BREAKING NEWS
ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਪੰਜਾਬ

ਖਸਤਾਹਾਲ ਸੜਕ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ ਕਾਰਜਕਾਰੀ ਅਧਿਕਾਰੀ ਨਾਲ ਕੀਤੀ ਮੁਲਾਕਾਤ

ਕੌਮੀ ਮਾਰਗ ਬਿਊਰੋ | June 18, 2026 09:13 PM

ਖਰੜ-ਸ਼ੈਮਰੋਕ ਸਕੂਲ ਤੋਂ ਜੋਸਨ ਹਾਈਟ, ਸਵਾਲਿਕ ਹੋਮਜ਼ ਹੁੰਦੀ ਹੋਈ ਰਿਚ ਹੋਡਲ ਤੱਕ ਜਾਣ ਵਾਲੀ ਮੁੱਖ ਸੜਕ ਪਿਛਲੇ ਲੰਮੇ ਸਮੇਂ ਤੋਂ ਬੇਹੱਦ ਖ਼ਰਾਬ ਹਾਲਤ ਵਿੱਚ ਹੈ। ਸੜਕ ਦੀ ਹਾਲਤ ਐਨੀ ਖਸਤਾ ਹੋ ਚੁੱਕੀ ਹੈ ਕਿ ਇੱਥੋਂ ਕਿਸੇ ਮਰੀਜ਼ ਨੂੰ ਐਂਬੂਲੈਂਸ ਵਿੱਚ ਲੈ ਕੇ ਜਾਣਾ ਵੀ ਬੇਹੱਦ ਮੁਸ਼ਕਿਲ ਹੋ ਗਿਆ ਹੈ। ਇਸ ਗੰਭੀਰ ਸਮੱਸਿਆ ਦੇ ਹੱਲ ਲਈ ਅੱਜ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਸ਼੍ਰੀ ਅਸ਼ੋਕ ਪਥਰੀਆ ਜੀ ਨੇ ਇਲਾਕਾ ਨਿਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਦੱਸਣ ਲਈ ਆਪਣੇ ਦਫ਼ਤਰ ਵਿਖੇ ਬੁਲਾਇਆ।

ਇਸ ਮੁਲਾਕਾਤ ਦੌਰਾਨ ਇਲਾਕੇ ਦੇ ਪ੍ਰਤੀਨਿਧੀਆਂ ਵਜੋਂ ਪਰਵਿੰਦਰ ਕੁਮਾਰ ਪ੍ਰਧਾਨ ਮਦਨਜੀਤ ਸਿੰਘ ਜਨਰਲ ਸਕੱਤਰ ਨਵਕਿਰਨ ਕੌਰ, ਸੁਖਵਿੰਦਰ ਕੌਰ, ਵਿਕਰਮਜੀਤ ਸਿੰਘ ਸੱਚਦੇਵ (ਜੋਸਨ ਹਾਈਟ) ਅਤੇ ਅਰੁਣ ਸ਼ਰਮਾ (ਸ਼ਿਵਾਲਿਕ ਸਿਟੀ) ਵਿਸ਼ੇਸ਼ ਤੌਰ 'ਤੇ ਪਹੁੰਚੇ। ਇਹ  ਪਹਿਲਾਂ ਵੀ ਇਲਾਕੇ ਦੀਆਂ ਸਮੱਸਿਆਵਾਂ ਨੂੰ ਬਿਹਤਰ ਕਰਨ ਲਈ ਕਾਫੀ ਸਮੇਂ ਤੋਂ ਸੰਘਰਸ਼ ਕਰਦੇ ਰਹੇ ਹਨ। ਪ੍ਰਤੀਨਿਧੀਆਂ ਨੇ ਮੁੱਖ ਤੌਰ 'ਤੇ ਸੜਕ ਦੇ ਨਿਰਮਾਣ ਦੀ ਮੰਗ ਰੱਖੀ ਅਤੇ ਇਸ ਦੇ ਨਾਲ ਹੀ ਇਲਾਕੇ ਵਿੱਚ ਅਵਾਰਾ ਕੁੱਤਿਆਂ ਦੀ ਭਰਮਾਰ, ਕੂੜੇ-ਕਰਕਟ ਦੇ ਢੇਰ ਅਤੇ ਨਾਜਾਇਜ਼ ਕਬਜ਼ਿਆਂ ਅਤੇ ਲੀਕ ਕਰਦੇ ਕਨੈਕਸ਼ਨ (ਐਨਕਰੋਚਮੈਂਟ) ਵਰਗੀਆਂ ਗੰਭੀਰ ਸਮੱਸਿਆਵਾਂ ਤੋਂ ਵੀ ਅਧਿਕਾਰੀ ਨੂੰ ਜਾਣੂ ਕਰਵਾਇਆ। 

 ਮੀਟਿੰਗ ਦੌਰਾਨ ਮੌਕੇ 'ਤੇ ਮੌਜੂਦ ਜੇ.ਈ. ਐਸ.ਡੀ.ਓ.  ਅਤੇ ਹੋਰ ਸਬੰਧਤ ਅਫ਼ਸਰਾਂ ਨੂੰ ਨਿਰਦੇਸ਼ ਦਿੰਦੇ ਹੋਏ ਕਾਰਜਕਾਰੀ ਅਧਿਕਾਰੀ  ਨੇ ਸਾਰੀਆਂ ਸਮੱਸਿਆਵਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ:ਇੱਕ ਦਿਨ ਦੇ ਅੰਦਰ-ਅੰਦਰ* ਮੌਕੇ ਦਾ ਨਿਰੀਖਣ ਕੀਤਾ ਜਾਵੇ, 7- ਦਿਨਾਂ ਦੇ ਅੰਦਰ-ਅੰਦਰ ਕੰਮ ਨਾਲ ਸਬੰਧਤ ਸਾਰੀ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾਵੇ, 10 ਦਿਨਾਂ ਦੇ ਅੰਦਰ ਅੰਦਰ ਟੈਂਡਰ ਅਤੇ ਦੂਸਰੀ ਕਾਰਵਾਈਆਂ ਪੂਰੀ ਕਰਕੇ ਕੰਮ ਸੜਕ ਦੀ ਮੁਰੰਮਤ ਅਤੇ ਬਾਕੀ ਸਮੱਸਿਆਵਾਂ ਦੇ ਹੱਲ ਲਈ ਕੰਮ ਜਲਦੀ ਤੋਂ ਜਲਦੀ ਸ਼ੁਰੂ ਕਰਵਾਇਆ ਜਾਵੇ।
ਕਾਰਜਕਾਰੀ ਅਧਿਕਾਰੀ ਸ਼੍ਰੀ ਅਸ਼ੋਕ ਪਥਰੀਆ ਜੀ ਵੱਲੋਂ ਦਿਖਾਈ ਗਈ ਮੁਸਤੈਦੀ ਅਤੇ ਤੁਰੰਤ ਦਿੱਤੀਆਂ ਹਦਾਇਤਾਂ ਤੋਂ ਬਾਅਦ ਹੁਣ ਇਲਾਕਾ ਨਿਵਾਸੀਆਂ ਵਿੱਚ ਆਸ ਜਗੀ ਹੈ ਕਿ ਇਸ ਖ਼ਰਾਬ ਸੜਕ ਦਾ ਨਿਰਮਾਣ ਅਤੇ ਹੋਰ ਮੁਸ਼ਕਿਲਾਂ ਦਾ ਹੱਲ ਬਹੁਤ ਜਲਦ ਹੋ ਜਾਵੇਗਾ।

Have something to say? Post your comment

 
 
 
 

ਪੰਜਾਬ

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ, ਵੀਡੀਓ ਵਿੱਚ 1,191 ਫਰੇਮ ਇੱਕ ਵੀ ਫਰੇਮ ਮੇਰੇ  ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਮਾਨ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ ਦੇ ਟਕਸਾਲੀ ਆਗੂਆਂ ਵੱਲੋਂ ਅਕਾਲੀ ਦਲ ਪੁਨਰ-ਸੁਰਜੀਤ ਨੂੰ ਮਿਲਿਆ ਵੱਡਾ ਹੁੰਗਾਰਾ-ਗਿਆਨੀ ਹਰਪ੍ਰੀਤ ਸਿੰਘ

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂ

ਬਰਾਮਦ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ