BREAKING NEWS
ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 18, 2026 07:20 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸਥਿਤ ਇਕ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਮੁਹੱਈਆ ਕਰਵਾਇਆ ਜਾਵੇ। ਜਾਰੀ ਕੀਤੇ ਇੱਕ ਬਿਆਨ ਵਿੱਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਪਤੀ-ਪਤਨੀ ਸਿਰਫ਼ ਗੁਰੂ ਘਰ ਦੀ ਸੇਵਾ ਵਿੱਚ ਸਮਰਪਿਤ ਰਹਿੰਦੇ ਸਨ ਅਤੇ ਕਿਸੇ ਨਾਲ ਵੀ ਉਨ੍ਹਾਂ ਦੀ ਕੋਈ ਦੁਸ਼ਮਣੀ ਜਾਂ ਵਿਵਾਦ ਨਹੀਂ ਸੀ। ਅਜਿਹੇ ਨਿਰਦੋਸ਼ ਅਤੇ ਨਿਹੱਥੇ ਸੇਵਕਾਂ ਦਾ ਬੇਰਹਿਮੀ ਨਾਲ ਕਤਲ ਕਰਨਾ ਬਹੁਤ ਹੀ ਚਿੰਤਾਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਵੀ ਵਿਅਕਤੀ ਦਾ ਕਤਲ ਦੁਖਦਾਈ ਹੁੰਦਾ ਹੈ, ਪਰ ਗੁਰੂ ਘਰ ਦੇ ਸੇਵਾਦਾਰਾਂ ਨੂੰ ਨਿਸ਼ਾਨਾ ਬਣਾਉਣਾ ਮਨੁੱਖਤਾ ਦੇ ਖ਼ਿਲਾਫ਼ ਇੱਕ ਗੰਭੀਰ ਅਪਰਾਧ ਹੈ। ਕਾਲਕਾ ਅਤੇ ਕਾਹਲੋਂ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਮੁਕੱਦਮਾ ਦਰਜ ਕੀਤਾ ਜਾਵੇ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਰੜੀ ਤੋਂ ਕਰੜੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧੀ ਮਨੁੱਖਤਾ ਦੇ ਦੋਸ਼ੀ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਸਮਾਜ ਵਿੱਚ ਅਮਨ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਲਈ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਬਹੁਤ ਜ਼ਰੂਰੀ ਹੈ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦੀ ਮੰਗ: ਇੰਦਰਜੀਤ ਸਿੰਘ ਵਿਕਾਸਪੁਰੀ

ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਤਖ਼ਤ ਪਟਨਾ ਸਾਹਿਬ ਦੇ ਸਖ਼ਤ ਰੁਖ ਅੱਗੇ ਝੁਕਿਆ ਰੇਲਵੇ ਪ੍ਰਸ਼ਾਸਨ

ਰੀਫਾਰਮ ਯੂਕੇ ਦੇ ਬਿਆਨ ਕਰ ਰਹੇ ਹਨ ਸਿੱਖਾਂ ਵਿਰੁੱਧ ਨਫਰਤ ਦਾ ਪ੍ਰਚਾਰ: ਸਿੱਖ ਫੈਡਰੇਸ਼ਨ ਯੂਕੇ

ਸਰਨਾ ਦਾ ਤਰਲੋਚਨ ਸਿੰਘ ਨੂੰ ਕਿਹਾ– ‘ਸੱਤਾ ਦੀ ਢਾਲ ਬਣਨੀ ਬੰਦ ਕਰੋ

ਬਾਦਲ ਦਲ ਹਮੇਸ਼ਾ ਪੰਥਕ ਸੰਸਥਾਵਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਦਾ ਰਿਹਾ - ਹਰਮੀਤ ਸਿੰਘ ਕਾਲਕਾ

ਪੈਰਿਸ ਵਿੱਚ ‘ਮਨੁੱਖੀ ਅਧਿਕਾਰ ਸੈਮੀਨਾਰ-2026’ ਦਾ ਆਯੋਜਨ, ਸਿੱਖ ਕੌਮੀ ਮਸਲਿਆਂ ਦੇ ਨਾਲ ਮਨੁੱਖੀ ਅਧਿਕਾਰਾਂ ’ਤੇ ਗੂੰਜੀ ਤਿੱਖੀ ਆਵਾਜ਼

ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਸਿੱਖੀ ਦੇ ਪ੍ਰਚਾਰ ਲਈ ਮਿਲ ਬੈਠੇ ਐਡਵੋਕੇਟ ਜੀਵਨ ਸਿੰਘ ਤਾਮਿਲ ਤੇ ਰਤਿੰਦਰ ਸਿੰਘ ਇੰਦੌਰ

ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਤਖ਼ਤ ਸ੍ਰੀ ਪਟਨਾ ਸਾਹਿਬ ਵਾਲਾ ਮਿਊਜ਼ੀਅਮ