BREAKING NEWS
ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾਡਾ. ਬਲਜੀਤ ਕੌਰ ਨੇ ਕਿਹਾ, ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਵਰਗਾਂ ਦੇ ਨੌਜਵਾਨਾਂ ਨੂੰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਕਰੀਅਰ ਬਣਾਉਣ ਦਾ ਮਿਲੇਗਾ ਮੌਕਾ

ਸੰਸਾਰ

ਪੰਜਾਬੀ ਬੋਲੀ ਰਮਜ਼ਾਂ, ਰੁਕਾਵਟਾਂ ਤੇ ਰਾਹ ਪੁਸਤਕ ਇੰਗਲੈਂਡ ਵਿੱਚ ਲੇਖਕ ਪਾਠਕ ਮੰਚ ਵੱਲੋਂ ਲੋਕ ਅਰਪਣ

ਗੁਰਭਜਨ ਗਿੱਲ / ਕੌਮੀ ਮਾਰਗ ਬਿਊਰੋ | June 18, 2026 11:26 PM

ਲੁਧਿਆਣਾ-ਵਿਸ਼ਵ ਪੰਜਾਬੀ ਸਭਾ ਬਰੈਮਪਟਨ(ਕੈਨੇਡਾ) ਵੱਲੋਂ ਪ੍ਰਕਾਸ਼ਿਤ ਪੁਸਤਕ ਪੰਜਾਬੀ ਬੋਲੀ, ਰਮਜ਼ਾਂ ਰੁਕਾਵਟਾਂ ਤੇ ਰਾਹ ਨੂੰ ਲੇਖਕ ਪਾਠਕ ਮੰਚ ਸਲੋਹ (ਇੰਗਲੈਂਡ) ਵੱਲੋਂ ਲੋਕ ਅਰਪਣ ਕੀਤਾ ਗਿਆ। ਡਾ. ਦਲਬੀਰ ਸਿੰਘ ਕਥੂਰੀਆ ਦੀ ਸਰਪ੍ਰਸਤੀ ਹੇਠ ਡਾ. ਆਤਮਜੀਤ ਤੇ ਗੁਰਭਜਨ ਗਿੱਲ ਦੀ ਸੰਪਾਦਨਾ ਹੇਠ ਪ੍ਰਕਾਸ਼ਿਤ ਇਸ ਵੱਡ ਆਕਾਰੀ ਪੁਸਤਕ ਨੂੰ ਹਰਜੀਤ ਅਟਵਾਲ, ਮਹਿੰਦਰਪਾਲ ਸਿੰਘ ਧਾਲੀਵਾਲ, ਭਜਨ ਕੌਰ ਧਾਲੀਵਾਲ, ਰਾਜਿੰਦਰਜੀਤ, ਨੁਜ਼ਹਤ ਅੱਬਾਸ, ਅਜ਼ੀਮ ਸ਼ੇਖਰ, ਡਾ. ਅਮਰ ਜਯੋਤੀ, ਰਣਜੀਤ ਧੀਰ, ਰੂਪ ਦੇਵਿੰਦਰ ਕੌਰ, ਮਨਜੀਤ ਕੌਰ ਪੱਡਾ, ਗੁਰਨਾਮ ਸਿੰਘ ਗਰੇਵਾਲ ਅਤੇ ਸੁਰਿੰਦਰ ਮਹੇਸ਼ਵਰੀ ਨੇ ਲੋਕ ਅਰਪਨ ਕੀਤਾ।
ਇਸ ਪੁਸਤਕ ਬਾਰੇ ਜਾਣਕਾਰੀ ਦੇਦਿਆਂ ਅਮਰੀਕਾ ਤੋਂ ਸ, ਉਜਾਗਰ ਸਿੰਘ ਨੇ ਲਿਖ ਭੇਜਿਆ ਹੈ ਕਿ ਇਹ ਇਤਿਹਾਸਕ ਦਸਤਾਵੇਜ਼ ਸੰਸਾਰ ਦੇ ਲਗਪਗ 130 ਦੇਸ਼ਾਂ ਵਿੱਚ ਬੋਲੀ ਜਾਂਦੀ ਪੰਜਾਬੀ ਬੋਲੀ ਬਾਰੇ ਅਰਿਮ ਦਸਤਾਵੇਜ਼ ਹੈ।
ਪੰਜਾਬੀ ਬੋਲੀ ਨਾਲ ਸਾਡਾ ਸਭਿਆਚਾਰ, ਵਿਰਸਾ ਅਤੇ ਪਛਾਣ ਜੁੜੇ ਹੋਏ ਹਨ। ਇਸ ਕਰਕੇ ਪੰਜਾਬੀ ਬੋਲੀ ਦੀ ਹੋਂਦ ਨੂੰ ਬਚਾਉਣਾ ਅਤਿਅੰਤ ਜ਼ਰੂਰੀ ਹੈ। ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਵੱਖਰੇ ਕਰਕੇ ਨਹੀਂ ਵੇਖਿਆ ਜਾ ਸਕਦਾ। ਇੰਗਲੈਂਡ ਵਿੱਚ ਚੌਥੇ ਤੇ ਕੈਨੇਡਾ ਵਿੱਚ ਪੰਜਵੇਂ ਨੰਬਰ ਤੇ ਪੰਜਾਬੀ ਬੋਲੀ ਜਾਂਦੀ ਹੈ। ਵਿਸ਼ਵ ਪੰਜਾਬੀ ਕਾਨਫਰੰਸਾਂ 1980 ਤੋਂ ਸ਼ੁਰੂ ਹੋਈਆਂ ਤੇ ਲਗਾਤਾਰ ਹੋ ਰਹੀਆਂ ਹਨ, ਪ੍ਰੰਤੂ ਇਨ੍ਹਾਂ ਕਾਨਫ਼ਰੰਸਾਂ ਦੇ ਕੀਤੇ ਭਾਵੇਂ ਕੋਈ ਸਾਰਥਿਕ ਨਤੀਜੇ ਨਜ਼ਰ ਨਹੀਂ ਆਏ ਪਰ ਵਿਸ਼ਵ ਪੰਜਾਬੀ ਸਭਾ ਬਰੈਂਮਟਨ ਕੈਨੇਡਾ ਦੇ ਰੂਹੇ ਰਵਾਂ ਡਾ.ਦਲਬੀਰ ਸਿੰਘ ਕਥੂਰੀਆ ਨੇ ਆਪਣੀ ਸੰਸਥਾ ਰਾਹੀਂ ‘ਪੰਜਾਬੀ ਬੋਲੀ ਰਮਜ਼ਾਂ, ਰੁਕਾਵਟਾਂ ਤੇ ਰਾਹ’ ਪੁਸਤਕ ਪ੍ਰਕਾਸ਼ਿਤ ਕਰਕੇ ਇਸ ਮੰਚ ਦਾ ਸਦਉਪਯੋਗ ਕੀਤਾ ਹੈ। ਪੰਜਾਬੀ ਦੇ ਸੁਪ੍ਰਸਿੱਧ ਵਿਦਵਾਨਾਂ ਆਤਮਜੀਤ ਅਤੇ ਗੁਰਭਜਨ ਗਿੱਲ ਨੇ ‘ਪੰਜਾਬੀ ਬੋਲੀ ਰਮਜ਼ਾਂ, ਰੁਕਾਵਟਾਂ ਤੇ ਰਾਹ’ ਪੁਸਤਕ ਦੀ ਸੰਪਾਦਨਾ ਕਰਕੇ ਪੰਜਾਬੀ ਬੋਲੀ ਨੂੰ ਪ੍ਰਫ਼ੁੱਲਤ ਕਰਨ ਲਈ ਸ਼ਲਾਘਾਯੋਗ ਉਦਮ ਕੀਤਾ ਹੈ। ਇਸ ਪੁਸਤਕ ਵਿੱਚ ਪੰਜਾਬੀ ਬੋਲੀ ਦੇ ਤਿੰਨ ਦਰਜਨ ਦੇਸ਼ ਵਿਦੇਸ਼ ਦੇ ਵਿਦਵਾਨਾ ਦੇ ਖੋਜ ਭਰਪੂਰ ਲੇਖ ਸ਼ਾਮਲ ਕੀਤੇ ਗਏ ਹਨ।

Have something to say? Post your comment

 
 
 
 

ਸੰਸਾਰ

ਸਰੀ 'ਚ ਉਭਰਦੇ ਨੌਜਵਾਨ ਸ਼ਾਇਰਾਂ ਨੇ ਉਸਤਾਦ ਤਜੰਮੁਲ ਕਲੀਮ ਦੀ ਯਾਦ 'ਚ ਸਜਾਈ ਯਾਦਗਾਰੀ ਮਹਿਫ਼ਿਲ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਇਜਰਾਇਲ ਅਤੇ ਲੇਬਨਾਨ ਦੇ ਵਿੱਚ ਅਮਰੀਕਾ ਦੀ ਵਿਚੋਲਗੀ ਨਾਲ ਯੁੱਧ ਵਿਰਾਮ ਉੱਤੇ ਬਣੀ ਸਹਿਮਤੀ

ਈਰਾਨੀ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਹੋਣ ਤੱਕ ਅਮਰੀਕਾ ਨਾਲ ਕੋਈ ਸਮਝੌਤਾ ਨਹੀਂ - ਬਾਘੇਰ ਗਾਲਿਬਾਫ

ਈਰਾਨ ਨੇ ਅਮਰੀਕੀ ਡਰੋਨ ਨੂੰ ਡੇਗਣ ਦਾ ਕੀਤਾ ਦਾਅਵਾ - ਖਾੜੀ ਖੇਤਰ ਵਿੱਚ ਤਣਾਅ ਗਿਆ ਵਧ 

ਗ਼ਜ਼ਲ ਮੰਚ ਸਰੀ ਵੱਲੋਂ ਰਚਾਈ ਸੁਰੀਲੀ ਸੰਗੀਤਕ ਸ਼ਾਮ ਨੂੰ ਸੈਂਕੜੇ ਸਰੋਤਿਆਂ ਨੇ ਰੂਹ ਨਾਲ ਮਾਣਿਆ

ਸਰੀ ਦੇ ਮੇਅਰ ਲਈ ਕੰਸਰਵੇਟਿਵ ਉਮੀਦਵਾਰ ਹੋਨਵੀਰ ਸਿੰਘ ਰੰਧਾਵਾ ਨੇ ਪਾਣੀ ਦੇ ਬਿੱਲ 50% ਘਟਾਉਣ ਦਾ ਵਾਅਦਾ ਕੀਤਾ

ਪੰਜਾਬ ਦੇ ਆਰਮੀ ਸਕੂਲਾਂ ਵਿਚ ਪੰਜਾਬੀ ਦੀ ਥਾਂ ਸੰਸਕ੍ਰਿਤ ਲਾਜ਼ਮੀ ਕਰਨ ਦੇ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ

ਅਰਪਨ ਲਿਖਾਰੀ ਸਭਾ ਕੈਲਗਰੀ ਦੀ ਮਾਸਿਕ ਮੀਟਿੰਗ: ਸਾਹਿਤਕ ਰਚਨਾਵਾਂ ਅਤੇ ਇਤਿਹਾਸਕ ਚਰਚਾ ਨਾਲ ਭਰਪੂਰ ਰਹੀ

ਤਰਕਸ਼ੀਲ ਕਲਚਰ ਸੁਸਾਇਟੀ ਸਰੀ ਯੂਨਿਟ ਦੀ ਚੋਣ: ਜਸਵਿੰਦਰ ਸਿੰਘ ਹੇਅਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ