BREAKING NEWS
ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾਪੰਜਾਬ ਸਰਕਾਰ ਨੇ ਦੇਸ਼ ਵਿਆਪੀ ਨਿਗਰਾਨੀ ਲਈ ਕੇਂਦਰ ਸਰਕਾਰ ਨੂੰ 5-ਨੁਕਾਤੀ ਪ੍ਰਸਤਾਵ ਭੇਜਿਆ: ਹਰਪਾਲ ਸਿੰਘ ਚੀਮਾਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ

ਨੈਸ਼ਨਲ

ਸਰਨਾ ਦਾ ਤਰਲੋਚਨ ਸਿੰਘ ਨੂੰ ਕਿਹਾ– ‘ਸੱਤਾ ਦੀ ਢਾਲ ਬਣਨੀ ਬੰਦ ਕਰੋ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 17, 2026 07:43 PM

ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਨੂੰ ਲਿਖੇ ਪੱਤਰ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਪੱਤਰ ਸਿਆਣਪ ਨਹੀਂ, ਸਗੋਂ ਸੱਤਾ ਨਾਲ ਸਹੂਲਤ ਵਾਲੀ ਰਾਜਨੀਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਦੀਆਂ ਪੁਰਾਣੀ ਸੰਸਥਾ ਹੈ ਅਤੇ ਸਿੱਖ ਵਿਧਾਇਕਾਂ ਨੂੰ ਉਨ੍ਹਾਂ ਦੇ ਪੰਥਕ ਫ਼ਰਜ਼ਾਂ ਵਿੱਚ ਕਮੀ ਕਾਰਨ ਤਲਬ ਕੀਤਾ ਗਿਆ ਹੈ, ਜਿਸ ਅਧਿਕਾਰ ਨੂੰ ਨਾ ਸੰਸਦ ਅਤੇ ਨਾ ਹੀ ਕੋਈ ਪੱਤਰ ਖ਼ਤਮ ਕਰ ਸਕਦਾ ਹੈ। ਸ. ਸਰਨਾ ਨੇ ਤਰਲੋਚਨ ਸਿੰਘ ਦੀ “ਰਾਜ ਦੇ ਅੰਦਰ ਰਾਜ” ਵਾਲੀ ਦਲੀਲ ਨੂੰ ਰੱਦ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਦੀ ਮਹਾਨਤਾ ਨੂੰ ਸੰਵਿਧਾਨਕ ਤਰਕਾਂ ਨਾਲ ਖਾਰਜ ਨਹੀਂ ਕੀਤਾ ਜਾ ਸਕਦਾ। ਆਪਰੇਸ਼ਨ ਬਲੂ ਸਟਾਰ ਅਤੇ ਅਨੰਦਪੁਰ ਸਾਹਿਬ ਮਤੇ ਦੇ ਹਵਾਲੇ ਨੂੰ ਸ ਸਰਨਾ ਨੇ ਤਰਲੋਚਨ ਸਿੰਘ ਦੀ ਸੋਚ ਨੂੰ ਡਰ ਪੈਦਾ ਕਰਨ ਵਾਲੀ ਕਰਾਰ ਦਿੱਤਾ ਅਤੇ ਕਿਹਾ ਕਿ 1984 ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਅਕਾਲ ਤਖ਼ਤ ਦੀ ਆਵਾਜ਼ ਦਬਾਉਣ ਲਈ ਨਹੀਂ ਸਨ। ਉਨ੍ਹਾਂ ਬੇਅਦਬੀ ਵਿਰੋਧੀ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਨਾਲ ਸਹਿਮਤੀ ਜਤਾਈ, ਪਰ ਸਵਾਲ ਕੀਤਾ ਕਿ ਜੇ ਕਾਨੂੰਨ ਗਲਤ ਹੈ ਤਾਂ ਇਸ ਨੂੰ ਪਾਸ ਕਰਨ ਵਾਲਿਆਂ ਦਾ ਬਚਾਅ ਕਿਉਂ ਕੀਤਾ ਜਾ ਰਿਹਾ ਹੈ। ਗੱਲਬਾਤ ਦੀ ਅਪੀਲ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਆਪ ਸਰਕਾਰ ਕਾਨੂੰਨ ਵਾਪਸ ਲੈਣ ਅਤੇ ਅਕਾਲ ਤਖ਼ਤ ਦੇ ਫ਼ੈਸਲਿਆਂ ਨੂੰ ਮੰਨਣ ਲਈ ਤਿਆਰ ਨਹੀਂ, ਤਾਂ ਸਿਰਫ਼ ਨਿਮਰ ਅਪੀਲਾਂ ਨਾਲ ਮਸਲਾ ਹੱਲ ਨਹੀਂ ਹੋ ਸਕਦਾ। ਸ ਸਰਨਾ ਨੇ 95 ਸਾਲਾ ਤਰਲੋਚਨ ਸਿੰਘ ਨੂੰ ਅਪੀਲ ਕੀਤੀ ਕਿ ਇਸ ਨਾਜ਼ੁਕ ਸਮੇਂ ਉਹ ਪੰਥਕ ਸੰਸਥਾਵਾਂ ਦੇ ਨਾਲ ਖੜ੍ਹਨ ਅਤੇ ਸੱਤਾ ਦੀ ਢਾਲ ਬਣਨ ਤੋਂ ਗੁਰੇਜ਼ ਕਰਨ।

Have something to say? Post your comment

 
 
 
 

ਨੈਸ਼ਨਲ

ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਰਿਹਾ - ਹਰਮੀਤ ਸਿੰਘ ਕਾਲਕਾ

ਪੈਰਿਸ ਵਿੱਚ ‘ਮਨੁੱਖੀ ਅਧਿਕਾਰ ਸੈਮੀਨਾਰ-2026’ ਦਾ ਆਯੋਜਨ, ਸਿੱਖ ਕੌਮੀ ਮਸਲਿਆਂ ਦੇ ਨਾਲ ਮਨੁੱਖੀ ਅਧਿਕਾਰਾਂ ’ਤੇ ਗੂੰਜੀ ਤਿੱਖੀ ਆਵਾਜ਼

ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਸਿੱਖੀ ਦੇ ਪ੍ਰਚਾਰ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਤਖ਼ਤ ਸ੍ਰੀ ਪਟਨਾ ਸਾਹਿਬ ਵਾਲਾ ਮਿਊਜ਼ੀਅਮ

ਸਰਨਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ ਅਸਤੀਫੇ ਦੀ ਮੰਗ

ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਦੀ ਸੰਪਾਦਨਾ ਕਰ ਕੇ ਸਾਡੀ ਝੋਲੀ ਗੁਰਬਾਣੀ ਦੀ ਦਾਤ ਪਾਈ: ਕਾਲਕਾ

ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਵੀਡੀਓ ਸਬੰਧੀ ਸ੍ਰੀ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਜਾਇਜ਼ -ਵੀਰਜੀ

ਗੁਰਦੁਆਰਾ ਬੰਗਲਾ ਸਾਹਿਬ 'ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ 'ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ