BREAKING NEWS
ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਪੰਜਾਬ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 18, 2026 07:23 PM


ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਤੇ ਭਾਈ ਬਲਰਾਜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਦੌਰਾਨ ਕਥਾਵਾਚਕ ਭਾਈ ਵਿਸਾਲ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਕਮ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ ਸਮੇਤ ਸੰਗਤਾਂ ਹਾਜਰ ਸਨ।

Have something to say? Post your comment

 
 
 
 

ਪੰਜਾਬ

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ, ਵੀਡੀਓ ਵਿੱਚ 1,191 ਫਰੇਮ ਇੱਕ ਵੀ ਫਰੇਮ ਮੇਰੇ  ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਮਾਨ

ਖਸਤਾਹਾਲ ਸੜਕ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ ਕਾਰਜਕਾਰੀ ਅਧਿਕਾਰੀ ਨਾਲ ਕੀਤੀ ਮੁਲਾਕਾਤ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ ਦੇ ਟਕਸਾਲੀ ਆਗੂਆਂ ਵੱਲੋਂ ਅਕਾਲੀ ਦਲ ਪੁਨਰ-ਸੁਰਜੀਤ ਨੂੰ ਮਿਲਿਆ ਵੱਡਾ ਹੁੰਗਾਰਾ-ਗਿਆਨੀ ਹਰਪ੍ਰੀਤ ਸਿੰਘ

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ

ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂ

ਬਰਾਮਦ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ