BREAKING NEWS
ਸਿਹਤ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਸਮਝੌਤਾ ਸਹੀਬੱਧ; ਜ਼ਮੀਨੀ ਪੱਧਰ 'ਤੇ ਅਤਿ-ਆਧੁਨਿਕ ਤਕਨਾਲੋਜੀ ਨਾਲ ਇਲਾਜ ਸੇਵਾਵਾਂ ਸੰਭਵ ਹੋਣਗੀਆਂਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਵਿੱਚ ਸਾਫ਼ ਫਰਕ ਪਾਇਆ ਗਿਆ: ਹਰਪਾਲ ਸਿੰਘ ਚੀਮਾਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਹੁਲਾਰਾ ਦੇਣ ਲਈ ਉਦਯੋਗ ਨਾਲ ਜੁੜੇ ਕੋਰਸ 1 ਜੁਲਾਈ ਤੋਂ ਹੋਣਗੇ ਸ਼ੁਰੂਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਨੈਸ਼ਨਲ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 19, 2026 07:30 PM

ਨਵੀਂ ਦਿੱਲੀ- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਰਾਜ ਸਭਾ ਮੈਂਬਰ ਨੀਤੀਸ਼ ਕੁਮਾਰ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ। ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਰਦਾਰ ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੇ ਅੱਜ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਅਦਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਆਪਣੇ ਕਾਰਜਕਾਲ ਦੌਰਾਨ ਸ਼ੁਰੂ ਕੀਤੇ ਗਏ ਮਲਟੀ ਲੈਵਲ ਪਾਰਕਿੰਗ ਸਮੇਤ ਹੋਰ ਪ੍ਰੋਜੈਕਟਾਂ ਬਾਰੇ ਜਾਣਕਾਰੀ ਲਈ ਅਤੇ ਪੁੱਛਿਆ ਕਿ ਨਿਰਮਾਣ ਕਾਰਜ ਕਿਸ ਤਰ੍ਹਾਂ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਹੋਰ ਤੇਜ਼ੀ ਨਾਲ ਕਿਵੇਂ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਹਾਰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸੰਗਤਾਂ ਨੂੰ ਹੋਰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਮਾਣਯੋਗ ਸਾਬਕਾ ਮੁੱਖ ਮੰਤਰੀ ਸਾਹਿਬ ਨੇ ਕਿਹਾ ਕਿ ਭਾਵੇਂ ਅੱਜ ਉਹ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸ਼ਰਧਾ ਅੱਜ ਵੀ ਪੂਰੀ ਤਰ੍ਹਾਂ ਗੁਰੂ ਘਰ ਨਾਲ ਜੁੜੀ ਹੋਈ ਹੈ ਅਤੇ ਉਹ ਗੁਰੂ ਘਰ ਦੀਆਂ ਸੇਵਾਵਾਂ ਕਰਦੇ ਰਹਿਣਗੇ। ਇਸੇ ਭਾਵਨਾ ਦੇ ਤਹਿਤ ਉਹ ਅੱਜ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਉੱਤਰਾਖੰਡ ਭੇਜੇਗੀ ਉੱਚ ਪੱਧਰੀ ਵਫ਼ਦ, ਸਿੱਖ ਸ਼ਰਧਾਲੂਆਂ ’ਤੇ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ  ਦੁਰਵਿਵਹਾਰ ਦੇ ਮਾਮਲੇ 'ਤੇ ਮੁੱਖ ਮੰਤਰੀ  ਧਾਮੀ ਨੂੰ ਸਰਨਾ ਨੇ ਲਿਖਿਆ ਪੱਤਰ

ਲੁਧਿਆਣਾ ਵਿੱਚ 21 ਜੂਨ ਨੂੰ ਬਹੁਜਨ ਦ੍ਰਾਵਿੜਾ ਭਾਈਚਾਰੇ ਦੀ ਹੋਵੇਗੀ ਅਹਿਮ ਮੀਟਿੰਗ: ਜੀਵਨ ਸਿੰਘ ਤਾਮਿਲ

ਦੇਸ਼ ਹਿੱਤ ਵਿੱਚ ਕੀਰ ਸਟਾਰਮਰ ਤੁਰੰਤ ਅਸਤੀਫਾ ਦੇਣ, ਐਂਡੀ ਬਰਨਹਮ ਦੀ ਅਗਵਾਈ ਹੁਣ ਲਾਜ਼ਮੀ: ਸਿੱਖ ਫੈਡਰੇਸ਼ਨ ਯੂਕੇ

ਕਰਨਪ੍ਰਯਾਗ ਮਾਮਲੇ ਵਿੱਚ ਨਿਹੰਗ ਸਿੰਘਾਂ ਵਿਰੁੱਧ ਪੱਖਪਾਤੀ ਕਾਰਵਾਈ ਖ਼ਿਲਾਫ਼ ਸਖ਼ਤ ਇਤਰਾਜ਼: ਪਰਮਜੀਤ ਸਿੰਘ ਵੀਰਜੀ

ਸਰਨਾ ਵੱਲੋਂ ਮਰਦਾਨ ਦੇ ਗੁਰਦੁਆਰੇ ਵਿੱਚ ਸੇਵਾਦਾਰ ਜੋੜੇ ਦੇ ਕਤਲ ਦੀ ਸਖ਼ਤ ਨਿੰਦਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦੀ ਮੰਗ: ਇੰਦਰਜੀਤ ਸਿੰਘ ਵਿਕਾਸਪੁਰੀ

ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: ਤਖ਼ਤ ਪਟਨਾ ਸਾਹਿਬ ਦੇ ਸਖ਼ਤ ਰੁਖ ਅੱਗੇ ਝੁਕਿਆ ਰੇਲਵੇ ਪ੍ਰਸ਼ਾਸਨ