BREAKING NEWS
ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਪੰਜਾਬ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਕੌਮੀ ਮਾਰਗ ਬਿਊਰੋ | June 18, 2026 07:01 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ'ਤੇ ਸ਼ਰਧਾਂਜਲੀ ਭੇਟ ਕੀਤੀ।

ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਮਨੁੱਖਤਾ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਲਈ ਦਿੱਤੀ ਸਰਵਉੱਚ ਕੁਰਬਾਨੀ ਨੂੰ ਚੇਤੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਸਾਨੂੰ ਸਾਰਿਆਂ ਨੂੰ ਸਰਵ-ਸ਼ਾਂਤੀ, ਮਨੁੱਖਤਾ ਅਤੇ ਨਿਰਸਵਾਰਥ ਸੇਵਾ ਦਾ ਦਾ ਸੰਦੇਸ਼ ਦਿੰਦਾ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਬ੍ਰਹਮ ਗਿਆਨੀ ਅਤੇ ਸਹਿਣਸ਼ੀਲਤਾ ਦੀ ਮੂਰਤ ਸਨ। ਜ਼ੁਲਮ ਅਤੇ ਅੱਤਿਆਚਾਰ ਵਿਰੁੱਧ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਦਾ ਦੁਨੀਆਂ ਭਰ ਇਤਿਹਾਸ ਵਿੱਚ ਕੋਈ ਮੇਲ ਨਹੀਂ। ਉਨ੍ਹਾਂ ਨੇ ਮਨੁੱਖਤਾ ਨੂੰ ਪ੍ਰਮਾਤਮਾ ਨਾਲ ਜੁੜਨ ਅਤੇ ਹਿੰਮਤ ਤੇ ਹੌਂਸਲੇ ਨਾਲ ਜ਼ਿੰਦਗੀ ਬਸਰ ਕਰਨ ਦਾ ਮਾਰਗ ਦਿਖਾਇਆ।

ਸਪੀਕਰ ਸੰਧਵਾਂ ਨੇ ਆਦਿ ਗ੍ਰੰਥ (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ) ਨੂੰ ਸੰਕਲਿਤ ਕਰਨ ਅਤੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਦੀ ਉਸਾਰੀ ਵਿੱਚ ਪੰਜਵੇਂ ਗੁਰੂ ਜੀ ਦੇ ਯਾਦਗਾਰੀ ਯੋਗਦਾਨ 'ਤੇ ਵੀ ਚਾਨਣਾ ਪਾਇਆ, ਜੋ ਦੁਨੀਆਂ ਭਰ ਵਿੱਚ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ।

ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦੀ ਨਸੀਹਤ ਦਿੱਤੀ। ਉਨ੍ਹਾਂ ਨੇ ਸਭਨਾਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਆਪਸੀ ਪਿਆਰ ਦੀਆਂ ਭਾਵਨਾਵਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹੀ ਗੁਰੂ ਸਾਹਿਬ ਦੀ ਸਦੀਵੀਂ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 

Have something to say? Post your comment

 
 
 
 

ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ ਦੇ ਟਕਸਾਲੀ ਆਗੂਆਂ ਵੱਲੋਂ ਅਕਾਲੀ ਦਲ ਪੁਨਰ-ਸੁਰਜੀਤ ਨੂੰ ਮਿਲਿਆ ਵੱਡਾ ਹੁੰਗਾਰਾ-ਗਿਆਨੀ ਹਰਪ੍ਰੀਤ ਸਿੰਘ

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂ

ਬਰਾਮਦ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ

ਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਾਕਿਸਤਾਨ ਅੰਦਰ ਸਿੱਖ ਜੋੜੇ ਦੇ ਕਤਲ ਦੀ ਕਰੜੀ ਨਿੰਦਾ