BREAKING NEWS
ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਨੈਸ਼ਨਲ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ  ਦੁਰਵਿਵਹਾਰ ਦੇ ਮਾਮਲੇ 'ਤੇ ਮੁੱਖ ਮੰਤਰੀ  ਧਾਮੀ ਨੂੰ ਸਰਨਾ ਨੇ ਲਿਖਿਆ ਪੱਤਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 19, 2026 07:29 PM

ਨਵੀਂ ਦਿੱਲੀ-ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ ਕਥਿਤ ਪੁਲਿਸ ਜ਼ਿਆਦਤੀਆਂ ਅਤੇ ਪਰੇਸ਼ਾਨੀ ਪ੍ਰਤੀ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਆਪਣੇ ਪੱਤਰ ਵਿੱਚ ਸ ਸਰਨਾ ਨੇ ਕਿਹਾ ਕਿ ਦਹਾਕਿਆਂ ਤੋਂ ਲੱਖਾਂ ਸਿੱਖ ਸ਼ਰਧਾਲੂ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਦੇ ਆ ਰਹੇ ਹਨ ਅਤੇ ਸਥਾਨਕ ਲੋਕਾਂ ਤੇ ਯਾਤਰੀਆਂ ਵਿਚਕਾਰ ਹਮੇਸ਼ਾ ਆਪਸੀ ਸਤਿਕਾਰ ਦਾ ਮਾਹੌਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਨਪ੍ਰਯਾਗ ਇਲਾਕੇ ਵਿੱਚ ਵਾਪਰੀਆਂ ਹਾਲੀਆ ਘਟਨਾਵਾਂ ਤੋਂ ਬਾਅਦ ਸਿੱਖ ਸ਼ਰਧਾਲੂਆਂ ਨਾਲ ਕਥਿਤ ਤੌਰ 'ਤੇ ਕੀਤੇ ਗਏ ਦੁਰਵਿਵਹਾਰ ਅਤੇ ਭੇਦਭਾਵ ਦੀਆਂ ਰਿਪੋਰਟਾਂ ਚਿੰਤਾਜਨਕ ਹਨ। ਸ ਸਰਨਾ ਨੇ ਦੋਸ਼ ਲਾਇਆ ਕਿ ਕੁਝ ਸਿੱਖ ਨੌਜਵਾਨਾਂ ਖ਼ਿਲਾਫ਼ ਬਿਨਾਂ ਨਿਰਪੱਖ ਜਾਂਚ ਦੇ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਅਤੇ ਹਿਰਾਸਤ ਦੌਰਾਨ ਉਨ੍ਹਾਂ ਨਾਲ ਮਾੜਾ ਸਲੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਚਿੰਨ੍ਹਾਂ, ਖ਼ਾਸ ਕਰਕੇ ਕਿਰਪਾਨ, ਨਾਲ ਜੁੜੀਆਂ ਰਿਪੋਰਟਾਂ ਨੇ ਦੇਸ਼-ਵਿਦੇਸ਼ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਨੇ ਉੱਤਰਾਖੰਡ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ, ਸਿੱਖ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਤੰਗ-ਪਰੇਸ਼ਾਨੀ ਜਾਂ ਧਾਰਮਿਕ ਆਧਾਰ 'ਤੇ ਭੇਦਭਾਵ ਤੋਂ ਬਚਾਇਆ ਜਾਵੇ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਿੱਖ ਧਰਮ ਦੇ ਪੰਜ ਕਕਾਰਾਂ ਅਤੇ ਖ਼ਾਸ ਕਰਕੇ ਕਿਰਪਾਨ ਦੀ ਮਹੱਤਤਾ ਬਾਰੇ ਉਚਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਅਤੇ ਯਾਤਰੀਆਂ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਪ੍ਰਣਾਲੀ ਸਥਾਪਤ ਕੀਤੀ ਜਾਵੇ। ਸ ਸਰਨਾ ਨੇ ਕਿਹਾ ਕਿ ਉੱਤਰਾਖੰਡ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ ਅਤੇ ਇੱਥੇ ਹਰ ਧਰਮ ਦੇ ਲੋਕਾਂ ਨੂੰ ਸੁਰੱਖਿਆ ਅਤੇ ਸਨਮਾਨ ਦਾ ਅਹਿਸਾਸ ਹੋਣਾ ਚਾਹੀਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਉੱਤਰਾਖੰਡ ਸਰਕਾਰ ਸਿੱਖ ਸ਼ਰਧਾਲੂਆਂ ਦਾ ਭਰੋਸਾ ਬਹਾਲ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਜਲਦ ਕਦਮ ਚੁੱਕੇਗੀ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਉੱਤਰਾਖੰਡ ਭੇਜੇਗੀ ਉੱਚ ਪੱਧਰੀ ਵਫ਼ਦ, ਸਿੱਖ ਸ਼ਰਧਾਲੂਆਂ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਲੁਧਿਆਣਾ ਵਿੱਚ 21 ਜੂਨ ਨੂੰ ਬਹੁਜਨ ਦ੍ਰਾਵਿੜਾ ਭਾਈਚਾਰੇ ਦੀ ਹੋਵੇਗੀ ਅਹਿਮ ਮੀਟਿੰਗ: ਜੀਵਨ ਸਿੰਘ ਤਾਮਿਲ

ਦੇਸ਼ ਹਿੱਤ ਵਿੱਚ ਕੀਰ ਸਟਾਰਮਰ ਤੁਰੰਤ ਅਸਤੀਫਾ ਦੇਣ, ਐਂਡੀ ਬਰਨਹਮ ਦੀ ਅਗਵਾਈ ਹੁਣ ਲਾਜ਼ਮੀ: ਸਿੱਖ ਫੈਡਰੇਸ਼ਨ ਯੂਕੇ

ਕਰਨਪ੍ਰਯਾਗ ਮਾਮਲੇ ਵਿੱਚ ਨਿਹੰਗ ਸਿੰਘਾਂ ਵਿਰੁੱਧ ਪੱਖਪਾਤੀ ਕਾਰਵਾਈ ਖ਼ਿਲਾਫ਼ ਸਖ਼ਤ ਇਤਰਾਜ਼: ਪਰਮਜੀਤ ਸਿੰਘ ਵੀਰਜੀ

ਸਰਨਾ ਵੱਲੋਂ ਮਰਦਾਨ ਦੇ ਗੁਰਦੁਆਰੇ ਵਿੱਚ ਸੇਵਾਦਾਰ ਜੋੜੇ ਦੇ ਕਤਲ ਦੀ ਸਖ਼ਤ ਨਿੰਦਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦੀ ਮੰਗ: ਇੰਦਰਜੀਤ ਸਿੰਘ ਵਿਕਾਸਪੁਰੀ

ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਤਖ਼ਤ ਪਟਨਾ ਸਾਹਿਬ ਦੇ ਸਖ਼ਤ ਰੁਖ ਅੱਗੇ ਝੁਕਿਆ ਰੇਲਵੇ ਪ੍ਰਸ਼ਾਸਨ