BREAKING NEWS
ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਨੈਸ਼ਨਲ

ਕਰਨਪ੍ਰਯਾਗ ਮਾਮਲੇ ਵਿੱਚ ਨਿਹੰਗ ਸਿੰਘਾਂ ਵਿਰੁੱਧ ਪੱਖਪਾਤੀ ਕਾਰਵਾਈ ਖ਼ਿਲਾਫ਼ ਸਖ਼ਤ ਇਤਰਾਜ਼: ਪਰਮਜੀਤ ਸਿੰਘ ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 19, 2026 07:23 PM

ਨਵੀਂ ਦਿੱਲੀ - ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਤਿੰਨ ਨਿਹੰਗ ਸਿੰਘਾਂ ਉੱਤੇ ਗੰਭੀਰ ਅਤੇ ਗੈਰ-ਜ਼ਮਾਨਤੀ ਧਾਰਾਵਾਂ ਲਗਾ ਕੇ ਕੀਤੀਆਂ ਗ੍ਰਿਫ਼ਤਾਰੀਆਂ ਦਾ ਅਸੀਂ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦੇ ਹਾਂ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਸਾਹਮਣੇ ਆਈਆਂ ਵੀਡੀਓਜ਼ ਸਪੱਸ਼ਟ ਕਰਦੀਆਂ ਹਨ ਕਿ ਇਹ ਕੋਈ ਇਕਤਰਫ਼ਾ ਘਟਨਾ ਨਹੀਂ ਸੀ, ਸਗੋਂ ਦੋਵਾਂ ਪਾਸਿਆਂ ਵਿਚਾਲੇ ਹੋਈ ਝੜਪ ਦਾ ਮਾਮਲਾ ਹੈ। ਵੀਡੀਓ ਤੋਂ ਇਹ ਵੀ ਪ੍ਰਤੀਤ ਹੁੰਦਾ ਹੈ ਕਿ ਨਿਹੰਗ ਸਿੰਘਾਂ ਉੱਤੇ ਪਹਿਲਾਂ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਜਾਨ ਅਤੇ ਸਨਮਾਨ ਦੀ ਰੱਖਿਆ ਲਈ ਉਹਨਾਂ ਸ਼ਸਤ੍ਰਾਂ ਦਾ ਇਸਤੇਮਾਲ ਕੀਤਾ ਜਿਨ੍ਹਾਂ ਨੂੰ ਭਾਰਤੀ ਕਾਨੂੰਨ ਅਧੀਨ ਮਾਨਤਾ ਪ੍ਰਾਪਤ ਹੈ। ਓਨ੍ਹਾ ਕਿਹਾ ਜੇਕਰ ਪ੍ਰਸ਼ਾਸਨ ਸਿਰਫ਼ ਇੱਕ ਪੱਖ ਦੀ ਕਹਾਣੀ ਸੁਣ ਕੇ ਕਾਰਵਾਈ ਕਰੇਗਾ ਅਤੇ ਉਪਲਬਧ ਵੀਡੀਓ ਸਬੂਤਾਂ ਨੂੰ ਨਜ਼ਰਅੰਦਾਜ਼ ਕਰੇਗਾ, ਤਾਂ ਇਹ ਨਿਆਂ ਨਹੀਂ ਸਗੋਂ ਪੱਖਪਾਤ ਮੰਨਿਆ ਜਾਵੇਗਾ। ਅਸੀਂ ਉੱਤਰਾਖੰਡ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਭਰੇ ਲਹਿਜ਼ੇ ਵਿੱਚ ਅਪੀਲ ਕਰਦੇ ਹਾਂ ਕਿ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਤੱਥਾਂ ਅਧਾਰਿਤ ਜਾਂਚ ਕਰਵਾਈ ਜਾਵੇ ਅਤੇ ਦੋਵਾਂ ਧਿਰਾਂ ਦੀ ਭੂਮਿਕਾ ਦਾ ਬਰਾਬਰ ਮੁਲਾਂਕਣ ਕੀਤਾ ਜਾਵੇ। ਓਨ੍ਹਾ ਕਿਹਾ ਨਿਆਂ ਦਾ ਮਾਪਦੰਡ ਇੱਕੋ ਹੋਣਾ ਚਾਹੀਦਾ ਹੈ, ਨਹੀਂ ਤਾਂ ਦੇਸ਼ ਭਰ ਦੀ ਸਿੱਖ ਸੰਗਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਕਾਨੂੰਨੀ ਤੇ ਲੋਕਤਾਂਤਰਿਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰੇਗੀ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਉੱਤਰਾਖੰਡ ਭੇਜੇਗੀ ਉੱਚ ਪੱਧਰੀ ਵਫ਼ਦ, ਸਿੱਖ ਸ਼ਰਧਾਲੂਆਂ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ  ਦੁਰਵਿਵਹਾਰ ਦੇ ਮਾਮਲੇ 'ਤੇ ਮੁੱਖ ਮੰਤਰੀ  ਧਾਮੀ ਨੂੰ ਸਰਨਾ ਨੇ ਲਿਖਿਆ ਪੱਤਰ

ਲੁਧਿਆਣਾ ਵਿੱਚ 21 ਜੂਨ ਨੂੰ ਬਹੁਜਨ ਦ੍ਰਾਵਿੜਾ ਭਾਈਚਾਰੇ ਦੀ ਹੋਵੇਗੀ ਅਹਿਮ ਮੀਟਿੰਗ: ਜੀਵਨ ਸਿੰਘ ਤਾਮਿਲ

ਦੇਸ਼ ਹਿੱਤ ਵਿੱਚ ਕੀਰ ਸਟਾਰਮਰ ਤੁਰੰਤ ਅਸਤੀਫਾ ਦੇਣ, ਐਂਡੀ ਬਰਨਹਮ ਦੀ ਅਗਵਾਈ ਹੁਣ ਲਾਜ਼ਮੀ: ਸਿੱਖ ਫੈਡਰੇਸ਼ਨ ਯੂਕੇ

ਸਰਨਾ ਵੱਲੋਂ ਮਰਦਾਨ ਦੇ ਗੁਰਦੁਆਰੇ ਵਿੱਚ ਸੇਵਾਦਾਰ ਜੋੜੇ ਦੇ ਕਤਲ ਦੀ ਸਖ਼ਤ ਨਿੰਦਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦੀ ਮੰਗ: ਇੰਦਰਜੀਤ ਸਿੰਘ ਵਿਕਾਸਪੁਰੀ

ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਤਖ਼ਤ ਪਟਨਾ ਸਾਹਿਬ ਦੇ ਸਖ਼ਤ ਰੁਖ ਅੱਗੇ ਝੁਕਿਆ ਰੇਲਵੇ ਪ੍ਰਸ਼ਾਸਨ