ਸਵੈਰੱਖਿਆ ਲਈ ਸ੍ਰੀ ਸਾਹਿਬ ਦੀ ਵਰਤੋਂ ਜਾਇਜ਼ : ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 17, 2026 07:40 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਸ੍ਰੀ ਹੇਮਕੁੰਟ ਸਾਹਿਬ ਤੋਂ ਵਾਪਸ ਪਰਤ ਰਹੇ ਨਿਹੰਗ ਸਿੰਘਾਂ ’ਤੇ ਹੋਏ ਹਮਲੇ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਸਵੈਰੱਖਿਆ ਲਈ ਸ੍ਰੀ ਸਾਹਿਬ (ਕਿਰਪਾਨ) ਦੀ ਵਰਤੋਂ ਨੂੰ ਕਾਨੂੰਨ ਹੱਥ ਵਿੱਚ ਲੈਣਾ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਕਿਸੇ ਵੀ ਧਰਮ ਜਾਂ ਭਾਈਚਾਰੇ ਨਾਲ ਕੋਈ ਵੈਰ-ਵਿਰੋਧ ਨਹੀਂ ਹੈ ਅਤੇ ਸਿੱਖ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਅੱਗੇ ਰਹੇ ਹਨ। ਕੋਵਿਡ-19, ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਦੌਰਾਨ ਸਿੱਖਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਇਸ ਦੀ ਮਿਸਾਲ ਹਨ। ਸ. ਮਾਨ ਨੇ ਦੋਸ਼ ਲਾਇਆ ਕਿ ਪਿਛਲੇ ਕੁਝ ਸਮੇਂ ਤੋਂ ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਸਿੱਖ ਯਾਤਰੀਆਂ ਅਤੇ ਕਾਰੋਬਾਰੀਆਂ ’ਤੇ ਯੋਜਨਾਬੱਧ ਢੰਗ ਨਾਲ ਹਮਲੇ ਕੀਤੇ ਜਾ ਰਹੇ ਹਨ, ਜੋ ਨਿੰਦਣਯੋਗ ਹਨ। ਉਨ੍ਹਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਡੀਜੀਪੀ ਨੂੰ ਅਪੀਲ ਕੀਤੀ ਕਿ ਨਿਹੰਗ ਸਿੰਘਾਂ ’ਤੇ ਹਮਲਾ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸਵੈਰੱਖਿਆ ਕਰਨ ਵਾਲੇ ਨਿਹੰਗ ਸਿੰਘਾਂ ’ਤੇ ਕਿਸੇ ਕਿਸਮ ਦਾ ਜ਼ਬਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸੰਵਿਧਾਨ ਅਧੀਨ ਬਰਾਬਰ ਦੇ ਹੱਕ ਪ੍ਰਾਪਤ ਹਨ ਅਤੇ ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਬੰਧਤ ਸੂਬਾ ਸਰਕਾਰਾਂ ਅਤੇ ਕੇਂਦਰ ਦੀ ਜ਼ਿੰਮੇਵਾਰੀ ਹੈ।

Have something to say? Post your comment

 
 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਾਕਿਸਤਾਨ ਅੰਦਰ ਸਿੱਖ ਜੋੜੇ ਦੇ ਕਤਲ ਦੀ ਕਰੜੀ ਨਿੰਦਾ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ

ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾ

ਛੋਲਿਆਂ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ

ਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਪੰਜਾਬ ਸਰਕਾਰ ਨੇ ਦੇਸ਼ ਵਿਆਪੀ ਨਿਗਰਾਨੀ ਲਈ ਕੇਂਦਰ ਸਰਕਾਰ ਨੂੰ 5-ਨੁਕਾਤੀ ਪ੍ਰਸਤਾਵ ਭੇਜਿਆ: ਹਰਪਾਲ ਸਿੰਘ ਚੀਮਾ

ਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ- ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ- ਪਾਰਦਰਸ਼ੀ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਨਹੀਂ ਲਾਉਣਾ ਚਾਹੀਦਾ ਭਗਵੰਤ ਮਾਨ ਨੂੰ- ਕੇਵਲ ਸਿੰਘ ਢਿੱਲੋਂ