BREAKING NEWS
ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਪੰਜਾਬ

ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂ

ਕੌਮੀ ਮਾਰਗ ਬਿਊਰੋ | June 18, 2026 07:10 PM

ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਦੇ ਨੌਜਵਾਨਾਂ ਲਈ ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਵਧਾਉਣ ਦੇ ਉਦੇਸ਼ ਨਾਲ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਨਾਲ ਜੁੜੇ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਕੌਮੀ ਪੱਧਰ ਦੀ ਏਜੰਸੀ ਅਪੋਲੋ ਮੇਡ ਸਕਿੱਲਜ਼ ਰਾਹੀਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਰੁਜ਼ਗਾਰ ਸਿਰਜਣ ਅਤੇ ਸਮਾਵੇਸ਼ੀ ਵਿਕਾਸ ਰਾਹੀਂ ਸਸ਼ਕਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਵੱਲੋਂ ਦੋ ਉਦਯੋਗ-ਸੰਬੰਧਿਤ ਕੋਰਸਾਂ — “ਕੇਅਰ-ਗਿਵਰ–ਮਦਰ ਐਂਡ ਨਿਊ ਬੌਰਨ” (ਮਾਂ ਅਤੇ ਨਵਜੰਮੇ ਬੱਚੇ ਦੀ ਦੇਖਭਾਲ) ਅਤੇ “ਐਲਡਰਲੀ ਕੇਅਰ ਟੇਕਰ” (ਬਜ਼ੁਰਗਾਂ ਦੀ ਦੇਖਭਾਲ)— ਲਈ ਸਿਖਲਾਈ ਦਿੱਤੀ ਜਾਵੇਗੀ। ਇਹ ਸਿਖਲਾਈ ਪ੍ਰੋਗਰਾਮ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਰਾਹੀਂ ਚੁਣੇ ਗਏ ਲੁਧਿਆਣਾ ਅਤੇ ਜਲੰਧਰ ਦੇ ਕੇਂਦਰਾਂ ਵਿੱਚ 1 ਜੁਲਾਈ ਤੋਂ ਸ਼ੁਰੂ ਹੋਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਯੋਗ ਉਮੀਦਵਾਰਾਂ ਨੂੰ ਮੁਫ਼ਤ ਰਿਹਾਇਸ਼, ਭੋਜਨ, ਟ੍ਰੇਨਿੰਗ ਕਿੱਟਾਂ ਅਤੇ ਇੱਕ ਰਾਸ਼ਟਰੀ ਸੰਸਥਾ ਵੱਲੋਂ ਪ੍ਰਮਾਣੀਕਰਨ (ਸਰਟੀਫਿਕੇਸ਼ਨ) ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰਾਂ ਤੋਂ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਘੱਟੋ-ਘੱਟ ਮੈਟ੍ਰਿਕ (10ਵੀਂ) ਪਾਸ, ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਪੰਜਾਬ ਦੇ ਸਥਾਈ ਵਸਨੀਕ ਉਮੀਦਵਾਰ ਇਨ੍ਹਾਂ ਪ੍ਰੋਗਰਾਮਾਂ ਲਈ ਅਰਜ਼ੀ ਦੇਣ ਦੇ ਯੋਗ ਹਨ।

ਉਨ੍ਹਾਂ ਕਿਹਾ ਕਿ ਇਹ ਕੋਰਸ ਭਾਗੀਦਾਰਾਂ ਨੂੰ ਉਦਯੋਗਿਕ ਤਜਰਬਾ, ਵਿਹਾਰਕ ਹੁਨਰ ਅਤੇ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ, ਜਿਸ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਰੁਜ਼ਗਾਰ ਅਤੇ ਆਜੀਵਿਕਾ ਦੇ ਮੌਕੇ ਹੋਰ ਮਜ਼ਬੂਤ ਹੋਣਗੇ।

ਡਾ. ਬਲਜੀਤ ਕੌਰ ਨੇ ਕਿਹਾ, “ਹੁਨਰ ਵਿਕਾਸ ਜ਼ਿੰਦਗੀਆਂ ਬਦਲਣ ਦੀ ਤਾਕਤ ਰੱਖਦਾ ਹੈ। ਜਦੋਂ ਕੋਈ ਨੌਜਵਾਨ ਹੁਨਰ ਹਾਸਲ ਕਰਕੇ ਰੁਜ਼ਗਾਰ ਪ੍ਰਾਪਤ ਕਰਦਾ ਹੈ ਤਾਂ ਉਹ ਨਾ ਸਿਰਫ਼ ਆਪਣੇ ਭਵਿੱਖ ਨੂੰ ਮਜ਼ਬੂਤ ਬਣਾਉਂਦਾ ਹੈ, ਸਗੋਂ ਪੂਰੇ ਪਰਿਵਾਰ ਵਿੱਚ ਆਤਮ-ਵਿਸ਼ਵਾਸ, ਸਥਿਰਤਾ ਅਤੇ ਨਵੀਂ ਉਮੀਦ ਦਾ ਸੰਚਾਰ ਕਰਦਾ ਹੈ। ਪੰਜਾਬ ਸਰਕਾਰ ਹਰ ਯੋਗ ਨੌਜਵਾਨ ਨੂੰ ਬਿਹਤਰ ਭਵਿੱਖ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਵਚਨਬੱਧ ਹੈ।”

ਚਾਹਵਾਨ ਉਮੀਦਵਾਰ ਆਪਣੀ ਜਾਣਕਾਰੀ directorwelfare@gmail.com ਜਾਂ dir.scsp@punjab.gov.in ਜਾ punjabprojects@apollomedskills.com ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਉਹ ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ ਆਪਣੇ ਜ਼ਿਲ੍ਹੇ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ।

 

Have something to say? Post your comment

 
 
 
 

ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ ਦੇ ਟਕਸਾਲੀ ਆਗੂਆਂ ਵੱਲੋਂ ਅਕਾਲੀ ਦਲ ਪੁਨਰ-ਸੁਰਜੀਤ ਨੂੰ ਮਿਲਿਆ ਵੱਡਾ ਹੁੰਗਾਰਾ-ਗਿਆਨੀ ਹਰਪ੍ਰੀਤ ਸਿੰਘ

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਬਰਾਮਦ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਾਕਿਸਤਾਨ ਅੰਦਰ ਸਿੱਖ ਜੋੜੇ ਦੇ ਕਤਲ ਦੀ ਕਰੜੀ ਨਿੰਦਾ