BREAKING NEWS
ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 18, 2026 07:18 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਕਰਵਾਏ ਗਏ, ਜਦਕਿ ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਇਆ, ਜਿੱਥੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ, ਧੀਰਜ ਅਤੇ ਸੱਚ ਦੇ ਮਾਰਗ ਉੱਤੇ ਅਡਿੱਗ ਰਹਿਣ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸੰਪਾਦਿਤ ਆਦਿ ਗ੍ਰੰਥ ਸਿੱਖ ਪੰਥ ਲਈ ਅਨਮੋਲ ਦਾਤ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆ ਅਨੁਸਾਰ ਜੀਵਨ ਬਤੀਤ ਕਰਨਾ ਹੀ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਸੰਗਤ ਨੂੰ ਆਪਣੇ ਘਰਾਂ ਵਿਚ ਸਹਿਜ ਪਾਠਾਂ ਦੀ ਲੜੀ ਜਾਰੀ ਰੱਖਣ ਅਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਲਗਾਏ ਜਾ ਰਹੇ ਗੁਰਮਤਿ ਕੈਂਪਾਂ ਵਿਚ ਇਸ ਸਾਲ ਕਰੀਬ 20 ਹਜ਼ਾਰ ਬੱਚੇ ਗੁਰਮਤਿ ਦੀ ਸਿੱਖਿਆ ਹਾਸਲ ਕਰ ਰਹੇ ਹਨ। ਇਸ ਤੋਂ ਇਲਾਵਾ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ 20 ਜੂਨ ਨੂੰ ਉਨ੍ਹਾਂ ਦੀ ਯਾਦ ਵਿਚ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਸੰਗਤਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿੱਤਾ ਗਿਆ ਸਰਬੱਤ ਦੇ ਭਲੇ ਅਤੇ ਸਮਾਨਤਾ ਦਾ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਲਈ ਰਾਹ ਦਿਖਾਉਣ ਵਾਲਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਅੰਗ ਬਣਾ ਕੇ ਸਮਾਜ ਵਿਚ ਪਿਆਰ, ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦੀ ਮੰਗ: ਇੰਦਰਜੀਤ ਸਿੰਘ ਵਿਕਾਸਪੁਰੀ

ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਤਖ਼ਤ ਪਟਨਾ ਸਾਹਿਬ ਦੇ ਸਖ਼ਤ ਰੁਖ ਅੱਗੇ ਝੁਕਿਆ ਰੇਲਵੇ ਪ੍ਰਸ਼ਾਸਨ

ਰੀਫਾਰਮ ਯੂਕੇ ਦੇ ਬਿਆਨ ਕਰ ਰਹੇ ਹਨ ਸਿੱਖਾਂ ਵਿਰੁੱਧ ਨਫਰਤ ਦਾ ਪ੍ਰਚਾਰ: ਸਿੱਖ ਫੈਡਰੇਸ਼ਨ ਯੂਕੇ

ਸਰਨਾ ਦਾ ਤਰਲੋਚਨ ਸਿੰਘ ਨੂੰ ਕਿਹਾ– ‘ਸੱਤਾ ਦੀ ਢਾਲ ਬਣਨੀ ਬੰਦ ਕਰੋ

ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਰਿਹਾ - ਹਰਮੀਤ ਸਿੰਘ ਕਾਲਕਾ

ਪੈਰਿਸ ਵਿੱਚ ‘ਮਨੁੱਖੀ ਅਧਿਕਾਰ ਸੈਮੀਨਾਰ-2026’ ਦਾ ਆਯੋਜਨ, ਸਿੱਖ ਕੌਮੀ ਮਸਲਿਆਂ ਦੇ ਨਾਲ ਮਨੁੱਖੀ ਅਧਿਕਾਰਾਂ ’ਤੇ ਗੂੰਜੀ ਤਿੱਖੀ ਆਵਾਜ਼

ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਸਿੱਖੀ ਦੇ ਪ੍ਰਚਾਰ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਤਖ਼ਤ ਸ੍ਰੀ ਪਟਨਾ ਸਾਹਿਬ ਵਾਲਾ ਮਿਊਜ਼ੀਅਮ