BREAKING NEWS
ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾਪੰਜਾਬ ਸਰਕਾਰ ਨੇ ਦੇਸ਼ ਵਿਆਪੀ ਨਿਗਰਾਨੀ ਲਈ ਕੇਂਦਰ ਸਰਕਾਰ ਨੂੰ 5-ਨੁਕਾਤੀ ਪ੍ਰਸਤਾਵ ਭੇਜਿਆ: ਹਰਪਾਲ ਸਿੰਘ ਚੀਮਾਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ

ਨੈਸ਼ਨਲ

ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਰਿਹਾ - ਹਰਮੀਤ ਸਿੰਘ ਕਾਲਕਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 17, 2026 07:41 PM

ਨਵੀਂ ਦਿੱਲੀ- ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਨਸੀਹਤ ਦਿੰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਰਾਹ ਛੱਡ ਕੇ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਅਤੇ ਜਥੇਦਾਰ ਨਾਲ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ। ਕਾਲਕਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੇ ਹੁਕਮਾਂ ਦੀ ਪਾਲਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਵਿਚਾਰਧਾਰਕ ਜਾਂ ਸਿਆਸੀ ਮਤਭੇਦ ਆਪਣੀ ਥਾਂ ਹਨ, ਪਰ ਅਕਾਲ ਤਖ਼ਤ ਦੀ ਮਰਿਆਦਾ ਨੂੰ ਚੁਣੌਤੀ ਦੇਣਾ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ। ਜਥੇਦਾਰਾਂ ਉੱਤੇ ਸਿਆਸੀ ਪ੍ਰਭਾਵ ਦੇ ਦੋਸ਼ਾਂ ਬਾਰੇ ਕਾਲਕਾ ਨੇ ਕਿਹਾ ਕਿ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫ਼ੀ ਅਤੇ ਉਸ ਦੇ ਹੱਕ ਵਿੱਚ ਕਰੋੜਾਂ ਦੇ ਇਸ਼ਤਿਹਾਰਾਂ ਨੇ ਇਨ੍ਹਾਂ ਸ਼ੰਕਾਵਾਂ ਨੂੰ ਹੋਰ ਮਜ਼ਬੂਤ ਕੀਤਾ ਸੀ, ਪਰ ਇਸ ਦੇ ਬਾਵਜੂਦ ਅਕਾਲ ਤਖ਼ਤ ਦੀ ਸਰਵਉੱਚਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪਰਮਜੀਤ ਸਿੰਘ ਸਰਨਾ ਉੱਤੇ ਤਿੱਖਾ ਹਮਲਾ ਕਰਦਿਆਂ ਕਾਲਕਾ ਨੇ ਕਿਹਾ ਕਿ ਜਿਨ੍ਹਾਂ ਨੇ ਖੁਦ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਇਆ, ਦੋ-ਦੋ ਸੰਗਰਾਂਦਾਂ ਅਤੇ ਗੁਰਪੁਰਬ ਮਨਵਾ ਕੇ ਪੰਥ ਵਿੱਚ ਦੁਬਿਧਾ ਪੈਦਾ ਕੀਤੀ, ਉਨ੍ਹਾਂ ਤੋਂ ਮਰਿਆਦਾ ਦੀ ਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਅਤੇ ਮਾਮਲਿਆਂ ਨੂੰ ਤੋੜ-ਮਰੋੜ ਕੇ ਪੇਸ਼ ਕਰਦਾ ਆਇਆ ਹੈ, ਜੋ ਬੇਹੱਦ ਮੰਦਭਾਗਾ ਹੈ।

Have something to say? Post your comment

 
 
 
 

ਨੈਸ਼ਨਲ

ਸਰਨਾ ਦਾ ਤਰਲੋਚਨ ਸਿੰਘ ਨੂੰ ਕਿਹਾ– ‘ਸੱਤਾ ਦੀ ਢਾਲ ਬਣਨੀ ਬੰਦ ਕਰੋ

ਪੈਰਿਸ ਵਿੱਚ ‘ਮਨੁੱਖੀ ਅਧਿਕਾਰ ਸੈਮੀਨਾਰ-2026’ ਦਾ ਆਯੋਜਨ, ਸਿੱਖ ਕੌਮੀ ਮਸਲਿਆਂ ਦੇ ਨਾਲ ਮਨੁੱਖੀ ਅਧਿਕਾਰਾਂ ’ਤੇ ਗੂੰਜੀ ਤਿੱਖੀ ਆਵਾਜ਼

ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਸਿੱਖੀ ਦੇ ਪ੍ਰਚਾਰ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਤਖ਼ਤ ਸ੍ਰੀ ਪਟਨਾ ਸਾਹਿਬ ਵਾਲਾ ਮਿਊਜ਼ੀਅਮ

ਸਰਨਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ ਅਸਤੀਫੇ ਦੀ ਮੰਗ

ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਦੀ ਸੰਪਾਦਨਾ ਕਰ ਕੇ ਸਾਡੀ ਝੋਲੀ ਗੁਰਬਾਣੀ ਦੀ ਦਾਤ ਪਾਈ: ਕਾਲਕਾ

ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਵੀਡੀਓ ਸਬੰਧੀ ਸ੍ਰੀ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਜਾਇਜ਼ -ਵੀਰਜੀ

ਗੁਰਦੁਆਰਾ ਬੰਗਲਾ ਸਾਹਿਬ 'ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ 'ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ