BREAKING NEWS
ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਪੰਜਾਬ

ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ

ਕੌਮੀ ਮਾਰਗ ਬਿਊਰੋ | June 18, 2026 07:25 PM


ਲੁਧਿਆਣਾ- ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਅੱਜ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਅੰਦਰ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਆਪਣੀਆਂ ਹਾਜ਼ਰੀਆਂ ਭਰ ਕੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਸ਼ਹੀਦੀ ਪੁਰਬ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਪ੍ਰਚਾਰਕ ਕੀਰਤਨੀਏ ਭਾਈ
ਭਾਈ ਨੌਨਿਹਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥਿਆਂ ਸਮੇਤ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਨੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਆਉ, ਅਸੀਂ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਤੇ ਸ਼ਹੀਦੀ ਫ਼ਲਸਫ਼ੇ ਨੂੰ ਹਿਰਦਿਆਂ ਵਿਚ ਵਸਾ ਕੇ ਲੋਕਾਈ ਦੀ ਸੇਵਾ ਵਿੱਚ ਜੁਟ ਜਾਈਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ , ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਇਸ ਦੌਰਾਨ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।ਜਿਸ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸੰਗਤਾਂ ਨੂੰ ਜਲ ਛਕਾਉਣ ਦੀ ਸੇਵਾ ਵੀ ਕੀਤੀ।ਇਸ ਮੌਕੇ ਸ. ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਬੰਸ ਸਿੰਘਰਾਜਾ, ਪਰਮਜੀਤ ਸਿੰਘ ਸੇਠੀ, ਹਰਮਿੰਦਰ ਸਿੰਘ ਕੋਹਲੀ ਅਵਤਾਰ ਸਿੰਘ ਬੀ.ਕੇ, ਸੁਰਿੰਦਰਪਾਲ ਸਿੰਘ ਭੁਟੀਆਣੀ , ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਸੁਖਵਿੰਦਰ ਸਿੰਘ ਹੈਪੀ , ਨਰਿੰਦਰਪਾਲ ਸਿੰਘ ਕਥੂਰੀਆਂ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ, ਵੀਡੀਓ ਵਿੱਚ 1,191 ਫਰੇਮ ਇੱਕ ਵੀ ਫਰੇਮ ਮੇਰੇ  ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਮਾਨ

ਖਸਤਾਹਾਲ ਸੜਕ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ ਕਾਰਜਕਾਰੀ ਅਧਿਕਾਰੀ ਨਾਲ ਕੀਤੀ ਮੁਲਾਕਾਤ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ ਦੇ ਟਕਸਾਲੀ ਆਗੂਆਂ ਵੱਲੋਂ ਅਕਾਲੀ ਦਲ ਪੁਨਰ-ਸੁਰਜੀਤ ਨੂੰ ਮਿਲਿਆ ਵੱਡਾ ਹੁੰਗਾਰਾ-ਗਿਆਨੀ ਹਰਪ੍ਰੀਤ ਸਿੰਘ

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂ

ਬਰਾਮਦ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ