BREAKING NEWS
ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | June 19, 2026 07:09 PM

ਚੰਡੀਗੜ੍ਹ- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਵਤਨ ਭੇਜਿਆ ਗਿਆ ਹੈ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਪਰਿਵਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਬੱਚੇ ਸਾਲ 2023 ਦੌਰਾਨ ਸਰਹੱਦੀ ਖੇਤਰ ਵਿੱਚ ਮਿਲੇ ਸਨ, ਜਿਸ ਉਪਰੰਤ ਬਾਲ ਭਲਾਈ ਕਮੇਟੀਆਂ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪੰਜਾਬ ਦੇ ਬਾਲ ਘਰਾਂ ਵਿੱਚ ਸੁਰੱਖਿਆ ਅਤੇ ਦੇਖਭਾਲ ਲਈ ਰੱਖਿਆ ਗਿਆ। ਇਸ ਦੌਰਾਨ ਬੱਚਿਆਂ ਦੀ ਸਿੱਖਿਆ, ਸਿਹਤ, ਕੌਂਸਲਿੰਗ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਉਹ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਵਿੱਚ ਰਹਿ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੰਗਲਾਦੇਸ਼ ਹਾਈ ਕਮਿਸ਼ਨ, ਵਿਦੇਸ਼ ਮੰਤਰਾਲਾ, ਭਾਰਤ ਸਰਕਾਰ ਅਤੇ ਹੋਰ ਸਬੰਧਤ ਏਜੰਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੀ ਪਛਾਣ ਅਤੇ ਉਨ੍ਹਾਂ ਦੇ ਪਰਿਵਾਰਾਂ ਬਾਰੇ ਲੋੜੀਂਦੀ ਪੁਸ਼ਟੀ ਕਰਨ ਉਪਰੰਤ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਸਫਲਤਾਪੂਰਵਕ ਪੂਰੀਆਂ ਕੀਤੀਆਂ ਗਈਆਂ। ਇਸ ਉਪਰੰਤ 5 ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਬੰਗਲਾਦੇਸ਼ ਭੇਜਿਆ ਗਿਆ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚੇ ਨੂੰ ਆਪਣੇ ਪਰਿਵਾਰ ਦੇ ਪਿਆਰ, ਸੁਰੱਖਿਆ ਅਤੇ ਆਪਣੇਪਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਲਈ ਆਪਣੇ ਪਰਿਵਾਰ ਨਾਲ ਮੁੜ ਮਿਲਾਪ ਜ਼ਿੰਦਗੀ ਦੇ ਸਭ ਤੋਂ ਖੁਸ਼ਗਵਾਰ ਅਤੇ ਯਾਦਗਾਰ ਪਲਾਂ ਵਿੱਚੋਂ ਇੱਕ ਹੁੰਦਾ ਹੈ। ਪੰਜਾਬ ਸਰਕਾਰ ਅਜਿਹੇ ਹਰ ਬੱਚੇ ਦੇ ਸਰਵੋਤਮ ਹਿੱਤਾਂ ਦੀ ਰੱਖਿਆ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਕੋਈ ਬੱਚਾ ਆਪਣੇ ਪਰਿਵਾਰ ਨਾਲ ਮੁੜ ਜੁੜਦਾ ਹੈ ਤਾਂ ਇਹ ਸਿਰਫ਼ ਇੱਕ ਪਰਿਵਾਰ ਦੀ ਖੁਸ਼ੀ ਨਹੀਂ ਹੁੰਦੀ, ਸਗੋਂ ਮਨੁੱਖਤਾ, ਕਰੁਣਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਵੀ ਜਿੱਤ ਹੁੰਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰੱਖੇਗੀ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ’ਤੇ ਮੁੱਖ ਮੰਤਰੀ ਦੀ ਸਖ਼ਤ ਨਿਖੇਧੀ

ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ

ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂ

ਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ

ਪੁਨਰ ਸੁਰਜੀਤ ਅਕਾਲੀ ਦਲ  ਚੰਡੀਗੜ੍ਹ ਇਕਾਈ ਵੱਲੋਂ ਭਾਜਪਾ ਪ੍ਰਧਾਨ ਜਤਿੰਦਰ ਮਲਹੋਤਰਾ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ

ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ, ਵੀਡੀਓ ਵਿੱਚ 1,191 ਫਰੇਮ ਇੱਕ ਵੀ ਫਰੇਮ ਮੇਰੇ  ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਮਾਨ