BREAKING NEWS
ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਨੈਸ਼ਨਲ

ਲੁਧਿਆਣਾ ਵਿੱਚ 21 ਜੂਨ ਨੂੰ ਬਹੁਜਨ ਦ੍ਰਾਵਿੜਾ ਭਾਈਚਾਰੇ ਦੀ ਹੋਵੇਗੀ ਅਹਿਮ ਮੀਟਿੰਗ: ਜੀਵਨ ਸਿੰਘ ਤਾਮਿਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 19, 2026 07:26 PM

ਨਵੀਂ ਦਿੱਲੀ- ਬਹੁਜਨ ਦ੍ਰਾਵਿੜਾ ਭਾਈਚਾਰੇ ਵੱਲੋਂ 21 ਜੂਨ 2026 ਨੂੰ ਸਵੇਰੇ 10 ਵਜੇ ਡਾ. ਬੀ.ਆਰ. ਅੰਬੇਡਕਰ ਭਵਨ, ਜਲੰਧਰ ਬਾਈਪਾਸ ਨੇੜੇ, ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਇਕੱਠ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਮਾਜਿਕ ਬਦਲਾਅ, ਆਰਥਿਕ ਸਸ਼ਕਤੀਕਰਨ ਅਤੇ ਮਾਨਯਵਰ ਕਾਂਸ਼ੀਰਾਮ ਦੇ ਵਿਚਾਰਾਂ ਨੂੰ ਦੁਬਾਰਾ ਮਜ਼ਬੂਤ ਕਰਨਾ ਹੈ। ਇਸ ਮੌਕੇ ਬਹੁਜਨ ਦ੍ਰਾਵਿੜਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਾਮਿਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੀਟਿੰਗ ਦੌਰਾਨ ਪੰਜਾਬ ਵਿੱਚ ਮਾਨਯਵਰ ਕਾਂਸ਼ੀਰਾਮ ਅੰਦੋਲਨ ਨੂੰ ਨਵੀਂ ਦਿਸ਼ਾ ਦੇਣ, ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਅਤੇ ਬਹੁਜਨ ਸਮਾਜ ਦੀ ਰਾਜਨੀਤਿਕ ਏਕਤਾ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਆਯੋਜਕਾਂ ਅਨੁਸਾਰ ਇਹ ਸਮਾਗਮ ਬਹੁਜਨ ਦ੍ਰਾਵਿੜਾ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਇੱਕ ਮੰਚ 'ਤੇ ਲਿਆਉਣ ਅਤੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਮੁੱਦਿਆਂ 'ਤੇ ਸਾਂਝੀ ਸੋਚ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ। ਵੱਡੀ ਗਿਣਤੀ ਵਿੱਚ ਸਮਾਜਿਕ ਕਾਰਕੁਨਾਂ, ਬੁੱਧੀਜੀਵੀਆਂ ਅਤੇ ਨੌਜਵਾਨਾਂ ਦੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਸਮਾਗਮ ਸਬੰਧੀ ਹੋਰ ਜਾਣਕਾਰੀ ਲਈ ਕਨਵੀਨਰ ਤਿਰਥ ਸਿੰਘ ਅਤੇ ਪ੍ਰੋਗਰਾਮ ਆਰਗੇਨਾਈਜ਼ਰ ਐਡਵੋਕੇਟ ਜਸਵੀਰ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ। "ਸਮਾਜਿਕ ਬਦਲਾਅ ਲਈ ਏਕਤਾ" ਦੇ ਸੰਦੇਸ਼ ਨਾਲ ਬਹੁਜਨ ਦ੍ਰਾਵਿੜਾ ਭਾਈਚਾਰੇ ਨੂੰ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਉੱਤਰਾਖੰਡ ਭੇਜੇਗੀ ਉੱਚ ਪੱਧਰੀ ਵਫ਼ਦ, ਸਿੱਖ ਸ਼ਰਧਾਲੂਆਂ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ  ਦੁਰਵਿਵਹਾਰ ਦੇ ਮਾਮਲੇ 'ਤੇ ਮੁੱਖ ਮੰਤਰੀ  ਧਾਮੀ ਨੂੰ ਸਰਨਾ ਨੇ ਲਿਖਿਆ ਪੱਤਰ

ਦੇਸ਼ ਹਿੱਤ ਵਿੱਚ ਕੀਰ ਸਟਾਰਮਰ ਤੁਰੰਤ ਅਸਤੀਫਾ ਦੇਣ, ਐਂਡੀ ਬਰਨਹਮ ਦੀ ਅਗਵਾਈ ਹੁਣ ਲਾਜ਼ਮੀ: ਸਿੱਖ ਫੈਡਰੇਸ਼ਨ ਯੂਕੇ

ਕਰਨਪ੍ਰਯਾਗ ਮਾਮਲੇ ਵਿੱਚ ਨਿਹੰਗ ਸਿੰਘਾਂ ਵਿਰੁੱਧ ਪੱਖਪਾਤੀ ਕਾਰਵਾਈ ਖ਼ਿਲਾਫ਼ ਸਖ਼ਤ ਇਤਰਾਜ਼: ਪਰਮਜੀਤ ਸਿੰਘ ਵੀਰਜੀ

ਸਰਨਾ ਵੱਲੋਂ ਮਰਦਾਨ ਦੇ ਗੁਰਦੁਆਰੇ ਵਿੱਚ ਸੇਵਾਦਾਰ ਜੋੜੇ ਦੇ ਕਤਲ ਦੀ ਸਖ਼ਤ ਨਿੰਦਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦੀ ਮੰਗ: ਇੰਦਰਜੀਤ ਸਿੰਘ ਵਿਕਾਸਪੁਰੀ

ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਤਖ਼ਤ ਪਟਨਾ ਸਾਹਿਬ ਦੇ ਸਖ਼ਤ ਰੁਖ ਅੱਗੇ ਝੁਕਿਆ ਰੇਲਵੇ ਪ੍ਰਸ਼ਾਸਨ