BREAKING NEWS
ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਨੈਸ਼ਨਲ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦੀ ਮੰਗ: ਇੰਦਰਜੀਤ ਸਿੰਘ ਵਿਕਾਸਪੁਰੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 18, 2026 07:16 PM

ਨਵੀਂ ਦਿੱਲੀ- 13 ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸਪੁਰੀ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ, ਤਾਂ ਜੋ ਕਿਸੇ ਵੀ ਮੁਸ਼ਕਲ ਜਾਂ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਸ਼ਰਧਾਲੂ ਤੁਰੰਤ ਟਰੱਸਟ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਣ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਵਾਪਰੀ ਘਟਨਾ ਸਬੰਧੀ ਉੱਤਰਾਖੰਡ ਪੁਲਿਸ ਵੱਲੋਂ ਕੀਤੀ ਗਈ ਇਕਤਰਫ਼ਾ ਕਾਰਵਾਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਉੱਤਰਾਖੰਡ ਸਰਕਾਰ ਅਤੇ ਰਾਜਪਾਲ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸਾਰੇ ਪੱਖਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਉਚਿਤ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸੇ ਵੀ ਵਰਗ ਵਿੱਚ ਅਣਭਰੋਸੇ ਦੀ ਭਾਵਨਾ ਪੈਦਾ ਨਾ ਹੋਵੇ। ਵਿਕਾਸਪੁਰੀ ਨੇ ਕਿਹਾ ਕਿ ਜੇਕਰ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਲੈ ਕੇ ਪੈਦਾ ਹੋ ਰਹੀਆਂ ਚਿੰਤਾਵਾਂ ਨੂੰ ਸਮੇਂ ਸਿਰ ਦੂਰ ਨਾ ਕੀਤਾ ਗਿਆ ਤਾਂ ਇਸ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੰਗਤਾਂ ਵਿੱਚ ਗਲਤ ਸੰਦੇਸ਼ ਜਾਵੇਗਾ ਅਤੇ ਪਵਿੱਤਰ ਯਾਤਰਾ ਦੇ ਸ਼ਾਂਤੀਪੂਰਨ ਮਾਹੌਲ ’ਤੇ ਵੀ ਅਸਰ ਪੈ ਸਕਦਾ ਹੈ। ਇੰਦਰਜੀਤ ਸਿੰਘ ਵਿਕਾਸਪੁਰੀ ਨੇ ਸਮੂਹ ਸਿੱਖ ਸ਼ਰਧਾਲੂਆਂ, ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਉਕਸਾਵੇ ਜਾਂ ਵਿਵਾਦ ਦੀ ਸਥਿਤੀ ਵਿੱਚ ਸੰਯਮ ਬਣਾਈ ਰੱਖਣ ਅਤੇ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਬਜਾਏ ਤੁਰੰਤ ਪੁਲਿਸ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਬੰਧਕਾਂ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ, ਆਪਸੀ ਭਾਈਚਾਰੇ ਅਤੇ ਸ਼ਾਂਤੀਪੂਰਨ ਮਾਹੌਲ ਨੂੰ ਕਾਇਮ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਤਖ਼ਤ ਪਟਨਾ ਸਾਹਿਬ ਦੇ ਸਖ਼ਤ ਰੁਖ ਅੱਗੇ ਝੁਕਿਆ ਰੇਲਵੇ ਪ੍ਰਸ਼ਾਸਨ

ਰੀਫਾਰਮ ਯੂਕੇ ਦੇ ਬਿਆਨ ਕਰ ਰਹੇ ਹਨ ਸਿੱਖਾਂ ਵਿਰੁੱਧ ਨਫਰਤ ਦਾ ਪ੍ਰਚਾਰ: ਸਿੱਖ ਫੈਡਰੇਸ਼ਨ ਯੂਕੇ

ਸਰਨਾ ਦਾ ਤਰਲੋਚਨ ਸਿੰਘ ਨੂੰ ਕਿਹਾ– ‘ਸੱਤਾ ਦੀ ਢਾਲ ਬਣਨੀ ਬੰਦ ਕਰੋ

ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਰਿਹਾ - ਹਰਮੀਤ ਸਿੰਘ ਕਾਲਕਾ

ਪੈਰਿਸ ਵਿੱਚ ‘ਮਨੁੱਖੀ ਅਧਿਕਾਰ ਸੈਮੀਨਾਰ-2026’ ਦਾ ਆਯੋਜਨ, ਸਿੱਖ ਕੌਮੀ ਮਸਲਿਆਂ ਦੇ ਨਾਲ ਮਨੁੱਖੀ ਅਧਿਕਾਰਾਂ ’ਤੇ ਗੂੰਜੀ ਤਿੱਖੀ ਆਵਾਜ਼

ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਸਿੱਖੀ ਦੇ ਪ੍ਰਚਾਰ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਤਖ਼ਤ ਸ੍ਰੀ ਪਟਨਾ ਸਾਹਿਬ ਵਾਲਾ ਮਿਊਜ਼ੀਅਮ