BREAKING NEWS
ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾਪੰਜਾਬ ਸਰਕਾਰ ਨੇ ਦੇਸ਼ ਵਿਆਪੀ ਨਿਗਰਾਨੀ ਲਈ ਕੇਂਦਰ ਸਰਕਾਰ ਨੂੰ 5-ਨੁਕਾਤੀ ਪ੍ਰਸਤਾਵ ਭੇਜਿਆ: ਹਰਪਾਲ ਸਿੰਘ ਚੀਮਾਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦਿਖਣੀ ਚਾਹੁੰਦੀ: ਹਰਜੋਤ ਸਿੰਘ ਬੈਂਸਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਾਕਿਸਤਾਨ ਅੰਦਰ ਸਿੱਖ ਜੋੜੇ ਦੇ ਕਤਲ ਦੀ ਕਰੜੀ ਨਿੰਦਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 17, 2026 10:05 PM


ਸ੍ਰੀ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਦੇ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸ੍ਰੀ ਜਗਨਨਾਥ ਅਤੇ ਬੀਬੀ ਅਸਮਾ ਵੰਤੀ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਸ਼ਹਿਬਾਜ਼ ਸ਼ਰੀਫ਼ ਅਤੇ ਖੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੋਹੇਲ ਖਾਨ ਅਫ਼ਰੀਦੀ ਨੂੰ ਇਸ ਮਾਮਲੇ ਦਾ ਕਰੜਾ ਨੋਟਿਸ ਲੈਂਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਬਹੁਤ ਹੀ ਘੱਟ ਗਿਣਤੀ ਵਿੱਚ ਹਨ ਅਤੇ ਜੇਕਰ ਉੱਥੇ ਇਸ ਤਰ੍ਹਾਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕੀਤਾ ਜਾਵੇਗਾ ਤਾਂ ਇਹ ਘੱਟ ਗਿਣਤੀਆਂ ਵਿਰੁੱਧ ਇਹ ਵੱਡਾ ਅੱਤਿਆਚਾਰ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਹ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਘੱਟ ਗਿਣਤੀ ਕੌਮਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਵੇਯ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਕੀਤਾ ਹੈ ਕਿ ਕੀ ਪਾਕਿਸਤਾਨ ਅੰਦਰ ਘੱਟ ਗਿਣਤੀ ਕੌਮਾਂ ਸੁਰੱਖਿਅਤ ਹਨ ਜਾਂ ਨਹੀਂ? ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਗੁਰਦੁਆਰਾ ਸਾਹਿਬ ਅੰਦਰ ਕੀਤੇ ਗਏ ਇਸ ਦੋਹਰੇ ਕਤਲ ਮਾਮਲੇ ਵਿੱਚ ਦੋਸ਼ੀਆਂ ਦੇ ਮਨਸ਼ਾ ਨੂੰ ਪਾਰਦਰਸ਼ਤਾ ਨਾਲ ਸਾਹਮਣੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ, ਜਿੱਥੇ ਹਰ ਰੋਜ਼ ਸਰਬੱਤ ਦੇ ਭਲੇ ਲਈ ਅਰਦਾਸ ਹੁੰਦੀ ਹੈ, ਨਿਰਦੋਸ਼ ਸਿੱਖਾਂ ਨੂੰ ਕਤਲ ਕਰਨਾ ਘੋਰ ਅਪਰਾਧ ਅਤੇ ਮਨੁੱਖਤਾ ਵਿਰੋਧੀ ਕਾਰਾ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਤਲ ਕੀਤੇ ਗਏ ਸਿੱਖ ਜੋੜੇ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਦੋਵੇਂ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਦਾ ਭਾਣਾ ਮੰਨਣ ਲਈ ਬਲ ਬਖ਼ਸ਼ਣ।

Have something to say? Post your comment

 
 
 
 

ਪੰਜਾਬ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ

ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ’ਤੇ ਹਮਲਾ ਸ਼ਰਮਨਾਕ, ਸਵੈਰੱਖਿਆ ਲਈ ਸ੍ਰੀ ਸਾਹਿਬ ਦੀ ਵਰਤੋਂ ਜਾਇਜ਼ : ਮਾਨ

ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾ

ਛੋਲਿਆਂ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ

ਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਪੰਜਾਬ ਸਰਕਾਰ ਨੇ ਦੇਸ਼ ਵਿਆਪੀ ਨਿਗਰਾਨੀ ਲਈ ਕੇਂਦਰ ਸਰਕਾਰ ਨੂੰ 5-ਨੁਕਾਤੀ ਪ੍ਰਸਤਾਵ ਭੇਜਿਆ: ਹਰਪਾਲ ਸਿੰਘ ਚੀਮਾ

ਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ- ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ- ਪਾਰਦਰਸ਼ੀ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਨਹੀਂ ਲਾਉਣਾ ਚਾਹੀਦਾ ਭਗਵੰਤ ਮਾਨ ਨੂੰ- ਕੇਵਲ ਸਿੰਘ ਢਿੱਲੋਂ